ਗਿੱਦੜਬਾਹਾ (ਕੁਲਭੂਸ਼ਨ) - ਆਪਣੀ ਨਿਯੁਕਤੀ ਸਮੇਂ ਤੋਂ ਲੈ ਕੇ ਲਗਾਤਾਰ ਵਿਵਾਦਾਂ 'ਚ ਚੱਲ ਰਹੇ ਥਾਣਾ ਕੋਟਭਾਈ ਦੇ ਐੱਸ. ਐੱਚ. ਓ. ਕ੍ਰਿਸ਼ਨ ਕੁਮਾਰ 'ਤੇ ਪਿੰਡ ਕੋਟਭਾਈ ਦੀ ਇਕ ਔਰਤ ਵੱਲੋਂ ਕਥਿਤ ਤੌਰ 'ਤੇ ਕੁੱਟ-ਮਾਰ ਕਰਨ ਅਤੇ ਨਾਜਾਇਜ਼ ਤੌਰ 'ਤੇ ਥਾਣੇ ਵਿਚ ਰੱਖਣ ਦੇ ਗੰਭੀਰ ਦੋਸ਼ ਲਾਏ ਹਨ। ਪੀੜਤ ਬਿੰਦਰ ਕੌਰ ਪਤਨੀ ਬਲਤੇਜ ਸਿੰਘ ਵਾਸੀ ਪਿੰਡ ਕੋਟਭਾਈ ਨੇ ਦੱਸਿਆ ਕਿ ਉਸ ਦਾ ਭਰਾ ਗੁਰਮੀਤ ਸਿੰਘ ਦੇ ਬੁਰੀ ਸੰਗਤ ਵਿਚ ਹੋਣ ਕਾਰਨ ਸਾਲ 2007 ਵਿਚ ਉਨ੍ਹਾਂ ਦੀ ਮਾਤਾ ਵੱਲੋਂ ਗੁਰਮੀਤ ਸਿੰਘ ਨੂੰ ਬੇਦਖਲ ਕਰ ਦਿੱਤਾ ਸੀ, ਜਿਸ ਕਾਰਨ ਮੇਰਾ ਆਪਣੇ ਭਰਾ ਨਾਲ ਮਿਲਵਰਤਣ ਨਹੀਂ ਸੀ। ਬੀਤੇ ਦਿਨ ਉਕਤ ਐੱਸ. ਐੱਚ. ਓ. ਕ੍ਰਿਸ਼ਨ ਕੁਮਾਰ ਸਵੇਰੇ ਉਨ੍ਹਾਂ ਦੇ ਘਰ ਆਇਆ ਅਤੇ ਮੈਨੂੰ ਜ਼ਬਰਦਸਤੀ ਘਰੋਂ ਚੁੱਕ ਕੇ ਥਾਣਾ ਕੋਟਭਾਈ ਵਿਖੇ ਲੈ ਗਿਆ ਅਤੇ ਉਸ ਸਮੇਂ ਘਰ ਵਿਚ ਉਸ ਦਾ ਪਤੀ ਬਲਜੀਤ ਸਿੰਘ ਘਰ ਵਿਚ ਮੌਜੂਦ ਨਹੀਂ ਸੀ ਅਤੇ ਉਕਤ ਐੱਸ. ਐੱਚ. ਓ. ਨਾਲ ਕੋਈ ਵੀ ਮਹਿਲਾ ਪੁਲਸ ਕਰਮਚਾਰੀ ਨਹੀਂ ਸੀ। ਥਾਣੇ ਵਿਚ ਐੱਸ. ਐੱਚ. ਓ. ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਭਰਾ ਗੁਰਮੀਤ ਸਿੰਘ ਬਾਰੇ ਜਾਣਕਾਰੀ ਦੇਵੇ ਜੋ ਕਿ ਪਿੰਡ ਛੱਤਿਆਣਾ ਤੋਂ ਇਕ ਲੜਕੀ ਨੂੰ ਭਜਾ ਕੇ ਲੈ ਗਿਆ ਹੈ। ਬਿੰਦਰ ਕੌਰ ਨੇ ਦੱਸਿਆ ਕਿ ਜਦੋਂ ਉਸ ਨੇ ਕਿਹਾ ਕਿ ਉਸ ਦੇ ਪਰਿਵਾਰ ਦਾ ਗੁਰਮੀਤ ਸਿੰਘ ਨਾਲ ਬੀਤੇ ਲੰਬੇ ਸਮੇਂ ਤੋਂ ਕੋਈ ਸਬੰਧ ਜਾਂ ਆਉਣ ਜਾਣ ਨਹੀਂ ਹੈ, ਜਿਸ 'ਤੇ ਕ੍ਰਿਸ਼ਨ ਕੁਮਾਰ ਨੇ ਬੁਰੀ ਤਰ੍ਹਾਂ ਉਸ ਦੀ ਕੁੱਟ-ਮਾਰ ਕੀਤੀ ਅਤੇ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਕੀਤੀ।
