ਜਲੰਧਰ (ਸੁਨੀਲ ਮਹਾਜਨ) : ਜਲੰਧਰ ਜ਼ਿਲ੍ਹੇ 'ਚ ਲੁਟੇਰਿਆਂ ਦਾ ਖ਼ੌਫ਼ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਤਾਜ਼ਾ ਮਾਮਲਾ ਗੋਰਾਇਆ ਦੇ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਈ-ਰਿਕਸ਼ਾ ਵਿੱਚ ਸਵਾਰ ਇਕ ਮਾਂ-ਧੀ ਨੂੰ ਨਿਸ਼ਾਨਾ ਬਣਾਇਆ। ਲੁਟੇਰੇ ਸੜਕਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਬੇਖ਼ੌਫ਼ ਘੁੰਮ ਰਹੇ ਹਨ, ਜਦਕਿ ਪੁਲਸ ਸਿਰਫ਼ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟਣ ਤੱਕ ਹੀ ਸੀਮਤ ਨਜ਼ਰ ਆ ਰਹੀ ਹੈ।

ਜਾਣਕਾਰੀ ਅਨੁਸਾਰ ਪੀੜਤ ਕਿਰਨਜੀਤ ਕੌਰ ਆਪਣੀ ਬੇਟੀ ਨਾਲ ਫਿਲੌਰ ਤੋਂ ਈ-ਰਿਕਸ਼ਾ ਰਾਹੀਂ ਆ ਰਹੀ ਸੀ। ਜਦੋਂ ਉਹ ਡੱਲੇਵਾਲ ਫਾਟਕ ਨੇੜੇ ਪਹੁੰਚੇ ਤਾਂ ਬਾਈਕ ਸਵਾਰ ਦੋ ਲੁਟੇਰਿਆਂ ਨੇ ਉਨ੍ਹਾਂ ਦਾ ਰਸਤਾ ਰੋਕ ਲਿਆ। ਲੁਟੇਰਿਆਂ ਨੇ ਗੰਡਾਸੀ ਦਿਖਾ ਕੇ ਮਹਿਲਾ ਨੂੰ ਡਰਾਇਆ ਅਤੇ ਉਸ ਦੇ ਸਿਰ 'ਤੇ ਗੰਡਾਸੀ ਦੇ ਉਲਟੇ ਪਾਸੇ ਨਾਲ ਹਮਲਾ ਵੀ ਕੀਤਾ। ਖ਼ੁਸ਼ਕਿਸਮਤੀ ਰਹੀ ਕਿ ਉਹ ਜ਼ਖ਼ਮੀ ਨਹੀਂ ਹੋਈ, ਪਰ ਇਸ ਘਟਨਾ ਕਾਰਨ ਮਾਂ-ਧੀ ਬੇਹੱਦ ਦਹਿਸ਼ਤ ਵਿੱਚ ਹਨ।
ਸੋਨਾ, ਮੋਬਾਈਲ ਤੇ ਨਕਦੀ ਲੈ ਕੇ ਫਰਾਰ
ਪੀੜਤਾ ਨੇ ਦੱਸਿਆ ਕਿ ਲੁਟੇਰੇ ਉਸਦੇ ਗਲੇ ਵਿੱਚੋਂ ਡੇਢ ਤੋਲੇ ਦੀ ਸੋਨੇ ਦੀ ਚੈਨ, ਸੋਨੇ ਦੀਆਂ ਵਾਲੀਆਂ, ਇੱਕ ਮੋਬਾਈਲ ਅਤੇ ਇੱਕ ਪਰਸ ਖੋਹ ਕੇ ਫਰਾਰ ਹੋ ਗਏ। ਪਰਸ ਵਿੱਚ 5 ਤੋਂ 6 ਹਜ਼ਾਰ ਰੁਪਏ ਦੀ ਨਕਦੀ ਮੌਜੂਦ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਲੁਟੇਰੇ ਬੋਪਾਰਾਏ ਨਹਿਰ ਵੱਲ ਭੱਜ ਗਏ।

ਪੁਲਸ ਵੱਲੋਂ ਜਾਂਚ ਜਾਰੀ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਲੁਟੇਰਿਆਂ ਨੇ ਆਪਣੇ ਮੂੰਹ ਢਕੇ ਹੋਏ ਸਨ, ਜਿਸ ਕਾਰਨ ਸੀਸੀਟੀਵੀ ਫੁਟੇਜ ਵਿੱਚ ਉਨ੍ਹਾਂ ਦੇ ਚਿਹਰੇ ਸਾਫ਼ ਨਜ਼ਰ ਨਹੀਂ ਆ ਰਹੇ। ਪੁਲਸ ਵੱਲੋਂ ਆਸ-ਪਾਸ ਲੱਗੇ ਹੋਰ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੀੜਤ ਮਹਿਲਾ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਪੀੜਤ ਮਹਿਲਾ ਨੇ ਦੱਸਿਆ ਕਿ ਉਸ ਦੇ ਪਤੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ, ਜਿਸ ਕਾਰਨ ਉਹ ਪਹਿਲਾਂ ਹੀ ਪਰੇਸ਼ਾਨੀ 'ਚ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰਾਜਪਾਲ ਗੁਲਾਬ ਚੰਦ ਕਟਾਰੀਆ ਬਟਾਲਾ ਦੇ ਇਤਿਹਾਸਕ ਅਸਥਾਨਾਂ 'ਤੇ ਨਤਮਸਤਕ
NEXT STORY