ਬਟਾਲਾ- ਪੰਜਾਬ 'ਚ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਬਣਾਉਂਦਿਆਂ ਬਟਾਲਾ ਪੁਲਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਬਟਾਲਾ ਦੇ ਪਿੰਡ ਬਲਪੁਰਾ ਤੋਂ 4 ਹੈਂਡ ਗ੍ਰਨੇਡ (SPL HGR-84), 2 ਕਿਲੋ ਆਰ.ਡੀ.ਐਕਸ. ਅਧਾਰਿਤ ਆਈ.ਈ.ਡੀ. ਅਤੇ ਸੰਚਾਰ ਉਪਕਰਣ ਬਰਾਮਦ ਕੀਤੇ ਗਏ ਹਨ। ਇਹ ਸਾਰਾ ਸਾਮਾਨ ਇੱਕ ਵੱਡੀ ਅੱਤਵਾਦੀ ਯੋਜਨਾ ਦਾ ਹਿੱਸਾ ਸੀ, ਜਿਸ ਨੂੰ ਨਾਕਾਮ ਕਰ ਦਿੱਤਾ ਹੈ।
ਇਹ ਵੀ ਪੜ੍ਹੋ-ਰਣਜੀਤ ਸਾਗਰ ਡੈਮ ਦੇ 7 ਫਲੱਡ ਗੇਟ ਖੋਲ੍ਹੇ, ਪ੍ਰਸ਼ਾਸਨ ਵਲੋਂ ਚਿਤਾਵਨੀ ਜਾਰੀ, ਅਲਰਟ ਰਹਿਣ ਲੋਕ
ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਯੂਕੇ-ਅਧਾਰਿਤ ਬਾਬਰ ਖਾਲਸਾ ਇੰਟਰਨੈਸ਼ਨਲ (BKI) ਦੇ ਅੱਤਵਾਦੀ ਨਿਸ਼ਾਨ ਸਿੰਘ ਉਰਫ ਨਿਸ਼ਾਨ ਜੋਡੀਆ ਦੇ ਇਸ਼ਾਰਿਆਂ 'ਤੇ ਭੇਜੀ ਗਈ ਸੀ ਜੋ ਪਾਕਿਸਤਾਨ-ਅਧਾਰਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਹੁਕਮਾਂ 'ਤੇ ਕੰਮ ਕਰ ਰਿਹਾ ਸੀ।
ਇਹ ਵੀ ਪੜ੍ਹੋ- ਰਾਵੀ ਦਰਿਆ ਦਾ ਕਹਿਰ ਲਗਾਤਾਰ ਜਾਰੀ, ਸਕੂਲਾਂ 'ਚ ਨਹੀਂ ਪਹੁੰਚ ਸਕੇ ਅਧਿਆਪਕ ਤੇ ਵਿਦਿਆਰਥੀ, ਹੋਈ ਛੁੱਟੀ
ਇਸ ਮਾਮਲੇ 'ਚ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਦੂਜਾ ਫਰਾਰ ਹੈ। ਉਸਨੂੰ ਕਾਬੂ ਕਰਨ ਲਈ ਪੁਲਸ ਵੱਲੋਂ ਕੋਸ਼ਿਸ਼ਾਂ ਜਾਰੀ ਹਨ। ਡੀ.ਜੀ.ਪੀ. ਨੇ ਕਿਹਾ ਕਿ ਜਾਂਚ ਜਾਰੀ ਹੈ ਅਤੇ ਪੂਰੀ ਸਾਜ਼ਿਸ਼ ਨੂੰ ਬੇਨਕਾਬ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਯਕੀਨ ਦਵਾਇਆ ਕਿ ਪੰਜਾਬ ਪੁਲਸ ਅੱਤਵਾਦੀ ਮਾਡਿਊਲ ਨੂੰ ਨਿਊਟਰਲਾਈਜ਼ ਕਰਨ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ- ਰੁੜ ਸਕਦੈ ਚੱਕੀ ਪੁਲ! ਆਵਾਜਾਈ ਰੋਕੀ, ਰਸਤੇ ਹੋਏ ਡਾਇਵਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾੜਾ ਸਾਹਿਬ ਦੇ ਸੰਪਰਦਾਇਕ ਮੁਖੀ ਸੰਤ ਬਲਜਿੰਦਰ ਸਿੰਘ ਜੀ ਕਰ ਗਏ ਅਕਾਲ ਚਲਾਣਾ
NEXT STORY