ਉਸ ਨੇ ਦੱਸਿਆ ਕਿ ਐੱਸ. ਐੱਚ. ਓ. ਕ੍ਰਿਸ਼ਨ ਕੁਮਾਰ ਵੱਲੋਂ ਉਸ ਨੂੰ ਰਾਤ ਕਰੀਬ 8 ਵਜੇ ਤੱਕ ਥਾਣੇ ਵਿਚ ਨਾਜਾਇਜ਼ ਤੌਰ 'ਤੇ ਬੰਦ ਰੱਖਿਆ ਗਿਆ ਅਤੇ ਇਸ ਦੌਰਾਨ ਉਸ ਦੇ ਪਤੀ ਅਤੇ ਬੱਚਿਆਂ ਨੂੰ ਮਿਲਣ ਨਹੀਂ ਦਿੱਤਾ ਗਿਆ ਜਿਸ 'ਤੇ ਉਸ ਦੇ ਪਤੀ ਬਲਜੀਤ ਸਿੰਘ ਵੱਲੋਂ ਉਕਤ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣ ਤੋਂ ਬਾਅਦ ਹੀ ਉਸ ਨੂੰ ਛੱਡਿਆ ਗਿਆ। ਉਸ ਨੇ ਦੱਸਿਆ ਕਿ ਇਸ ਤੋਂ ਬਾਅਦ ਉਨ੍ਹਾਂ ਇਸ ਸਬੰਧੀ ਇਕ ਦਰਖਾਸਤ ਐੱਸ. ਐੱਸ. ਪੀ. ਸ੍ਰੀ ਮੁਕਤਸਰ ਸਾਹਿਬ ਨੂੰ ਉਕਤ ਐੱਸ. ਐੱਚ. ਓ. ਕ੍ਰਿਸ਼ਨ ਕੁਮਾਰ ਵਿਰੁੱਧ ਕਾਰਵਾਈ ਕਰਨ ਲਈ ਦਿੱਤੀ ਅਤੇ ਖੁਦ ਇਲਾਜ ਲਈ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਦਾਖਲ ਹੋ ਗਈ। ਦੂਜੇ ਪਾਸੇ ਜਦੋਂ ਇਸ ਮਾਮਲੇ ਸਬੰਧੀ ਐੱਸ. ਐੱਚ. ਓ. ਕ੍ਰਿਸ਼ਨ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਬਿੰਦਰ ਕੌਰ ਵੱਲੋਂ ਲਾਏ ਗਏ ਕੁੱਟ-ਮਾਰ ਦੇ ਦੋਸ਼ ਪੂਰੀ ਤਰ੍ਹਾਂ ਬੇਬੁਨਿਆਦ ਹਨ ਅਤੇ ਉਨ੍ਹਾਂ ਵੱਲੋਂ ਇਕ ਕੇਸ ਦੇ ਸਿਲਸਿਲੇ ਵਿਚ ਦੋਵਾਂ ਪਾਰਟੀਆਂ ਨੂੰ ਥਾਣੇ ਬੁਲਾਇਆ ਗਿਆ ਸੀ।
ਗੁਰੂ ਨਾਨਕਪੁਰਾ ਵਿਖੇ ਸੀਵਰੇਜ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ
NEXT STORY