ਚੰਡੀਗੜ੍ਹ : ਜਿੱਥੇ 26 ਜਨਵਰੀ ਦੇ ਮੱਦੇਨਜ਼ਰ ਚੰਡੀਗੜ੍ਹ ਅਤੇ ਪੰਜਾਬ 'ਚ ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਹੁਣ ਚੰਡੀਗੜ੍ਹ ਅਤੇ ਪੰਜਾਬ ਦੀਆਂ ਅਦਾਲਤਾਂ 'ਤੇ ਅੱਤਵਾਦੀ ਹਮਲਾ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਮੰਗਲਵਾਰ ਨੂੰ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ 'ਚ ਬੰਬ ਦੀ ਸੂਚਨਾ ਮਗਰੋਂ ਇਕ ਸ਼ੱਕੀ ਬੈਗ ਬਰਾਮਦ ਕੀਤਾ ਗਿਆ ਹੈ ਅਤੇ ਇਕ ਚਿੱਠੀ ਵੀ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਠੰਡ ਵਿਚਾਲੇ 'ਮੌਸਮ' ਨੂੰ ਲੈ ਕੇ ਜ਼ਰੂਰੀ ਖ਼ਬਰ, ਅੱਜ ਤੋਂ ਇਨ੍ਹਾਂ ਦਿਨਾਂ ਨੂੰ ਪਵੇਗਾ ਮੀਂਹ
ਇਸ ਚਿੱਠੀ 'ਚ ਚੰਡੀਗੜ੍ਹ ਸਮੇਤ ਪੰਚਕੂਲਾ ਦੀ ਅਦਾਲਤ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਮਗਰੋਂ ਪੁਲਸ ਪੂਰੀ ਤਰ੍ਹਾਂ ਅਲਰਟ ਹੋ ਗਈ ਹੈ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਦੀਆਂ ਅਦਾਲਤਾਂ 'ਤੇ ਵੀ ਅੱਤਵਾਦੀ ਹਮਲੇ ਦਾ ਖ਼ਤਰਾ ਮੰਡਰਾ ਰਿਹਾ ਹੈ।
ਇਹ ਵੀ ਪੜ੍ਹੋ : CM ਮਾਨ ਕੋਲ ਪੁੱਜੀ ਨਵਜੋਤ ਸਿੱਧੂ ਦੀ ਫ਼ਾਈਲ, ਇਸ ਤਾਰੀਖ਼ ਨੂੰ ਆਵੇਗਾ ਰਿਹਾਅ ਹੋਣ ਸਬੰਧੀ ਫ਼ੈਸਲਾ!
26 ਜਨਵਰੀ ਦੇ ਚੱਲਦਿਆਂ ਪਹਿਲਾਂ ਹੀ ਪੂਰੇ ਸੂਬੇ ਅੰਦਰ ਸੁਰੱਖਿਆ ਨੂੰ ਸਖ਼ਤ ਕੀਤਾ ਗਿਆ ਹੈ। ਹੁਣ ਚੰਡੀਗੜ੍ਹ ਦੀ ਇਸ ਘਟਨਾ ਤੋਂ ਬਾਅਦ ਪੰਜਾਬ ਪੁਲਸ ਵੀ ਪੂਰੀ ਤਰ੍ਹਾਂ ਅਲਰਟ ਹੋ ਗਈ ਹੈ। ਇਹ ਵੀ ਦੱਸ ਦੇਈਏ ਕਿ ਇਸੇ ਦਰਮਿਆਨ ਬਠਿੰਡਾ 'ਚ ਖ਼ਾਲਿਸਤਾਨ ਦੇ ਨਾਅਰੇ ਵੀ ਲਿਖੇ ਹੋਏ ਮਿਲੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮੁੰਬਈ ਤੋਂ ਮੁੱਖ ਮੰਤਰੀ ਮਾਨ ਨੇ ਦਿੱਤੀ ਵੱਡੀ ਖ਼ੁਸ਼ਖ਼ਬਰੀ, ਲੁਧਿਆਣਾ 'ਚ ਲੱਗੇਗਾ TATA ਸਟੀਲ ਦਾ ਪਲਾਂਟ
NEXT STORY