ਸੁਲਤਾਨਪੁਰ ਲੋਧੀ, (ਧੀਰ)- ਥਾਣਾ ਸੁਲਤਾਨਪੁਰ ਲੋਧੀ ਪੁਲਸ ਨੇ ਇਕ ਇਨੋਵਾ ਗੱਡੀ ਨੂੰ ਪਿਸਤੌਲ ਦੀ ਨੋਕ 'ਤੇ ਖੋਹਣ ਦੇ ਮਾਮਲੇ 'ਚ ਨਾਮਜ਼ਦ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਰਬਜੀਤ ਸਿੰਘ ਨੇ ਦੱਸਿਆ ਕਿ ਬੀਤੇ ਨਵੰਬਰ ਮਹੀਨੇ ਦੀ 6 ਤਾਰੀਖ ਨੂੰ ਪਿੰਡ ਡੱਲਾ ਦੇ ਮੋੜ 'ਤੇ ਸਥਿਤ ਕਾਲੇ ਦੇ ਢਾਬੇ ਤੋਂ ਤਿੰਨ ਨੌਜਵਾਨਾਂ ਨੇ ਪਿੰਡ ਅਦਾਲਤ ਚੱਕ ਦੇ ਨਿਰਮਲ ਸਿੰਘ ਪੁੱਤਰ ਪੂਰਨ ਸਿੰਘ ਤੋਂ ਉਸਦੀ ਇਨੋਵਾ ਗੱਡੀ ਪਿਸਤੌਲ ਦੀ ਨੋਕ 'ਤੇ ਖੋਹ ਲਈ, ਜਿਸ 'ਤੇ ਚੌਕੀ ਇੰਚਾਰਜ ਡੱਲਾ ਦੇ ਏ. ਐੱਸ. ਆਈ. ਅਸ਼ੋਕ ਕੁਮਾਰ ਨੇ ਨਿਰਮਲ ਸਿੰਘ ਦੇ ਬਿਆਨਾਂ 'ਤੇ ਕੇਸ ਦਰਜ ਕਰਕੇ ਇਸ ਸਬੰਧੀ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਇਨੋਵਾ ਗੱਡੀ ਸਮੇਤ ਇਕ ਮੁਲਜ਼ਮ ਨੂੰ ਕਾਬੂ ਕਰ ਲਿਆ ਸੀ ਪਰ ਇਸ ਕੇਸ 'ਚ ਹੋਰ ਦੋਵੇਂ ਮੁਲਜ਼ਮ ਪੁਲਸ ਨੂੰ ਲੋੜੀਂਦੇ ਸਨ, ਜਿਨ੍ਹਾਂ ਦੀ ਭਾਲ ਲਈ ਪੁਲਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਜਿਸ ਤਹਿਤ ਪੁਲਸ ਨੇ ਇਸ ਕੇਸ 'ਚ ਲੋੜੀਂਦੇ ਦੋਵੇਂ ਨਾਮਜ਼ਦ ਮੁਲਜ਼ਮ ਮਨਦੀਪ ਸਿੰਘ ਉਰਫ ਮੰਨਾ ਪੁੱਤਰ ਜੋਗਿੰਦਰ ਸਿੰਘ ਵਾਸੀ ਉੱਪਲ ਜਗੀਰ ਥਾਣਾ ਨੂਰਮਹਿਲ ਜ਼ਿਲਾ ਜਲੰਧਰ ਤੋਂ ਜੋਗਰਾਜ ਸਿੰਘ ਉਰਫ ਜੋਗਾ ਪੁੱਤਰ ਅਮਰਜੀਤ ਸਿੰਘ ਵਾਸੀ ਪਿੰਡ ਫੋਲੜੀਵਾਲ ਜ਼ਿਲਾ ਜਲੰਧਰ ਨੂੰ ਗ੍ਰਿਫਤਾਰ ਕਰ ਕੇ ਮਾਣਯੋਗ ਅਦਾਲਤ ਤੋਂ 1 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ ਤੇ ਜਿਨ੍ਹਾਂ ਤੋਂ ਪੁੱਛਗਿਛ ਜਾਰੀ ਹੈ। ਉਨ੍ਹਾਂ ਦੱਸਿਆ ਕਿ ਉਕਤ ਪਕੜੇ ਗਏ ਇੰਟਰਨੈਸ਼ਨਲ ਮੁਲਜ਼ਮਾਂ ਖਿਲਾਫ ਪਹਿਲਾਂ ਵੀ ਕਈ ਥਾਣਿਆਂ 'ਚ ਲੁੱਟ ਡਕੈਤੀ ਦੇ ਮਾਮਲੇ ਦਰਜ ਹਨ, ਜਿਨ੍ਹਾਂ ਦੀ ਪੁਲਸ ਨੂੰ ਸਰਗਰਮੀ ਨਾਲ ਤਲਾਸ਼ ਕਰ ਰਹੀ ਸੀ। ਇਸ ਮੌਕੇ ਏ. ਐੱਸ. ਆਈ. ਅਸ਼ੋਕ ਕੁਮਾਰ ਚੌਕੀ ਇੰਚਾਰਜ ਡੱਲਾ, ਐੱਸ. ਸੀ. ਅਮਰਜੀਤ ਸਿੰਘ, ਪੀ. ਐੱਚ. ਜੀ. ਰਜਿੰਦਰ ਸਿੰਘ ਆਦਿ ਵੀ ਹਾਜ਼ਰ ਸਨ।
ਕਾਂਗਰਸ ਟਿਕਟਾਂ ਲਈ ਇੰਟਰਵਿਊ ਦੇ ਨਾਂ 'ਤੇ ਹੋਵੇਗੀ ਖਾਨਾਪੂਰਤੀ, ਇਕ ਦਾਅਵੇਦਾਰ ਨੂੰ ਮਿਲਿਆ ਸਿਰਫ ਡੇਢ ਮਿੰਟ
NEXT STORY