ਗੁਰਦਾਸਪੁਰ (ਹਰਮਨ, ਹਰਜਿੰਦਰ ਗੋਰਾਇਆ)- ਬੀਤੀ ਸ਼ਾਮ ਦੀਨਾਨਗਰ ਨੇੜਲੇ ਪਿੰਡ ਧਮਰਾਈ ਵਿਖੇ ਅਪਰਬਾਰੀ ਦੁਆਬ ਨਹਿਰ ਦੇ ਪੁਰਾਣੇ ਪੁਲ ਦੀ ਵਿੰਗ ਦੀਵਾਰ ਨੁਕਸਾਨੀ ਜਾਣ ਕਾਰਨ ਨਹਿਰ ਦੇ ਕਿਨਾਰੇ ਨੂੰ ਖੋਰਾ ਲੱਗ ਗਿਆ ਸੀ। ਜਿਉਂ ਹੀ ਇਸ ਦੀ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਮਿਲੀ ਤਾਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅਧਿਕਾਰੀਆਂ ਹਦਾਇਤ ਕੀਤੀ ਕਿ ਤੁਰੰਤ ਮੌਕੇ 'ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲੈ ਕੇ ਲੋੜੀਂਦੀ ਕਾਰਵਾਈ ਕੀਤੀ ਜਾਵੇ। ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤੋਂ ਬਾਅਦ ਐੱਸ.ਡੀ.ਐੱਮ. ਦੀਨਾਨਗਰ ਜਯੋਤਸਨਾ ਠਾਕੁਰ ਨੇ ਨਾਇਬ ਤਹਿਸੀਲਦਾਰ ਰਘੁਬੀਰ ਸਿੰਘ ਅਤੇ ਯੂ.ਬੀ.ਡੀ.ਸੀ. ਦੇ ਐੱਸ.ਡੀ.ਓ. ਸੰਜੀਵ ਸ਼ਰਮਾ ਨਾਲ ਮੌਕੇ 'ਤੇ ਪਹੁੰਚ ਕੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ। ਅਧਿਕਾਰੀਆਂ ਨੇ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਤੁਰੰਤ ਹੀ ਪੁਲ ਉੱਪਰੋਂ ਆਵਾਜਾਈ ਨੂੰ ਬੰਦ ਕਰਕੇ ਬੀ.ਆਰ. ਪੁਲ ਵੱਲ ਮੋੜ ਦਿੱਤਾ ਗਿਆ ਅਤੇ ਕਿਨਾਰੇ ਦੀ ਮੁਰੰਮਤ ਦਾ ਕੰਮ ਤੁਰੰਤ ਸ਼ੁਰੂ ਕਰਵਾ ਦਿੱਤਾ।
ਇਹ ਵੀ ਪੜ੍ਹੋ- ਸਰਪੰਚਾ ਦਾੜ੍ਹੀ ਨਾ ਪੁੱਟਵਾ ਲਈ, ਜਲੂਸ ਕੱਢੂ ਮੈਂ ਤੇਰਾ, ਚੌਕੀ ਇੰਚਾਰਜ ਨੇ ਦਿੱਤੀ ਧਮਕੀ ! ਵੀਡੀਓ ਵਾਇਰਲ
ਐੱਸ.ਡੀ.ਐੱਮ. ਜਯੋਤਸਨਾ ਠਾਕੁਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਸਾਤ ਦੇ ਮੌਸਮ ਕਾਰਨ ਮੇਨ ਲਾਈਨ ਯੂ.ਬੀ.ਡੀ.ਸੀ. (ਅਪਰਬਾਰੀ ਦੁਆਬ ਨਹਿਰ) 'ਤੇ ਪਿੰਡ ਧਰਮਾਈ ਕੋਲ ਪੁਰਾਣੇ ਪੁਲ ਦੀ ਵਿੰਗ ਦੀਵਾਰ ਨੁਕਸਾਨੀ ਜਾਣ ਕਾਰਨ ਨਹਿਰ ਦੇ ਕਿਨਾਰੇ ਨੂੰ ਖੋਰਾ ਲੱਗਿਆ ਸੀ। ਉਨ੍ਹਾਂ ਦੱਸਿਆ ਕਿ ਜਿਉਂ ਹੀ ਇਸ ਦੀ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਮਿਲੀ ਤਾਂ ਉਹ ਮਾਣਯੋਗ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤਹਿਤ ਅਧਿਕਾਰੀਆਂ ਨਾਲ ਮੌਕੇ 'ਤੇ ਪਹੁੰਚ ਗਏ ਸਨ। ਉਨ੍ਹਾਂ ਕਿਹਾ ਕਿ ਬੀਤੀ ਸ਼ਾਮ ਨਹਿਰ ਵਿੱਚ ਪਾਣੀ ਦਾ ਵਹਾਅ 5000 ਕਿਊਸਿਕ ਦੇ ਕਰੀਬ ਸੀ ਜਿਸ ਨੂੰ ਘਟਾ ਕੇ 3000 ਕਿਊਸਿਕ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਨਸ਼ੇ ਲਈ ਬਦਨਾਮ ਪਿੰਡ ਡੀਡਾ ਸਾਸੀਆਂ 'ਚ ਨਹਿਰੀ ਵਿਭਾਗ ਦੀ ਵੱਡੀ ਕਾਰਵਾਈ, 71 ਲੋਕਾਂ ਨੂੰ ਘਰ ਖਾਲੀ ਕਰਨ ਦੇ ਨੋਟਿਸ
ਐੱਸ.ਡੀ.ਐੱਮ. ਜਯੋਤਸਨਾ ਠਾਕੁਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਹਿਰ ਦੇ ਨੁਕਸਾਨੇ ਗਏ ਕਿਨਾਰੇ ਦੀ ਮੁਰੰਮਤ ਦਾ ਕੰਮ ਰਾਤ ਹੀ ਸ਼ੁਰੂ ਕਰ ਦਿੱਤਾ ਗਿਆ ਸੀ ਜੋ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਨਾਰੇ ਦੀ ਮੁਰੰਮਤ ਵਿੱਚ ਪੱਥਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਤਾਂ ਜੋ ਕਿਨਾਰੇ ਨੂੰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੋਮਵਾਰ ਤੱਕ ਕਿਨਾਰੇ ਦੀ ਮੁਰੰਮਤ ਕਰ ਲਈ ਜਾਵੇਗੀ ਅਤੇ ਉਸ ਉਪਰੰਤ ਏਥੋਂ ਆਵਾਜਾਈ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਨਹਿਰ ਦੇ ਕਿਨਾਰੇ ਦੀ ਤੁਰੰਤ ਮੁਰੰਮਤ ਨਾ ਕੀਤੀ ਜਾਂਦੀ ਤਾਂ ਨੁਕਸਾਨ ਜ਼ਿਆਦਾ ਹੋਣ ਦਾ ਖ਼ਤਰਾ ਸੀ, ਜਿਸ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਆਪਣੀ ਚੌਕਸੀ ਅਤੇ ਤੁਰੰਤ ਕਾਰਵਾਈ ਕਰਕੇ ਟਾਲ ਦਿੱਤਾ ਹੈ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਲੱਗੇ ਨਿਸ਼ਾਨ ਸਾਹਿਬ ਦੇ ਬਦਲੇ ਗਏ ਪੁਸ਼ਾਕੇ, ਦੇਖੋ ਅਲੌਕਿਕ ਤਸਵੀਰਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੈੱਡ ਅਲਰਟ 'ਤੇ ਪੰਜਾਬ, ਜਲੰਧਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ, ਚੱਪੇ-ਚੱਪੇ 'ਤੇ ਕੀਤੀ ਪੁਲਸ ਦੀ ਤਾਇਨਾਤੀ
NEXT STORY