ਲੁਧਿਆਣਾ (ਖੁਰਾਣਾ) : ਪੰਜਾਬ ਰਾਜ ਬਿਜਲੀ ਨਿਗਮ ਦੇ ਸੁੰਦਰ ਨਗਰ ਡਿਵੀਜ਼ਨ ਅਧੀਨ ਆਉਂਦੇ ਸੁੰਦਰ ਨਗਰ ਖੇਤਰ ਦੇ ਸੰਘਣੀ ਆਬਾਦੀ ਵਾਲੇ ਰਿਹਾਇਸ਼ੀ ਖੇਤਰ ਗਗਨਦੀਪ ਕਾਲੋਨੀ ਵਿਚ ਸਪਾਰਕਿੰਗ ਤੋਂ ਬਾਅਦ ਬਿਜਲੀ ਦੀਆਂ ਤਾਰਾਂ ਵਿਚ ਹੋਏ ਜ਼ੋਰਦਾਰ ਧਮਾਕਿਆਂ ਨਾਲ ਇਲਾਕਾ ਵਾਸੀ ਪੂਰੀ ਤਰ੍ਹਾਂ ਕੰਬ ਗਏ।
ਇਲਾਕਾ ਨਿਵਾਸੀ ਸ਼ੰਕੀ, ਹੈਪੀ, ਬਿੱਟੂ, ਸਮੀਰ, ਦੀਪਕ, ਸਤਨਾਮ ਚੰਦ, ਅਮਰਜੀਤ ਅਤੇ ਪਰਮਜੀਤ ਕੌਰ ਆਦਿ ਨੇ ਪਾਵਰਕਾਮ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ’ਤੇ ਉਨ੍ਹਾਂ ਦੀ ਗੱਲ ਨਾ ਸੁਣਨ ਦੇ ਗੰਭੀਰ ਦੋਸ਼ ਲਗਾਉਂਦਿਆਂ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਲਾਕੇ ਵਿਚ ਬਿਜਲੀ ਦੀ ਮਾੜੀ ਹਾਲਤ, ਤਾਰਾਂ ਵਿਚ ਸਪਾਰਕਿੰਗ ਅਤੇ ਧਮਾਕੇ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਸ ਬਾਰੇ ਪਾਵਰਕਾਮ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਈ ਵਾਰ ਸ਼ਿਕਾਇਤ ਕਰਨ ਦੇ ਬਾਵਜੂਦ, ਉਨ੍ਹਾਂ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਅਧਿਕਾਰੀ ਸ਼ਾਇਦ ਇਲਾਕੇ ਵਿਚ ਕੋਈ ਘਾਤਕ ਹਾਦਸਾ ਵਾਪਰਨ ਦੀ ਉਡੀਕ ਕਰ ਰਹੇ ਹਨ।
ਇਹ ਵੀ ਪੜ੍ਹੋ : ਲਾਡੋਵਾਲ ਚੌਕ ਦੀ ਟ੍ਰੈਫਿਕ ਸਮੱਸਿਆ ਕਾਰਨ ਨੈਸ਼ਨਲ ਹਾਈਵੇਅ ’ਤੇ ਭਾਰੀ ਜਾਮ
ਸੋਮਵਾਰ ਦੁਪਹਿਰ ਨੂੰ ਇਲਾਕੇ ਵਿਚ ਬਿਜਲੀ ਦੀਆਂ ਤਾਰਾਂ ਵਿਚ ਲਗਾਤਾਰ ਧਮਾਕੇ ਹੋ ਰਹੇ ਸਨ। ਅੱਗ ਦੀਆਂ ਲਪਟਾਂ ਦੇਖ ਕੇ ਇਲਾਕਾ ਵਾਸੀਆਂ ਦੇ ਸਾਹ ਘੁਟਣ ਲੱਗ ਪਏ ਅਤੇ ਲੋਕਾਂ ਨੇ ਇਸ ਮਾਮਲੇ ਦੀ ਸ਼ਿਕਾਇਤ ਪਾਵਰਕਾਮ ਦੇ ਕਰਮਚਾਰੀਆਂ ਨੂੰ ਕਈ ਵਾਰ ਕੀਤੀ ਪਰ ਇਸ ਦੇ ਬਾਵਜੂਦ ਪਾਵਰਕਾਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਇਲਾਕਾ ਵਾਸੀਆਂ ਨੂੰ ਉਨ੍ਹਾਂ ਦੇ ਹਾਲ ’ਤੇ ਛੱਡ ਦਿੱਤਾ। ਉਪਰੋਕਤ ਗੰਭੀਰ ਦੋਸ਼ ਲਗਾਉਂਦੇ ਹੋਏ ਇਲਾਕਾ ਵਾਸੀਆਂ ਨੇ ਸਰਕਾਰ ਤੋਂ ਵਿਭਾਗ ਦੇ ਲਾਪ੍ਰਵਾਹ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਡਾਲਰ ਦੀ ਤੇਜ਼ੀ 'ਤੇ ਲਗਾਮ ਲਾਉਣ 'ਚ ਲੱਗਿਆ RBI, ਰੁਪਏ ਨੂੰ ਸੰਭਾਲਣ ਲਈ ਚੁੱਕ ਰਿਹਾ ਹੈ ਇਹ ਅਹਿਮ ਕਦਮ
ਕੀ ਕਹਿੰਦੇ ਹਨ ਅਧਿਕਾਰੀ
ਪਾਵਰਕਾਮ ਦੇ ਸੁੰਦਰ ਨਗਰ ਡਿਵੀਜ਼ਨ ਵਿਚ ਤਾਇਨਾਤ ਐਕਸੀਅਨ ਜਗਮੋਹਨ ਸਿੰਘ ਜੰਡੂ ਨੇ ਦਾਅਵਾ ਕੀਤਾ ਹੈ ਕਿ ਮਾਮਲੇ ਦੀ ਜਾਣਕਾਰੀ ਮਿਲਣ ਤੋਂ ਤੁਰੰਤ ਬਾਅਦ, ਉਨ੍ਹਾਂ ਨੇ ਵਿਭਾਗੀ ਕਰਮਚਾਰੀਆਂ ਦੀ ਇਕ ਟੀਮ ਮੌਕੇ ’ਤੇ ਭੇਜੀ ਅਤੇ ਇਲਾਕੇ ਵਿਚ ਖਰਾਬ ਹੋਈਆਂ ਬਿਜਲੀ ਦੀਆਂ ਤਾਰਾਂ ਨੂੰ ਬਦਲਣ ਦਾ ਕੰਮ ਪੂਰਾ ਕਰਵਾਇਆ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਕੁਝ ਇਲਾਕਿਆਂ ਵਿਚ ਬਿਜਲੀ ਦੀਆਂ ਤਾਰਾਂ ਦਾ ਸਿਸਟਮ ਵਿਗੜ ਗਿਆ ਸੀ। ਇਸ ਨੂੰ ਧਿਆਨ ਵਿਚ ਰੱਖਦੇ ਹੋਏ, ਉਨ੍ਹਾਂ ਦੀ ਟੀਮ ਸਿਸਟਮ ਨੂੰ ਠੀਕ ਕਰਨ ਲਈ ਕੰਮ ਕਰ ਰਹੀ ਹੈ ਤਾਂ ਜੋ ਇਲਾਕੇ ਦੇ ਵਸਨੀਕਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦੇ ਮਾਮਲੇ ਦੀ ਕੀਤੀ ਜਾ ਰਹੀ ਪੜਤਾਲ : ਐਡਵੋਕੇਟ ਧਾਮੀ
NEXT STORY