ਸ੍ਰੀ ਕੀਰਤਪੁਰ ਸਾਹਿਬ (ਚੋਵੇਸ਼ ਲਟਾਵਾ)- ਸ੍ਰੀ ਕੀਰਤਪੁਰ ਸਾਹਿਬ ਵਿਖੇ ਭਾਖੜਾ ਨਹਿਰ ਦੇ ਵਿੱਚ ਥਾਰ ਗੱਡੀ ਦੇ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਚਾਲਕ ਵੀ ਪਾਣੀ ਦੇ ਵਿੱਚ ਹੀ ਡੁੱਬ ਗਿਆ ਹੈ। ਕੁਝ ਦੂਰੀ ਤੱਕ ਗੱਡੀ ਪਾਣੀ ਦੇ ਉੱਪਰ ਤੈਰਦੀ ਰਹੀ ਪਰ ਜਿਵੇਂ ਹੀ ਗੱਡੀ ਵਿੱਚ ਪਾਣੀ ਭਰਿਆ ਤਾਂ ਹੇਠਾਂ ਬੈਠ ਗਈ।

ਮੌਕੇ 'ਤੇ ਪੁਲਸ ਪ੍ਰਸ਼ਾਸਨ ਦੀ ਟੀਮ ਪਹੁੰਚ ਗਈ ਹੈ ਅਤੇ ਉਨ੍ਹਾਂ ਵੱਲੋਂ ਗੋਤਾਖੋਰਾਂ ਦੀ ਟੀਮ ਨੂੰ ਵੀ ਬੁਲਾ ਲਿਆ ਗਿਆ ਹੈ ਅਤੇ ਨਹਿਰ ਦੇ ਵਿੱਚ ਸਰਚ ਆਪਰੇਸ਼ਨ ਕੀਤਾ ਜਾ ਰਿਹਾ ਹੈ ਅਤੇ ਚਾਲਕ ਅਤੇ ਗੱਡੀ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਚਾਲਕ ਦਾ ਅਜੇ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ।

ਇਹ ਵੀ ਪੜ੍ਹੋ- ਦਿੱਲੀ ਦੀ ਜਨਤਾ ਨੂੰ ਆਪਣਾ ਪਰਿਵਾਰ ਮੰਨਦੇ ਹਨ CM ਅਰਵਿੰਦ ਕੇਜਰੀਵਾਲ : ਭਗਵੰਤ ਮਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਪੂਰਥਲਾ ਦੀ ਮਾਡਰਨ ਜੇਲ੍ਹ 'ਚ ਅੱਗ ਬਾਲਣ ਤੋਂ ਰੋਕਣ ਨੂੰ ਲੈ ਕੇ ਹੋਇਆ ਵਿਵਾਦ, ਕੈਦੀ 'ਤੇ ਹਮਲਾ ਕਰਕੇ ਕੀਤਾ ਜ਼ਖ਼ਮੀ
NEXT STORY