ਚੰਡੀਗੜ੍ਹ (ਰਮਨਜੀਤ ਸਿੰਘ)– ਭਾਰਤ ਵਲੋਂ ਅੱਤਵਾਦੀ ਐਲਾਨੇ ਗਏ ਅਮਰੀਕਾ ਸਥਿਤ ਸਿੱਖਸ ਫਾਰ ਜਸਟਿਸ ਦੇ ਜਨਰਲ ਕਾਊਂਸਲ ਗੁਰਪਤਵੰਤ ਸਿੰਘ ਪਨੂੰ ਨੇ ਇਕ ਵਾਰ ਮੁੜ ਸਿੱਖ ਨੌਜਵਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ’ਤੇ ਧਮਕੀ ਭਰੀ ਵੀਡੀਓ ਜਾਰੀ ਕੀਤੀ ਹੈ।
ਪਨੂੰ ਨੇ ਪ੍ਰਧਾਨ ਮੰਤਰੀ ਦੇ ਉਸ ਬਿਆਨ ਦੀ ਇਕ ਕਲਿੱਪ ਵੀ ਸਾਂਝੀ ਕੀਤੀ ਹੈ, ਜਿਸ ’ਚ ਪ੍ਰਧਾਨ ਮੰਤਰੀ ਇਹ ਕਹਿੰਦੇ ਸੁਣਾਈ ਦਿੰਦੇ ਹਨ ਕਿ ਅੱਤਵਾਦੀਆਂ ਨੂੰ ਘਰਾਂ ’ਚ ਵੜ ਕੇ ਮਾਰਿਆ ਜਾਂਦਾ ਹੈ। ਪਨੂੰ ਨੇ ਕੁਝ ਸਮਾਂ ਪਹਿਲਾਂ ਹੋਈ ਉਸ ਦੇ ਕਤਲ ਦੀ ਕਥਿਤ ਸਾਜ਼ਿਸ਼ ਨੂੰ ਪ੍ਰਧਾਨ ਮੰਤਰੀ ਦੇ ਉਪਰੋਕਤ ਬਿਆਨ ਨਾਲ ਜੋੜਿਆ ਹੈ। ਉਸ ਨੇ ਕਿਹਾ ਹੈ ਕਿ ਉਹ ਭਾਰਤ ਸਰਕਾਰ ਵਲੋਂ ਕਰਵਾਏ ਕਿਸੇ ਵੀ ਹਮਲੇ ਲਈ ਤਿਆਰ ਹੈ ਤੇ ਉਸ ਦਾ ਮੂੰਹ-ਤੋੜ ਜਵਾਬ ਦੇਵੇਗਾ। ਪਨੂੰ ਨੇ ਪੰਜਾਬ ਤੋਂ ਬਾਹਰ ਵੱਸਦੇ ਸਮੂਹ ਸਿੱਖਾਂ ਨੂੰ ਰੈਫਰੈਂਡਮ ਦੀ ਵੋਟਰ ਰਜਿਸਟ੍ਰੇਸ਼ਨ ’ਚ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਰੈਫਰੈਂਡਮ ਰਾਹੀਂ ਭਾਰਤ ਸਰਕਾਰ ਨੂੰ ਸਿੱਖਾਂ ’ਤੇ ਜ਼ੁਲਮ ਕਰਨ ਤੋਂ ਰੋਕਿਆ ਜਾ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ : ਕੈਨੇਡਾ ’ਚ ਭਿਆਨਕ ਸੜਕ ਹਾਦਸੇ ਦੌਰਾਨ 23 ਸਾਲਾ ਪੰਜਾਬੀ ਨੌਜਵਾਨ ਦੀ ਮੌਤ, ਮਹੀਨਾ ਪਹਿਲਾਂ ਹੀ ਲੱਗਾ ਸੀ ਵੀਜ਼ਾ
ਇਸ ਦੇ ਨਾਲ ਹੀ ਪਨੂੰ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਹਮਲਾ ਕਰਨ ਵਾਲੇ ਨੂੰ 1 ਲੱਖ ਡਾਲਰ ਦਾ ਇਨਾਮ ਦੇਣ ਦਾ ਵੀ ਐਲਾਨ ਕੀਤਾ ਹੈ। ਅੱਤਵਾਦੀ ਪਨੂੰ ਦੀ ਧਮਕੀ ਭਰੀ ਵੀਡੀਓ ’ਚ ਮੀਡੀਆ ਜਗਤ ਦੀ ਇਕ ਸ਼ਖ਼ਸੀਅਤ ਦੇ ਨਾਲ-ਨਾਲ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਦਾ ਵੀ ਜ਼ਿਕਰ ਕੀਤਾ ਗਿਆ ਹੈ।
ਦੱਸ ਦੇਈਏ ਕਿ ਅਮਰੀਕਾ ’ਚ ਰਹਿ ਰਹੇ ਗੁਰਪਤਵੰਤ ਸਿੰਘ ਪਨੂੰ ਵਲੋਂ ਕਈ ਵਾਰ ਅਜਿਹੀਆਂ ਧਮਕੀ ਭਰੀਆਂ ਵੀਡੀਓਜ਼ ਜਾਰੀ ਕੀਤੀਆਂ ਗਈਆਂ ਹਨ ਪਰ ਉਸ ਦੇ ਇਨ੍ਹਾਂ ਮੀਡੀਆ ਪਲੇਟਫਾਰਮਾਂ ’ਤੇ ਪਾਬੰਦੀ ਨਹੀਂ ਲਗਾਈ ਜਾ ਸਕੀ, ਜਦਕਿ ਭਾਰਤੀ ਕਾਨੂੰਨਾਂ ਤਹਿਤ ਗੁਰਪਤਵੰਤ ਸਿੰਘ ਪਨੂੰ ਤੇ ਉਸ ਦੀ ਜਥੇਬੰਦੀ ਸਿੱਖਸ ਫਾਰ ਜਸਟਿਸ ਨੂੰ ਅੱਤਵਾਦੀ ਗਤੀਵਿਧੀਆਂ ’ਚ ਸ਼ਾਮਲ ਕਰਾਰ ਦਿੱਤਾ ਜਾ ਚੁੱਕਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਕੈਨੇਡਾ ’ਚ ਭਿਆਨਕ ਸੜਕ ਹਾਦਸੇ ਦੌਰਾਨ 23 ਸਾਲਾ ਪੰਜਾਬੀ ਨੌਜਵਾਨ ਦੀ ਮੌਤ, ਮਹੀਨਾ ਪਹਿਲਾਂ ਹੀ ਲੱਗਾ ਸੀ ਵੀਜ਼ਾ
NEXT STORY