ਕਲਾਨੌਰ, (ਮਨਮੋਹਨ)- ਹਲਕਾ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ੇਸ਼ ਯਤਨਾਂ ਸਦਕਾ ਕਲਾਨੌਰ ਵਿਖੇ ਸਥਿਤ ਮੁਗਲ ਬਾਦਸ਼ਾਹ ਅਕਬਰ ਦੀ ਤਾਜਪੋਸ਼ੀ ਸਥੱਲ ਵੱਲ ਜਾਣ ਵਾਲੇ ਮਾਰਗ 'ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਸੰਬੰਧੀ ਪ੍ਰਸ਼ਾਸਨ ਵੱਲੋਂ ਜੰਗੀ ਪੱਧਰ 'ਤੇ ਕਾਰਵਾਈ ਆਰੰਭ ਕਰਦੇ ਹੋਏ ਨਿਸ਼ਾਨਦੇਹੀ ਸੁਰੂ ਕਰ ਦਿੱਤੀ ਹੈ। ਇਸ ਸੰਬੰਧੀ ਸਾਬਕਾ ਚੇਅਰਮੈਨ ਓਮ ਪ੍ਰਕਾਸ਼ ਸਲਹੋਤਰਾ, ਜਮਹੂਰੀ ਕਿਸਾਨ ਸਭਾ ਜ਼ਿਲਾ ਸੀਨੀਅਰ ਉਪ ਪ੍ਰਧਾਨ ਕਾਮਰੇਡ ਜਗਜੀਤ ਸਿੰਘ ਗੋਰਾਇਆ, ਕਾਂਗਰਸੀ ਆਗੂ ਰਵੇਲ ਸਿੰਘ ਪਿੰਡੀਆਂ ਤੇ ਜਸਬੀਰ ਸਿੰਘ ਗੁਰਾਇਆ ਨੇ ਦੱਸਿਆ ਪਿਛਲੇ ਕਈ ਸਾਲਾਂ ਤੋਂ ਇਸ ਮਾਰਗ ਦੀ ਹਾਲਤ ਖਸਤਾ ਅਤੇ ਨਾਜਾਇਜ਼ ਕਬਜ਼ਿਆਂ ਕਾਰਨ ਇਹ ਮਾਰਗ ਦਿਨ-ਬ-ਦਿਨ ਛੋਟਾ ਹੁੰਦਾ ਜਾ ਰਿਹਾ ਸੀ ਅਤੇ ਇਸ ਰਸਤੇ ਗੁਜ਼ਰਨ ਵਾਲੇ ਸੈਲਾਨੀਆਂ ਅਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਮ੍ਹਣਾ ਕਰਨਾ ਪੈ ਰਿਹਾ ਹੈ ਪਰ ਪਿਛਲੀ ਬਾਦਲ ਸਰਕਾਰ ਦੌਰਾਨ ਪ੍ਰਸ਼ਾਸਨ ਨੂੰ ਪਤਾ ਹੋਣ ਦੇ ਬਾਵਜੂਦ ਵੀ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਹਲਕਾ ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਇਲਾਕੇ ਦੇ ਲੋਕਾਂ ਦੀ ਇਸ ਮੰਗ ਨੂੰ ਪੂਰਾ ਕਰਦੇ ਹੋਏ ਅੱਜ ਕਸਬਾ ਕਲਾਨੌਰ ਤੋਂ ਅਕਬਰੀ ਤਖਤ ਨੂੰ ਜਾਣ ਵਾਲੀ ਇਸ ਸੜਕ ਨੂੰ ਚੌੜਾ ਕਰਨ ਲਈ ਇਸ ਸੜਕ 'ਤੇ ਨਾਜਾਇਜ਼ ਕਬਜ਼ੇ ਹਟਾਉਣ ਲਈ ਨਿਸ਼ਾਨਦੇਹੀ ਕਰਵਾਉਣ ਦਾ ਕਾਰਜ ਆਰੰਭ ਕਰਵਾਇਆ ਗਿਆ ਹੈ। ਜੇਕਰ ਇਸ ਸੜਕ ਦੀ ਨਿਸ਼ਾਨਦੇਹੀ ਵਿਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਆਉਂਦੀ ਹੈ ਤਾਂ ਇਸ ਸੜਕ ਦੀ ਨਿਸ਼ਾਨਦੇਹੀ ਸੈੱਟਲਾਈਟ ਰਾਹੀਂ ਵੀ ਕਰਵਾਈ ਜਾਵੇਗੀ। ਇਸ ਮੌਕੇ ਸਰਪੰਚ ਕੁਲਵੰਤ ਕੌਰ, ਸਾਬਕਾ ਸਰਪੰਚ ਭਗਵਾਨ ਸਿੰਘ ਬਰੀਲ੍ਹਾ, ਜਿੰਮੀ ਕਾਹਲੋਂ, ਗੁਰਦੇਵ ਸਿੰਘ ਪਟਵਾਰੀ ਆਦਿ ਹਾਜ਼ਰ ਸਨ।
ਘਰ ਦੀ ਛੱਤ ਡਿੱਗੀ
NEXT STORY