ਗੁਰਦਾਸਪੁਰ, (ਵਿਨੋਦ)- ਸਿਟੀ ਪੁਲਸ ਨੇ ਇਕ ਵਿਅਕਤੀ ਨੂੰ 200 ਮਿਲੀਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ। ਸਿਟੀ ਪੁਲਸ ਸਟੇਸ਼ਨ ਇੰਚਾਰਜ ਸ਼ਾਮ ਲਾਲ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਏ. ਐੱਸ. ਆਈ. ਕੁਲਜੀਤ ਸਿੰਘ ਦੀ ਅਗਵਾਈ 'ਚ ਐੱਸ. ਡੀ. ਕਾਲਜ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਕਿ ਇਕ ਨੌਜਵਾਨ ਪੈਦਲ ਆ ਰਿਹਾ ਸੀ ਅਤੇ ਜਦ ਉਸ ਦੀ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਗਈ ਤਾਂ ਉਸ ਤੋਂ 200 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਦੋਸ਼ੀ ਦੀ ਪਛਾਣ ਜਗਦੀਪ ਸਿੰਘ ਉਰਫ਼ ਹੈਪੀ ਪੁੱਤਰ ਸੂਰਤਾ ਨਿਵਾਸੀ ਗਾਰਡਨ ਐਵੇਨਿਊ ਜੇਲ ਰੋਡ ਗੁਰਦਾਸਪੁਰ ਦੇ ਰੂਪ ਵਿਚ ਹੋਈ ਹੈ।
ਬਿਜਲੀ ਦੀ ਦੁਕਾਨ 'ਚੋਂ ਲੱਖਾਂ ਦਾ ਸਾਮਾਨ ਚੋਰੀ
NEXT STORY