ਅੰਮ੍ਰਿਤਸਰ (ਸਫਰ) : ਜੰਮੂ-ਕਸ਼ਮੀਰ 'ਚ ਧਾਰਾ 370 ਹਟਾਉਣ ਤੋਂ ਬਾਅਦ ਜਿਥੇ ਅਮਨ ਦਾ ਮਾਹੌਲ ਹੈ, ਉਥੇ ਹੀ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਨਾਲ ਮਿਲ ਕੇ ਜੈਸ਼-ਏ-ਮੁਹੰਮਦ ਨੇ ਪੰਜਾਬ ਸਮੇਤ ਦੇਸ਼ ਦੇ ਕਈ ਹੋਰ ਹਿੱਸਿਆਂ 'ਚ ਅੱਤਵਾਦੀ ਧਮਾਕੇ ਕਰਨ ਦੀ ਸੁਪਾਰੀ ਲਈ ਹੈ। ਅਜਿਹੀ ਖੁਫੀਆ ਰਿਪੋਰਟ ਆਉਣ ਤੋਂ ਬਾਅਦ ਪੰਜਾਬ ਗ੍ਰਹਿ ਵਿਭਾਗ ਦੇ ਨਾਲ-ਨਾਲ ਕੇਂਦਰੀ ਗ੍ਰਹਿ ਵਿਭਾਗ ਨੇ ਵੀ ਹਾਈ ਅਲਰਟ ਰਹਿਣ ਦੀਆਂ ਹਦਾਇਤਾਂ ਦੇ ਦਿੱਤੀਆਂ ਹਨ। 15 ਅਗਸਤ ਤੋਂ ਪਹਿਲਾਂ ਸੁਰੱਖਿਆ ਦੇ ਮੱਦੇਨਜ਼ਰ ਚੈਕਿੰਗ ਮੁਹਿੰਮ ਚੱਲ ਰਹੀ ਹੈ। ਰੇਲਵੇ ਸਟੇਸ਼ਨ, ਬੱਸ ਅੱਡੇ ਅਤੇ ਧਾਰਮਿਕ ਅਸਥਾਨਾਂ ਦੇ ਆਲੇ-ਦੁਆਲੇ ਸੁਰੱਖਿਆ ਹੋਰ ਸਖਤ ਕਰ ਦਿੱਤੀ ਗਈ ਹੈ। ਖੁਫੀਆ ਵਿਭਾਗ ਦੀ ਰਿਪੋਰਟ ਦੇ ਆਧਾਰ 'ਤੇ ਜਿਥੇ ਸੁਰੱਖਿਆ ਵਧਾਈ ਗਈ ਹੈ, ਉਥੇ ਹੀ ਪਾਕਿਸਤਾਨ ਵੱਲੋਂ ਵਪਾਰਕ ਰਿਸ਼ਤਿਆਂ ਦੇ ਨਾਲ-ਨਾਲ ਸਮਝੌਤਾ ਐਕਸਪ੍ਰੈੱਸ ਅਤੇ ਸਦਭਾਵਨਾ ਬੱਸ ਬੰਦ ਕਰਨ ਤੋਂ ਬਾਅਦ ਵੀ ਖੁਫੀਆ ਰਿਪੋਰਟ ਹੈ ਕਿ ਪਾਕਿਸਤਾਨ ਪੰਜਾਬ ਨੂੰ ਵੀ ਅੱਤਵਾਦੀ ਨਿਸ਼ਾਨਾ ਬਣਾ ਸਕਦਾ ਹੈ। ਕਸ਼ਮੀਰ ਮੁੱਦੇ 'ਤੇ ਬੌਖਲਾਏ ਪਾਕਿ ਅੱਤਵਾਦੀਆਂ ਵੱਲੋਂ ਪੰਜਾਬ 'ਚ ਅੱੱਤਵਾਦੀ ਘਟਨਾਵਾਂ ਦੀ ਸੁਪਾਰੀ ਲੈਣ ਦੀ ਖੁਫੀਆ ਰਿਪੋਰਟ ਤੋਂ ਬਾਅਦ ਚੰਡੀਗੜ੍ਹ ਸਥਿਤ ਪੰਜਾਬ ਦੇ ਗ੍ਰਹਿ ਵਿਭਾਗ ਨੇ ਪੰਜਾਬ 'ਚ ਸਖਤ ਚੌਕਸੀ ਦੇ ਹੁਕਮ ਦਿੱਤੇ ਹਨ। ਅੰਮ੍ਰਿਤਸਰ ਰੇਲਵੇ ਸਟੇਸ਼ਨ 