ਲੁਧਿਆਣਾ (ਤਰੁਣ) : ਲੁਧਿਆਣਾ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ ਉਸ ਸਮੇਂ ਦੇਖਣ ਨੂੰ ਮਿਲਿਆ, ਜਦੋਂ ਥਾਰ ਨੇ ਭੈਣ ਦੇ ਵਿਆਹ ਦੀ ਖ਼ਰੀਦਦਾਰੀ ਕਰਨ ਆਏ 2 ਭਰਾਵਾਂ ਨੂੰ ਦਰੜ ਦਿੱਤਾ। ਜਾਣਕਾਰੀ ਮੁਤਾਬਕ ਇਹ ਘਟਨਾ ਚੌੜਾ ਬਾਜ਼ਾਰ ਅਤੇ ਮਾਤਾ ਰਾਣੀ ਚੌਂਕ ਦੇ ਨੇੜੇ ਦੀ ਦੱਸੀ ਜਾ ਰਹੀ ਹੈ। ਇੱਥੇ ਫਤਿਹਗੜ੍ਹ ਸਾਹਿਬ ਤੋਂ ਵਰੁਣ, ਸ਼ਰਨਜੀਤ ਅਤੇ ਮਨਿੰਦਰ ਆਪਣੀ ਭੈਣ ਦੇ ਵਿਆਹ ਦੀ ਖ਼ਰੀਦਦਾਰੀ ਕਰਨ ਆਏ ਸਨ।
ਇਹ ਵੀ ਪੜ੍ਹੋ : CM ਮਾਨ ਅੱਜ ਕਰਨਗੇ ਅਹਿਮ ਪ੍ਰੈੱਸ ਕਾਨਫਰੰਸ, ਪੰਜਾਬ 'ਚ ਆਏ ਨਿਵੇਸ਼ ਬਾਰੇ ਦੇ ਸਕਦੇ ਨੇ ਜਾਣਕਾਰੀ
ਇਸ ਦੌਰਾਨ ਸੂਟਾਂ ਦੀ ਦੁਕਾਨ 'ਚ ਉਹ ਸਾਮਾਨ ਖ਼ਰੀਦ ਰਹੇ ਸੀ ਤਾਂ ਅਚਾਨਕ ਇਕ ਤੇਜ਼ ਰਫ਼ਤਾਰ ਥਾਰ ਗੱਡੀ ਨੇ ਉਨ੍ਹਾਂ ਨੂੰ ਆਪਣੀ ਲਪੇਟ 'ਚ ਲੈ ਲਿਆ। ਹਾਦਸੇ ਦੌਰਾਨ ਵਰੁਣ, ਸ਼ਰਨਜੀਤ ਅਤੇ ਮਨਿੰਦਰ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਆਸ-ਪਾਸ ਦੇ ਲੋਕਾਂ ਨੇ ਇਕੱਠੇ ਹੋ ਕੇ ਥਾਰ ਨੂੰ ਰੋਕਣਾ ਚਾਹਿਆ ਪਰ ਉਸ ਦਾ ਚਾਲਕ ਫ਼ਰਾਰ ਹੋ ਗਿਆ। ਹਾਦਸੇ 'ਚ ਜ਼ਖਮੀ ਹੋਏ ਤਿੰਨਾਂ ਨੌਜਵਾਨਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਚੱਲ ਰਹੀਆਂ ਠੰਡੀਆਂ ਹਵਾਵਾਂ ਨੇ ਫਿਰ ਠਾਰੇ ਲੋਕ, ਇਸ ਤਾਰੀਖ਼ ਤੋਂ ਬਦਲੇਗਾ ਮੌਸਮ
ਹਸਪਤਾਲ ਦੇ ਡਾਕਟਰਾਂ ਮੁਤਾਬਕ ਸ਼ਰਨਜੀਤ ਅਤੇ ਵਰੁਣ ਦੇ ਹੱਥ ਅਤੇ ਪੈਰਾਂ 'ਚ ਫਰੈਕਚਰ ਆਇਆ ਹੈ। ਫਿਲਹਾਲ ਇਹ ਸਾਰੀ ਘਟਨਾ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ ਹੈ। ਇਸ ਘਟਨਾ ਦੌਰਾਨ ਦੁਕਾਨਦਾਰ ਦਾ ਵੀ ਕਾਫ਼ੀ ਨੁਕਸਾਨ ਹੋਇਆ ਦੱਸਿਆ ਜਾ ਰਿਹਾ ਹੈ। ਫਿਲਹਾਲ ਇਸ ਘਟਨਾ ਬਾਰੇ ਥਾਣਾ ਪ੍ਰਭਾਰੀ ਸੰਜੀਵ ਕਪੂਰ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਇਸ ਮਾਮਲੇ ਦੀ ਕੋਈ ਲਿਖ਼ਤੀ ਸ਼ਿਕਾਇਤ ਨਹੀਂ ਆਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
‘ਹੋਲਾ ਮਹੱਲਾ’ ਦੀਆਂ ਤਿਆਰੀਆਂ ਨੂੰ ਲੈ ਕੇ ਮੁੱਖ ਮੰਤਰੀ ਵਲੋਂ ਸਖ਼ਤ ਹੁਕਮ
NEXT STORY