ਤਰਨਤਾਰਨ, (ਰਾਜੂ, ਰਮਨ)- ਤਹਿਸੀਲ ਬਾਜ਼ਾਰ ਦੇ ਥਾਈ ਕੁਲੈਕਸ਼ਨ ਦੇ ਮਾਲਕ ਅਸ਼ੋਕ ਕੁਮਾਰ ਕੋਲੋਂ ਤੇਜ਼ਧਾਰ ਹਥਿਆਰਾਂ ਦੇ ਜ਼ੋਰ ਉਤੇ ਬੈਗ ਖੋਹ ਕੇ ਦੋ ਜਵਾਨ ਭੱਜਣ 'ਚ ਸਫਲ ਹੋ ਗਏ। ਸੂਚਨਾ ਮਿਲਦੇ ਹੀ ਸਥਾਨਕ ਪੁਲਸ ਨੇ ਨਾਕਾਬੰਦੀ ਕਰ ਕੇ ਇਕ ਨੌਜਵਾਨ ਨੂੰ ਕਾਬੂ ਕਰ ਲਿਆ, ਜਦੋਂ ਕਿ ਇਕ ਭੱਜਣ 'ਚ ਸਫਲ ਹੋ ਗਿਆ।
ਜਾਣਕਾਰੀ ਦਿੰਦੇ ਹੋਏ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਹ ਸ਼੍ਰੀਨਗਰ ਦੀ ਸਪਲਾਈ ਲੈ ਕੇ ਤਰਨਤਾਰਨ ਬੱਸ ਅੱਡੇ ਲਈ ਪੈਦਲ ਆ ਰਿਹਾ ਸੀ। ਉਸਦੇ ਕੋਲ ਦੋ ਬੈਗ ਸਨ। ਰਸਤੇ 'ਚ ਦੋ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਦੇ ਜ਼ੋਰ 'ਤੇ ਉਸ ਕੋਲੋਂ ਦੋਵੇਂ ਬੈਗ ਖੋਹ ਲਏ। ਉਨ੍ਹਾਂ ਨੇ ਇਸ ਸਬੰਧੀ ਪੁਲਸ ਨੂੰ ਸੂਚਿਤ ਕੀਤਾ।
ਥਾਣਾ ਸਿਟੀ ਦੇ ਇੰਚਾਰਜ ਏ. ਐੱਸ. ਆਈ. ਮਨਜਿੰਦਰ ਸਿੰਘ ਨੇ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰ ਲਿਆ, ਜਿਸਦੇ ਕਬਜ਼ੇ 'ਚੋਂ ਇਕ ਦਾਤਰ, ਇਕ ਲਾਠੀ ਮਿਲੀ। ਜਦਕਿ ਉਸਦਾ ਦੂਜਾ ਸਾਥੀ ਮੌਕੇ ਤੋਂ ਫਰਾਰ ਹੋ ਗਿਆ। ਏ. ਐੱਸ. ਆਈ. ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ।
ਨਸ਼ੇ ਵਾਲੇ ਪਦਾਰਥਾਂ ਸਣੇ 2 ਗ੍ਰਿਫਤਾਰ
NEXT STORY