ਚੰਡੀਗੜ੍ਹ- ਆਮ ਆਦਮੀ ਪਾਰਟੀ ਦਿੱਲੀ ਵੱਲੋ ਗੁਰੂ ਤੇਗ ਬਹਾਦਰ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਵਿਧਾਨ ਸਭਾ ਕੰਪਲੈਕਸ ਵਿਚ ਆਤਮ ਰਸ ਕੀਰਤਨ ਦਰਬਾਰ ਸਜਾਇਆ ਗਿਆ । ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਨੇ ਕੀਰਤਨ ਦਰਬਾਰ ਵਿਚ ਪਹੁੰਚ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਨਾਲ ਹੀ ਪੰਜਾਬ ਮਾਮਲਿਆ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨੇ ਗੁਰੂ ਸਾਹਿਬ ਦਾ ਆਸ਼ੀਰਵਾਦ ਲੈ ਕੇ ਪੰਜਾਬ ਅਤੇ ਦਿੱਲੀ ਦੀ ਤਰੱਕੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ।
ਇਸ ਤੋਂ ਇਲਾਵਾ ਪੰਜਾਬੀ ਅਕਾਦਮੀ ਦਿੱਲੀ ਦੇ ਚੇਅਰਮੈਨ ਹਰਚਰਨ ਸਿੰਘ ਬੰਨੀ ਅਤੇ ਵਿਧਾਇਕ ਪਰਿਹਲਾਦ ਸਿੰਘ ਸਮੇਤ ਕਈ ਹੋਰ ਆਗੂ ਅਤੇ ਭਾਰੀ ਗਿਣਤੀ ਵਿਚ ਸੰਗਤ ਨੇ ਆਤਮ ਰਸ ਕੀਰਤਨ ਦਰਬਾਰ ਵਿਚ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ । ਦਿੱਲੀ ਦੀ ਸਮੁੱਚੀ ਸੰਗਤ ਪੰਥ ਦੇ ਵੱਡੇ-ਵੱਡੇ ਪ੍ਰਚਾਰਕਾਂ ਵਲੋਂ ਸੁਣਾਏ ਗਏ ਗੁਰੂ ਸ਼ਬਦ ਅਤੇ ਗੁਰਬਾਣੀ ਸੁਣ ਕੇ ਨਿਹਾਲ ਹੋਈ ।
ਆਮ ਆਦਮੀ ਪਾਰਟੀ ਵੱਲੋਂ 13 ਨਵੰਬਰ, ਸ਼ਨੀਵਾਰ ਸ਼ਾਮ 6 ਵਜੇ ਤੋਂ ਦਿੱਲੀ ਵਿਧਾਨ ਸਭਾ ਕੰਪਲੈਕਸ ਵਿਚ ਆਤਮ ਰਸ ਕੀਰਤਨ ਦਰਬਾਰ ਕਰਵਾਇਆ ਗਿਆ ਸੀ । ਪਾਰਟੀ ਨੇ ਦਿੱਲੀ ਦੇ ਲੋਕਾਂ ਨੂੰ ਕੀਰਤਨ ਦਰਬਾਰ ਵਿਚ ਪਹੁੰਚ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲੈਣ ਦੀ ਅਪੀਲ ਕੀਤੀ ਗਈ ਸੀ, ਜਿਸ ਦੇ ਚਲਦਿਆਂ ਭਾਰੀ ਸੰਖਿਆ ਵਿਚ ਪਹੁੰਚੀ ਸੰਗਤ ਗੁਰੂ ਸ਼ਬਦ ਅਤੇ ਗੁਰਬਾਣੀ ਸੁਣ ਕੇ ਨਿਹਾਲ ਹੋਈ ।
ਮੀਤ ਹੇਅਰ ਦਾ CM ਚੰਨੀ ’ਤੇ ਵੱਡਾ ਹਮਲਾ, ਕਿਹਾ-ਬੇਰੁਜ਼ਗਾਰ ਅਧਿਆਪਕ ਦਲਜੀਤ ਦਾ ਹੋਇਆ ‘ਸਰਕਾਰੀ ਕਤਲ’
NEXT STORY