'ਤੇ ਚੈਕਿੰਗ ਮੁਹਿੰਮ ਜਿਥੇ ਸਾਂਝੇ ਤੌਰ 'ਤੇ ਜੀ. ਆਰ. ਪੀ., ਆਰ. ਪੀ. ਐੱਫ. ਅਤੇ ਪੰਜਾਬ ਪੁਲਸ ਚਲਾ ਰਹੀ ਹੈ, ਉਥੇ ਹੀ ਚੱਲਦੀਆਂ ਟਰੇਨਾਂ 'ਚ ਵੀ ਚੈਕਿੰਗ ਕੀਤੀ ਜਾ ਰਹੀ ਹੈ। ਹੋਟਲਾਂ ਅਤੇ ਸਰਾਵਾਂ 'ਚ ਜਿਥੇ ਚੈਕਿੰਗ ਮੁਹਿੰਮ ਚੱਲ ਰਹੀ ਹੈ, ਉਥੇ ਹੀ ਸੜਕਾਂ 'ਤੇ ਵੀ ਨਾਕਾਬੰਦੀ ਕਰ ਕੇ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੇ ਸਾਰੇ ਜ਼ਿਲਿਆਂ ਦੇ ਪੁਲਸ ਅਧਿਕਾਰੀਆਂ ਨੂੰ ਪੱਤਰ ਲਿਖਿਆ ਹੈ ਕਿ 15 ਅਗਸਤ ਦੇ ਮੱਦੇਨਜ਼ਰ ਸ਼ਹਿਰ ਦੇ ਹਰ ਸਰਵਜਨਕ ਸਥਾਨਾਂ ਦੇ ਆਲੇ-ਦੁਆਲੇ ਚੌਕਸੀ ਜ਼ਿਆਦਾ ਵਰਤੀ ਜਾਵੇ। ਸ਼ਹਿਰ ਦਾ ਮਾਲ ਸੈਂਟਰ, ਸਿਨੇਮਾ ਘਰ, ਧਾਰਮਿਕ ਅਸਥਾਨ, ਬੱਸ ਅੱਡਾ, ਰੇਲਵੇ ਸਟੇਸ਼ਨ, ਹੋਟਲ, ਸਰਾਵਾਂ ਅਤੇ ਭੀੜਭਾੜ ਵਾਲੇ ਇਲਾਕਿਆਂ 'ਚ ਪੁਲਸ ਦੀ ਚੌਕਸੀ ਵਧਾਈ ਜਾਵੇ।
ਵਿਦੇਸ਼ੀ ਨਾਗਰਿਕਾਂ ਅਤੇ ਬਾਹਰੀ ਵਾਹਨਾਂ 'ਤੇ ਤਿੱਖੀ ਨਜ਼ਰ
ਏ. ਡੀ. ਸੀ. ਪੀ.-1 ਜਗਜੀਤ ਸਿੰਘ ਵਾਲੀਆ ਨੇ ਕਿਹਾ ਕਿ ਵਿਦੇਸ਼ੀ ਨਾਗਰਿਕਾਂ ਦੇ ਨਾਲ-ਨਾਲ ਬਾਹਰੀ ਵਾਹਨਾਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਦੇ ਪ੍ਰਬੰਧ ਹੋਰ ਪੁਖਤਾ ਕਰ ਦਿੱਤੇ ਗਏ ਹਨ। ਸ਼ਹਿਰ 'ਚ ਹਾਈ ਅਲਰਟ ਹੈ। ਪੁਲਸ ਕਮਿਸ਼ਨਰ ਦੀ ਅਗਵਾਈ 'ਚ ਸੁਰੱਖਿਆ ਦੇ ਮੱਦੇਨਜ਼ਰ ਪੁਲਸ ਨੇ ਚੱਪੇ-ਚੱਪੇ 'ਤੇ ਤਿੱਖੀ ਨਜ਼ਰ ਬਣਾਈ ਹੋਈ ਹੈ।
ਚੰਡੀਗੜ੍ਹ ਦੇ ਏਲਾਂਤੇ ਮਾਲ 'ਚ 'ਬੰਬ' ਦੀ ਸੂਚਨਾ, ਸ਼ਹਿਰ 'ਚ ਮਚਿਆ ਹੜਕੰਪ
NEXT STORY