ਲੁਧਿਆਣਾ (ਰਾਜ) : ਪੰਜਾਬ ’ਚ ਹਾਈ ਅਲਰਟ ਚੱਲ ਰਿਹਾ ਹੈ। ਤਰਨਤਾਰਨ ਦੇ ਥਾਣੇ ’ਚ ਹਮਲੇ ਤੋਂ ਬਾਅਦ ਉਂਝ ਵੀ ਪੰਜਾਬ ਪੁਲਸ ਸਰਗਰਮ ਹੈ ਪਰ ਮਹਾਨਗਰ ਦੇ ਇਕ ਅਪਾਰਟਮੈਂਟ ’ਚ ਧਮਕੀ ਭਰਿਆ ਪੱਤਰ ਮਿਲਣ ਤੋਂ ਬਾਅਦ ਲੁਧਿਆਣਾ ਪੁਲਸ ਵੀ ਚੌਕਸ ਹੋ ਗਈ ਹੈ। ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਮਹਾਨਗਰ ’ਚ ਅੱਤਵਾਦੀ ਹਮਲਾ ਹੋਣ ਦੀ ਸੰਭਾਵਨਾ ਹੈ। ਇਸ ਲਈ ਐਤਵਾਰ ਨੂੰ ਇਕਦਮ ਨਾਲ ਪੁਲਸ ਮੁਸਤੈਦ ਹੋ ਗਈ ਹੈ। ਪੁਲਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਖੁਦ ਚੈਕਿੰਗ ਦੀ ਕਮਾਨ ਸੰਭਾਲੀ ਅਤੇ ਡੀ. ਸੀ. ਪੀ. ਵਰਿੰਦਰ ਸਿੰਘ ਬਰਾੜ ਸਮੇਤ ਹੋਰ ਉੱਚ ਅਧਿਕਾਰੀਆਂ ਨਾਲ ਸ਼ਹਿਰ ਦੀਆਂ ਜਨਤਕ ਥਾਵਾਂ ਦੀ ਚੈਕਿੰਗ ਕੀਤੀ। ਦਰਅਸਲ ਐਤਵਾਰ ਦੀ ਦੁਪਹਿਰ ਨੂੰ ਪੁਲਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ, ਡੀ. ਸੀ. ਪੀ. ਵਰਿੰਦਰ ਸਿੰਘ ਬਰਾੜ, ਏ. ਡੀ. ਸੀ. ਪੀ. ਤੁਸ਼ਾਰ ਗੁਪਤਾ, ਏ. ਡੀ. ਸੀ. ਪੀ. ਰੁਪਿੰਦਰ ਕੌਰ ਸਮੇਤ ਸਾਰੇ ਏ. ਸੀ. ਪੀ. ਸਮੇਤ ਵੱਡੀ ਗਿਣਤੀ ’ਚ ਪੁਲਸ ਬਲ ਅਤੇ ਬੰਬ ਨਿਰੋਧਕ ਦਸਤੇ ਨਾਲ ਪਹਿਲਾਂ ਬੱਸ ਸਟੈਂਡ ’ਚ ਪੁੱਜੇ, ਜਿੱਥੇ ਸੀ. ਪੀ. ਦੀ ਅਗਵਾਈ ’ਚ ਲੋਕਾਂ ਦਾ ਸਾਮਾਨ ਚੈੱਕ ਕੀਤਾ ਗਿਆ। ਇਸ ਤੋਂ ਇਲਾਵਾ ਪਾਰਕਿੰਗ ਅਤੇ ਬੱਸਾਂ ਤੱਕ ਦੀ ਤਲਾਸ਼ੀ ਲਈ ਗਈ।
ਇਹ ਵੀ ਪੜ੍ਹੋ : ਸਰਹਾਲੀ ਥਾਣੇ ਪਹੁੰਚੀ ਐੱਨ. ਆਈ. ਏ. ਦੀ ਟੀਮ, ਗੈਂਗਸਟਰ ਲੰਡਾ ਸਮੇਤ ਕਈ ਸ਼ੱਕੀ ਨਿਸ਼ਾਨੇ ’ਤੇ
ਬੱਸ ਸਟੈਂਡ ਦੇ ਬਾਹਰ ਪੁਲਸ ਵੱਲੋਂ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਇਕ ਸ਼ੱਕੀ ਵਿਅਕਤੀ ਨੂੰ ਪੁੱਛਗਿੱਛ ਲਈ ਫੜਿਆ ਗਿਆ ਹੈ। ਇਸ ਤੋਂ ਬਾਅਦ ਰੇਲਵੇ ਸਟੇਸ਼ਨ ’ਚ ਚੈਕਿੰਗ ਮੁਹਿੰਮ ਚਲਾਈ ਗਈ ਹੈ। ਲੋਕਾਂ ਦੇ ਸਾਮਾਨ ਦੀ ਚੈਕਿੰਗ ਕਰ ਕੇ ਸਟੇਸ਼ਨ ਦੇ ਐਂਟਰੀ ਪੁਆਇੰਟ ਦੀ ਸੁਰੱਖਿਆ ਨੂੰ ਸਖ਼ਤ ਕਰ ਦਿੱਤਾ ਹੈ। ਪੁਲਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਕਮਿਸ਼ਨਰੇਟ ਪੁਲਸ ਵੱਲੋਂ ਸਰਪ੍ਰਾਈਜ਼ ਚੈਕਿੰਗ ਕੀਤੀ ਜਾ ਰਹੀ ਹੈ, ਜੋ ਕਿ ਲਗਾਤਾਰ ਜਾਰੀ ਰਹੇਗੀ। ਐਤਵਾਰ ਨੂੰ ਪਹਿਲਾਂ ਸਵੇਰੇ ਚੈਕਿੰਗ ਕੀਤੀ ਗਈ ਸੀ। ਦੁਪਹਿਰ, ਸ਼ਾਮ ਅਤੇ ਰਾਤ ਨੂੰ ਵੀ ਚੈਕਿੰਗ ਜਾਰੀ ਰਹੇਗੀ। ਲੋਕਾਂ ਦੀ ਸੁਰੱਖਿਆ ਲਈ ਪੁਲਸ ਹਮੇਸ਼ਾ ਹਾਜ਼ਰ ਹੈ।
ਇਹ ਵੀ ਪੜ੍ਹੋ : ਕੋਟਕਪੂਰਾ ਗੋਲ਼ੀ ਕਾਂਡ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਨੇ ਸੁਖਬੀਰ ਬਾਦਲ ਨੂੰ ਭੇਜਿਆ ਸੰਮਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਕੈਨੇਡਾ 'ਚ ਪੰਜਾਬਣ ਨਾਲ ਵਾਪਰਿਆ ਭਾਣਾ, 2 ਬੱਚਿਆਂ ਦੀ ਮਾਂ ਨੇ ਦੁਨੀਆ ਨੂੰ ਕਿਹਾ ਅਲਵਿਦਾ
NEXT STORY