ਹੁਸ਼ਿਆਰਪੁਰ, (ਅਮਰਿੰਦਰ)- ਥਾਣਾ ਚੱਬੇਵਾਲ ਪੁਲਸ ਨੇ ਨਾਕੇਬੰਦੀ ਦੌਰਾਨ ਇਕ ਦੋਸ਼ੀ ਕੋਲੋਂ 30 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਕੀਤਾ ਹੈ। ਥਾਣਾ ਚੱਬੇਵਾਲ ਦੇ ਐੱਸ.ਐੱਚ.ਓ. ਬਲਵਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਸ਼ੀ ਦੀ ਪਛਾਣ ਦਲਵੀਰ ਸਿੰਘ ਉਰਫ਼ ਨਿੱਕਾ ਪੁੱਤਰ ਸਾਧੂ ਸਿੰਘ ਵਾਸੀ ਪਿੰਡ ਨੰਗਲ ਖਿਡਾਰੀਆਂ ਵਜੋਂ ਹੋਈ ਹੈ। ਪੁਲਸ ਨੇ ਦੋਸ਼ੀ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਧੀਨ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਦੋਸ਼ੀ ਤੋਂ ਪੁੱਛਗਿੱਛ ਕਰ ਰਹੀ ਹੈ।
ਆਰ. ਸੀ. ਐੱਫ. ਖੇਤਰ 'ਚ ਚੱਲ ਰਿਹੈ ਨਾਜਾਇਜ਼ ਤੌਰ 'ਤੇ ਸ਼ਰਾਬ ਪਿਲਾਉਣ ਦਾ ਦੌਰ
NEXT STORY