ਫਗਵਾੜਾ (ਜਲੋਟਾ) - ਫਗਵਾੜਾ ਦੇ ਪੁਲਸ ਥਾਣਾ ਸਿਟੀ ’ਚ ਦੇਰ ਸ਼ਾਮ ਉਸ ਵੇਲੇ ਭਾਜੜਾਂ ਪੈ ਗਈਆਂ, ਜਦ ਵਿਜੀਲੈਂਸ ਮਹਿਕਮੇ ਦੀ ਆਈ ਟੀਮ ਨੇ ਥਾਣਾ ਸਿਟੀ ਫਗਵਾੜਾ ’ਚ ਤਾਇਨਾਤ ਦੱਸੇ ਜਾਂਦੇ ਇਕ ਥਾਣੇਦਾਰ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਸੂਤਰਾਂ ਤੋਂ ਮਿਲੀ ਅਹਿਮ ਜਾਣਕਾਰੀ ਅਨੁਸਾਰ ਵਿਜੀਲੈਂਸ ਦੀ ਟੀਮ ਵੱਲੋਂ ਦੋਸ਼ੀ ਥਾਣੇਦਾਰ ਖਿਲਾਫ ਸਾਰੀ ਕਾਰਵਾਈ ਪੱਕੇ ਤੌਰ ’ਤੇ ਟਰੈਪ ਲਗਾਉਣ ਤੋਂ ਬਾਅਦ ਅੱਜ ਅੰਜਾਮ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕਈ ਫੈਸਲਿਆਂ 'ਤੇ ਲੱਗ ਸਕਦੀ ਮੋਹਰ
ਸੂਤਰਾਂ ਦੇ ਦੱਸਣ ਮੁਤਾਬਕ ਮੁਲਜ਼ਮ ਥਾਣੇਦਾਰ ਵੱਲੋਂ ਪੀੜਤ ਪੱਖ ਤੋਂ ਲਗਾਤਾਰ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਸਬੰਧਿਤ ਪੱਖ ਨੇ ਇਸ ਦੀ ਜਾਣਕਾਰੀ ਵਿਜਲੈਂਸ ਵਿਭਾਗ ਨੂੰ ਦੇ ਦਿੱਤੀ, ਜਿਸ ’ਤੇ ਫੌਰੀ ਤੌਰ ’ਤੇ ਕਾਰਵਾਈ ਕਰਦੇ ਹੋਏ ਪੁਲਸ ਥਾਣਾ ਸਿਟੀ ’ਚ ਛਾਪੇਮਾਰੀ ਦੌਰਾਨ ਥਾਣੇਦਾਰ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ’ਚ ਕਾਬੂ ਕਰ ਲਿਆ ਗਿਆ ਹੈ। ਖਬਰ ਲਿਖੇ ਜਾਣ ਤੱਕ ਵਿਜਲੈਂਸ ਦੀ ਟੀਮ ਥਾਣਾ ਸਿਟੀ ਫਗਵਾੜਾ ਦੇ ਅੰਦਰ ਆਪਣੀ ਕਾਗਜ਼ੀ ਕਾਰਵਾਈ ਪੂਰੀ ਕਰਨ ’ਚ ਜੁਟੀ ਹੋਈ ਹੈ। ਮਾਮਲਾ ਲੋਕਾਂ ’ਚ ਭਾਰੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ : ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਵਧੇਗੀ ਹੋਰ ਠੰਡ, ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਚਿਤਾਵਨੀ ਜਾਰੀ
ਇਸੇ ਦੌਰਾਨ ਥਾਣਾ ਸਿਟੀ ਫਗਵਾੜਾ ’ਚ ਹੋਈ ਕਾਰਵਾਈ ਤੋਂ ਬਾਅਦ ਕਈ ਪੁਲਸ ਅਧਿਕਾਰੀਆਂ ’ਚ ਵਿਜੀਲੈਂਸ ਨੂੰ ਲੈ ਕੇ ਡਰ ਦਾ ਮਾਹੌਲ ਬਣਿਆ ਹੋਇਆ ਹੈ। ਦੱਸਣਯੋਗ ਹੈ ਕਿ ਮਾਮਲੇ ਸਬੰਧੀ ਵਿਜਲੈਂਸ ਵਿਭਾਗ ਦੀ ਟੀਮ ਵੱਲੋਂ ਪੁਲਸ ਥਾਣਾ ਸਿਟੀ ਫਗਵਾੜਾ ’ਚ ਕੀਤੀ ਗਈ ਛਾਪੇਮਾਰੀ ਅਤੇ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫਤਾਰ ਕੀਤੇ ਗਏ ਥਾਣੇਦਾਰ ਸਬੰਧੀ ਅਧਿਕਾਰਿਕ ਤੌਰ ’ਤੇ ਕਿਸੇ ਵੀ ਤਰ੍ਹਾਂ ਦੀ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।
ਇਹ ਵੀ ਪੜ੍ਹੋ : ਹੁਣ ਘਰ ਬੈਠੇ Online ਰੀਨਿਊ ਕਰੋ ਆਪਣਾ ਡਰਾਈਵਿੰਗ ਲਾਇਸੈਂਸ, RTO ਜਾਣ ਦੀ ਲੋੜ ਨਹੀਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕਈ ਫੈਸਲਿਆਂ 'ਤੇ ਲੱਗ ਸਕਦੀ ਮੋਹਰ
NEXT STORY