ਅੰਮ੍ਰਿਤਸਰ (ਇੰਦਰਜੀਤ)-ਅੰਮ੍ਰਿਤਸਰ ਏਅਰਪੋਰਟ 'ਤੇ 2 ਜੁਲਾਈ ਨੂੰ ਹਵਾਈ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਉਡਾਣ ਤੋਂ 3 ਘੰਟੇ ਪਹਿਲਾਂ ਪਹੁੰਚਣ ਦੇ ਹੁਕਮ ਦਿੱਤੇ ਗਏ ਹਨ ਕਿਉਂਕਿ ਅੱਜ ਦੇ ਦਿਨ ਏਅਰਪੋਰਟ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਾਲਾਨਾ ਸਮਾਗਮ ਕਰਵਾਇਆ ਜਾ ਰਿਹਾ ਹੈ। ਏਅਰਪੋਰਟ ਦੇ ਨਿਰਦੇਸ਼ਕ ਮਨੋਜ ਚੰਸੌਰੀਆ ਨੇ ਦੱਸਿਆ ਕਿ ਏਅਰਪੋਰਟ 'ਤੇ ਕਰਵਾਏ ਜਾਣ ਵਾਲੇ ਇਸ ਸਮਾਗਮ ਵਿਚ ਪੂਰੇ ਦਿਨ ਵਿਚ 5 ਤੋਂ 7 ਲੱਖ ਸ਼ਰਧਾਲੂਆਂ ਦੇ ਆਉਣ ਦੀ ਸੰÎਭਾਵਨਾ ਹੈ। ਯਾਤਰੀਆਂ ਨੂੰ ਕੋਈ ਮੁਸ਼ਕਲ ਨਾ ਹੋਵੇ ਇਸ ਲਈ Àਉਨ੍ਹਾਂ ਨੂੰ ਉਡਾਣ ਤੋਂ 3 ਘੰਟੇ ਪਹਿਲਾਂ ਪਹੁੰਚਣ ਲਈ ਕਿਹਾ ਗਿਆ ਹੈ। ਉਨ੍ਹਾਂ ਦਸਿਆ ਕਿ ਜ਼ਿਆਦਾਤਰ ਸ਼ਰਧਾਲੂਆਂ ਦੀ ਸ਼ਮੂਲੀਅਤ ਦਾ ਅਨੁਮਾਨ ਸਵੇਰੇ 9.30 ਤੋਂ ਸ਼ਾਮ 6 ਵਜੇ ਤਕ ਦਾ ਹੈ।
ਕੈਨੇਡਾ ਦੇ ਇਸ ਵਿਭਾਗ ਦਾ ਸੁਪਰੀਟੈਨਡੈਂਟ ਬਣਿਆ ਇਹ ਪੰਜਾਬੀ
NEXT STORY