ਚੰਡੀਗੜ੍ਹ (ਹਾਂਡਾ)– ਆਉਣ ਵਾਲੇ ਦਿਨਾਂ ’ਚ ਚੰਡੀਗੜ੍ਹ ’ਚ ਤੇਜ਼ ਗਰਮੀ ਪੈਣ ਦੀ ਸੰਭਾਵਨਾ ਹੈ। ਪ੍ਰਸ਼ਾਸਨ ਨੇ ਰੈੱਡ ਅਲਰਟ ਤੇ ਹੀਟ ਵੇਵ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ। ਆਮ ਲੋਕਾਂ ਦੀ ਸੁਰੱਖਿਆ ਤੇ ਸਿਹਤ ਨੂੰ ਯਕੀਨੀ ਬਣਾਉਣ ਲਈ ਚੰਡੀਗੜ੍ਹ ਆਫ਼ਤ ਪ੍ਰਬੰਧਨ ਅਥਾਰਟੀ ਨੇ ਜਨਤਕ ਸਲਾਹ ਜਾਰੀ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ : 34 ਦਿਨਾਂ ਬਾਅਦ ਕਿਸਾਨਾਂ ਨੇ ਮੁਲਤਵੀ ਕੀਤਾ ਸ਼ੰਭੂ ਰੇਲਵੇ ਟਰੈਕ ’ਤੇ ਲੱਗਾ ਮੋਰਚਾ, ਵਪਾਰੀ ਵਰਗ ਨੂੰ ਮਿਲੀ ਵੱਡੀ ਰਾਹਤ
ਲੋਕਾਂ ਨੂੰ ਓ. ਆਰ. ਐੱਸ., ਇਲੈਕਟ੍ਰੋਲਾਈਟਸ ਵਾਲੇ ਪੀਣ ਵਾਲੇ ਪਦਾਰਥ, ਨਿੰਬੂ ਪਾਣੀ ਤੇ ਲੱਸੀ ਵਰਗੇ ਘਰ ਦੇ ਬਣੇ ਤਰਲ ਪਦਾਰਥਾਂ ਦਾ ਸੇਵਨ ਕਰਕੇ ਹਾਈਡ੍ਰੇਟ ਰਹਿਣ ਦੀ ਸਲਾਹ ਦਿੱਤੀ ਗਈ ਹੈ। ਬਾਹਰੀ ਗਤੀਵਿਧੀਆਂ ਨੂੰ ਸੀਮਤ ਕਰਨ ਦੀ ਅਪੀਲ ਕੀਤੀ ਗਈ ਹੈ। ਜੇ ਜ਼ਰੂਰੀ ਨਹੀਂ ਤਾਂ ਦੁਪਹਿਰ 12 ਵਜੇ ਤੋਂ 3 ਵਜੇ ਦੌਰਾਨ ਬਾਹਰ ਨਾ ਜਾਓ। ਜੇ ਜਾਣਾ ਹੋਵੇ ਤਾਂ ਢਿੱਲੇ, ਸੂਤੀ ਤੇ ਹਲਕੇ ਰੰਗ ਦੇ ਕੱਪੜੇ ਪਹਿਨੋ। ਜ਼ਿਆਦਾ ਗਰਮੀ ਤੋਂ ਬਚਣ ਲਈ ਪੀਣ ਵਾਲਾ ਪਾਣੀ ਤੇ ਛੱਤਰੀ ਆਪਣੇ ਨਾਲ ਰੱਖੋ।
ਆਪਣੀ ਖ਼ੁਰਾਕ ’ਚ ਪਾਣੀ ਦੀ ਜ਼ਿਆਦਾ ਮਾਤਰਾ ਵਾਲੀਆਂ ਚੀਜ਼ਾਂ, ਮੌਸਮੀ ਫ਼ਲਾਂ ਤੇ ਸਬਜ਼ੀਆਂ ਨੂੰ ਸ਼ਾਮਲ ਕਰੋ। ਅਲਕੋਹਲ, ਚਾਹ, ਕੌਫੀ ਤੇ ਕਾਰਬੋਨੇਟਿਡ ਸਾਫਟ ਡਰਿੰਕਸ ਤੋਂ ਪ੍ਰਹੇਜ਼ ਕਰੋ ਕਿਉਂਕਿ ਇਹ ਡੀਹਾਈਡ੍ਰੇਸ਼ਨ ਤੇ ਢਿੱਡ ਦੇ ਕੜਵੱਲ ਦਾ ਕਾਰਨ ਬਣ ਸਕਦੀਆਂ ਹਨ। ਬਜ਼ੁਰਗਾਂ, ਗਰਭਵਤੀਆਂ ਤੇ ਨਿਆਣਿਆਂ ਨੂੰ ਖ਼ਾਸ ਦੇਖਭਾਲ ਦੀ ਲੋੜ ਹੈ। ਘਰ ਜਾਂ ਦਫ਼ਤਰ ਨੂੰ ਠੰਡਾ ਰੱਖਣ ਲਈ ਚਿੱਟੇ ਪੇਂਟ, ਗ੍ਰੀਨ ਨੈੱਟ ਸ਼ੇਡਿੰਗ ਤੇ ਮਿਸਟ ਕੂਲਿੰਗ ਸਿਸਟਮ ਵਰਗੇ ਕੂਲ ਰੂਫ ਤਰੀਕਿਆਂ ਦੀ ਵਰਤੋਂ ਕਰੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
34 ਦਿਨਾਂ ਬਾਅਦ ਕਿਸਾਨਾਂ ਨੇ ਮੁਲਤਵੀ ਕੀਤਾ ਸ਼ੰਭੂ ਰੇਲਵੇ ਟਰੈਕ ’ਤੇ ਲੱਗਾ ਮੋਰਚਾ, ਵਪਾਰੀ ਵਰਗ ਨੂੰ ਮਿਲੀ ਵੱਡੀ ਰਾਹਤ
NEXT STORY