ਫਾਜ਼ਿਲਕਾ : ਫਾਜ਼ਿਲਕਾ ਦੇ ਇਲਾਕੇ 'ਚ ਰਾਤ ਵੇਲੇ ਲੋਕਾਂ ਦੇ ਘਰਾਂ ਦੀਆਂ ਘੰਟੀਆਂ ਵੱਜਣ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਗਲੀਆਂ 'ਚ ਲੱਗੇ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਗਈ ਤਾਂ ਹਰ ਕੋਈ ਹੈਰਾਨ ਰਹਿ ਗਿਆ। ਜਾਣਕਾਰੀ ਮੁਤਾਬਕ ਇਸ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਫਾਜ਼ਿਲਕਾ ਦੇ ਆਦਰਸ਼ ਨਗਰ 'ਚ ਦੇਰ ਰਾਤ ਕੁੱਝ ਨੌਜਵਾਨ ਆਉਂਦੇ ਹਨ। ਉਨ੍ਹਾਂ ਵਲੋਂ ਰਾਤ ਨੂੰ ਸੌਂ ਰਹੇ ਲੋਕਾਂ ਦੇ ਘਰਾਂ ਦੀਆਂ ਘੰਟੀਆਂ ਵਜਾਈਆਂ ਜਾਂਦੀਆਂ ਹਨ।
ਇਹ ਵੀ ਪੜ੍ਹੋ : ਰੰਗ ਗੋਰਾ ਕਰਨ ਲਈ ਕਰੀਮਾਂ ਵਰਤਣ ਵਾਲੇ ਹੋ ਜਾਣ Alert! ਹੋਸ਼ ਉਡਾ ਦੇਣ ਵਾਲਾ ਹੋਇਆ ਖ਼ੁਲਾਸਾ
ਇਸ ਤੋਂ ਬਾਅਦ ਘੰਟੀਆਂ ਵਜਾਉਂਦਾ ਹੋਇਆ ਇਕ ਨੌਜਵਾਨ ਗਲੀ 'ਚ ਭੱਜਦਾ ਹੋਇਆ ਦਿਖਾਈ ਦਿੰਦਾ ਹੈ। ਇਹ ਸਭ ਕੁੱਝ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਿਆ। ਦੱਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਫਾਜ਼ਿਲਕਾ ਦੀ ਰਾਧਾ ਸੁਆਮੀ ਕਾਲੋਨੀ 'ਚ ਕੁੱਝ ਨੌਜਵਾਨਾਂ ਵਲੋਂ ਘਰ ਦੀਆਂ ਘੰਟੀਆਂ ਵਜਾਉਣ ਤੋਂ ਬਾਅਦ ਪੱਥਰ ਮਾਰ ਕੇ ਗੇਟ ਦੀ ਤੋੜ-ਭੰਨ ਕੀਤੀ ਗਈ ਸੀ।
ਇਹ ਵੀ ਪੜ੍ਹੋ : ਅੱਜ ਪੰਜਾਬੀਆਂ ਲਈ ਆ ਸਕਦੈ ਵੱਡਾ ਫ਼ੈਸਲਾ! ਹੋਣ ਜਾ ਰਹੀ ਕੈਬਨਿਟ ਦੀ ਅਹਿਮ ਮੀਟਿੰਗ
ਇਸ ਤੋਂ ਬਾਅਦ ਪੁਲਸ ਨੂੰ ਵੀ ਸ਼ਿਕਾਇਤ ਦਿੱਤੀ ਗਈ ਸੀ। ਹਾਲਾਂਕਿ ਇਸ ਮਾਮਲੇ 'ਚ ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਕੁੱਝ ਨੌਜਵਾਨਾਂ ਨੂੰ ਹਿਰਾਸਤ 'ਚ ਲੈ ਕੇ ਉਨ੍ਹਾਂ ਨੂੰ ਗਲਤੀ ਦਾ ਅਹਿਸਾਸ ਵੀ ਕਰਵਾਇਆ ਪਰ ਹੁਣ ਆਦਰਸ਼ ਨਗਰ ਤੋਂ ਸਾਹਮਣੇ ਆਈ ਇਸ ਵੀਡੀਓ ਨੇ ਲੋਕਾਂ 'ਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖੂਨ ਹੋਇਆ ਸਫੇਦ, ਪਿਤਾ ਵੱਲੋਂ ਜਾਇਦਾਦ ’ਚ ਹਿੱਸਾ ਨਾ ਦੇਣ ’ਤੇ ਪੁੱਤਰ ਨੇ ਚਲਾ 'ਤੀਆਂ ਗੋਲੀਆਂ
NEXT STORY