ਬਠਿੰਡਾ (ਅਮਿਤ ਸ਼ਰਮਾ, ਪਵਨ ਤਨੇਜਾ) — ਸ਼੍ਰੋਮਣੀ ਅਕਾਲੀ ਦਲ ਦੇ ਮਲੋਟ ਦੇ ਸੀਨੀਅਰ ਆਗੂ ਦਿਆਲ ਸਿੰਘ ਦੇ ਪੁੱਤਰ ਪਰਮਿੰਦਰ 'ਤੇ ਅੱਜ ਮਲੋਟ ਦੇ ਪੁੱਡਾ ਕੰਪਲੈਕਸ ਤੋਂ ਬਾਹਰ ਆਉਂਦੇ ਹੋਏ ਕੁਝ ਲੋਕਾਂ ਨੇ ਹਮਲਾ ਕਰ ਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਜ਼ਖਮੀ ਹਾਲਤ 'ਚ ਪਰਮਿੰਦਰ ਨੂੰ ਬਠਿੰਡਾ ਦੇ ਨਿਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿਥੇ ਉਸ ਨੂੰ ਵੈਂਟੀਨੇਟਰ 'ਤੇ ਰੱਖਿਆ ਗਿਆ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵੀ ਹਾਲ ਚਾਲ ਜਾਨਣ ਹਸਪਤਾਲ ਪਹੁੰਚੇ।
ਇਸ ਮੌਕੇ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਕਾਂਗਰਸ ਦੇ ਆਉਂਦੇ ਹੀ ਕਾਂਗਰਸੀ ਵਰਕਰ ਅਕਾਲੀ ਵਰਕਰਾਂ ਨਾਲ ਧੱਕੇਸ਼ਾਹੀ ਕਰ ਰਹੇ ਹਨ। ਉਨ੍ਹਾਂ ਨੇ ਮੌਜੂਦਾ ਕਾਂਗਰਸ ਸਰਕਾਰ 'ਤੇ ਧੱਕੇਸ਼ਾਹੀ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕੁਝ ਕਾਂਗਰਸੀ ਲੋਕ ਸੱਤਾ ਦੇ ਨਸ਼ੇ 'ਚ ਅਕਾਲੀ ਦਲ ਦੇ ਵਰਕਰਾਂ ਨਾਲ ਕੁੱਟਮਾਰ ਕਰ ਰਹੇ ਹਨ, ਉਨ੍ਹਾਂ ਦੇ ਕਤਲ ਕਰ ਰਹੇ ਹਨ ਤੇ ਕਾਂਗਰਸ ਸਰਕਾਰ ਚੁੱਪਚਾਪ ਬੈਠੀ ਹੈ। ਇਸ ਸੰਬੰਧ 'ਚ ਉਨ੍ਹਾਂ ਨੇ ਪਹਿਲਾਂ ਵੀ ਪਰਮਿੰਦਰ ਦੀ ਸੁਰੱਖਿਆ ਦੀ ਮੰਗ ਕੀਤੀ ਸੀ ਪਰ ਸਰਕਾਰ ਨੇ ਸੁਰੱਖਿਆ ਨਹੀਂ ਦਿੱਤੀ। ਇਸ ਕਾਰਨ ਅੱਜ ਕੁਝ ਕਾਂਗਰਸੀ ਲੋਕਾਂ ਨੇ ਹਮਲਾ ਕਰਕੇ ਪਰਮਿੰਦਰ ਸਿੰਘ 'ਤੇ ਜਾਨਲੇਵਾ ਹਮਲਾ ਕੀਤਾ।
ਉਥੇ ਹੀ ਪਰਮਿੰਦਰ ਦੇ ਪਿਤਾ ਦਿਆਲ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ 'ਤੇ ਐਤਵਾਰ ਰਾਤ ਬੁਰੀ ਤਰ੍ਹਾਂ ਨਾਲ ਜਾਨਲੇਵਾ ਹਮਲਾ ਕਰਕੇ ਜ਼ਖਮੀ ਕਰ ਦਿੱਤਾ ਗਿਆ, ਜਿਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ ਹਨ। ਸਰਕਾਰ ਨੂੰ ਉਨ੍ਹਾਂ ਨੇ ਪਹਿਲਾਂ ਹੀ ਦੱਸਿਆ ਕਿ ਕੁਝ ਕਾਂਗਰਸੀ ਉਨ੍ਹਾਂ ਦੇ ਪੁੱਤਰ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ ਪਰ ਉਨ੍ਹਾਂ ਦੀ ਗੱਲ ਨੂੰ ਕਾਂਗਰਸ ਸਰਕਾਰ ਨੇ ਗੰਭੀਰਤਾ ਨਾਲ ਨਹੀਂ ਲਿਆ ਤੇ ਇਹ ਘਟਨਾ ਘੱਟ ਗਈ। ਦਿਆਲ ਸਿੰਘ ਨੇ ਕਾਂਗਰਸ ਸਰਕਾਰ ਨੂੰ ਆਪਣੇ ਵਰਕਰਾਂ ਨੂੰ ਸਮਝਾਉਣ ਦੀ ਮੰਗ ਕੀਤੀ ਹੈ।
ਸ਼ਹਿਰ 'ਚ ਭਾਰੀ ਵਾਹਨਾਂ ਦੀ ਐਂਟਰੀ ਰੋਕਣ 'ਤੇ ਨਿਊ ਦੀਪ ਬੱਸ ਸਰਵਿਸ ਦੀਆਂ ਬੱਸਾਂ ਲਾ ਕੇ ਲਾਇਆ ਜਾਮ
NEXT STORY