ਚੰਡੀਗੜ੍ਹ : ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਵਿਚ ਹੋਈ ਸੁਣਵਾਈ ਤੋਂ ਬਾਅਦ ਕੋਰਟ ਨੇ ਵੱਡਾ ਫ਼ੈਸਲਾ ਸੁਣਾਇਆ ਹੈ। ਹਾਈਕੋਰਟ ਨੇ ਸਾਫ ਆਖਿਆ ਹੈ ਕਿ ਜਿਹੜੀਆਂ ਥਾਵਾਂ ਜਿਹੜੇ ਪਿੰਡਾਂ ਵਿਚ ਵਿਵਾਦ ਸਾਹਮਣੇ ਆਏ ਹਨ ਉਥੇ ਚੋਣ ਨਹੀਂ ਹੋਵੇਗੀ। ਇਸ ਨੂੰ ਪੰਜਾਬ ਸਰਕਾਰ ਲਈ ਰਾਹਤ ਵੀ ਮੰਨਿਆ ਜਾ ਰਿਹਾ ਹੈ ਕਿ ਕਿਉਂਕਿ ਹਾਈਕੋਰਟ ਨੇ ਪੂਰੀਆਂ ਪੰਚਾਇਤੀ ਚੋਣਾਂ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਹਾਈਕੋਰਟ ਨੇ ਆਖਿਆ ਹੈ ਕਿ ਜਿਥੇ ਜਿਥੇ ਸ਼ਿਕਾਇਤਾਂ ਹਨ ਸਿਰਫ ਉਥੇ ਹੀ ਚੋਣਾਂ 'ਤੇ ਰੋਕ ਲਗਾਈ ਗਈ ਹੈ। ਇਸ ਮਾਮਲੇ ਵਿਚ ਅਗਲੀ ਸੁਣਵਾਈ 14 ਤਾਰੀਖ਼ ਨੂੰ ਦੋਬਾਰਾ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਲੱਗੀ ਛੁੱਟੀਆਂ ਦੀ ਝੜੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਦਰਅਸਲ ਪੰਚਾਇਤੀ ਚੋਣਾਂ ਦੀ ਪ੍ਰਕਿਰਿਆ ਦੌਰਾਨ ਕਈ ਪਿੰਡਾਂ ਵਿਚ ਨੋਮੀਨੇਸ਼ਨ ਨੂੰ ਲੈ ਕੇ, ਕਿਤੇ ਐੱਨ. ਓ. ਸੀ. ਨੂੰ ਲੈ ਕੇ ਅਤੇ ਕਿਤੇ ਕਾਗ਼ਜ਼ ਪਾੜੇ ਜਾਣ ਕਾਰਣ ਉਮੀਦਵਾਰ ਚੋਣ ਵਿਚ ਨਹੀਂ ਖੜ੍ਹੇ ਹੋ ਸਕੇ, ਇਸ ਦੇ ਚੱਲਦੇ ਲਗਭਗ 250 ਤੋਂ ਵੱਧ ਪਟੀਸ਼ਨਾਂ ਹਾਈਕੋਰਟ ਵਿਚ ਪਾਈਆਂ ਗਈਆਂ, ਹੁਣ ਇਨ੍ਹਾਂ ਸਾਰੀਆਂ ਥਾਵਾਂ 'ਤੇ ਚੋਣਾਂ ਲੜਨ 'ਤੇ ਰੋਕ ਲਗਾ ਦਿੱਤੀ ਗਈ ਹੈ। ਹਾਲਾਂਕਿ ਅਜੇ ਤਕ ਇਹ ਸਾਫ ਨਹੀਂ ਹੋ ਸਕਿਆ ਹੈ ਕਿ ਇਥੇ ਚੋਣ ਕਦੋਂ ਹੋਵੇਗੀ, ਹਾਲ ਦੀ ਘੜੀ ਚੋਣ ਕਮਿਸ਼ਨ ਦੇ ਐਲਾਨ ਮੁਤਾਬਕ 15 ਅਕਤੂਬਰ ਨੂੰ ਇਤਰਾਜ਼ ਵਾਲੇ ਪਿੰਡਾਂ ਵਿਚ ਪੰਚਾਇਤੀ ਚੋਣ ਨਹੀਂ ਹੋਣਗੀਆਂ।
ਇਹ ਵੀ ਪੜ੍ਹੋ : ਰੂਹਾਨੀਅਤ ਦੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਲਈ ਖ਼ੁਸ਼ਖਬਰੀ, ਹੋ ਗਿਆ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੀਰਤਪੁਰ ਸਾਹਿਬ ਫੁੱਲ ਤਾਰਨ ਗਿਆ ਸੀ ਪਰਿਵਾਰ, ਜਦ ਘਰ ਆ ਕੇ ਵੇਖਿਆ ਤਾਂ ਉੱਡ ਗਏ ਹੋਸ਼
NEXT STORY