ਚੰਡੀਗੜ੍ਹ : ਪਟਵਾਰੀਆਂ ਅਤੇ ਕਾਨੂੰਨਗੋ ਦਾ ਸੂਬਾਈ ਕਾਡਰ ਬਣਾਉਣ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਹ ਫ਼ੈਸਲਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਕੈਬਨਿਟ ਮੀਟਿੰਗ ਵਿਚ ਲਿਆ ਗਿਆ ਹੈ। ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਮੰਤਰੀ ਮੰਡਲ ਨੇ ਪਟਵਾਰੀਆਂ ਅਤੇ ਕਾਨੂੰਨਗੋ ਦਾ ਸੂਬਾਈ ਕਾਡਰ ਸਿਰਜਣ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਨਾਲ ਜ਼ਮੀਨ ਨਾਲ ਸਬੰਧਤ ਮਾਲ ਰਿਕਾਰਡ ਤਿਆਰ ਕਰਨ ਅਤੇ ਸਾਂਭ-ਸੰਭਾਲ ਕਰਨ ਤੋਂ ਇਲਾਵਾ ਪੁਰਾਣੇ ਮਾਲ ਰਿਕਾਰਡ ਦੀ ਸੰਭਾਲ ਕੀਤੀ ਜਾ ਸਕੇਗੀ ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਇਸ ਕਦਮ ਨਾਲ ਜ਼ਮੀਨੀ ਰਿਕਾਰਡ ਵਿਚ ਤਰੁੱਟੀਆਂ ਹੋਣ ਕਰਕੇ ਹੁੰਦੀ ਮੁਕੱਦਮੇਬਾਜ਼ੀ ਨੂੰ ਘਟਾਉਣ ਵਿਚ ਮਦਦ ਮਿਲੇਗੀ।
ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਦਿੱਤੀ ਵੱਡੀ ਖ਼ੁਸ਼ਖ਼ਬਰੀ
ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਸਬੰਧੀ ਸਬ-ਕਮੇਟੀ ਦੇ ਗਠਨ ਨੂੰ ਕਾਰਜ-ਬਾਅਦ ਪ੍ਰਵਾਨਗੀ
ਮੰਤਰੀ ਮੰਡਲ ਨੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਹੋਰ ਗਜ਼ਟਿਡ ਤੇ ਨਾਨ-ਗਜ਼ਟਿਡ ਐੱਸ.ਸੀ., ਬੀ.ਸੀ. ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਅਤੇ ਹੋਰ ਨਾਲ ਸਬੰਧਤ ਸਬ-ਕਮੇਟੀ ਦੇ ਗਠਨ ਅਤੇ ਸੋਧਾਂ ਨੂੰ ਕਾਰਜ-ਬਾਅਦ ਪ੍ਰਵਾਨਗੀ ਦੇ ਦਿੱਤੀ ਹੈ। ਜੀ. ਓ. ਜੀ. ਨਾਲ ਸਬੰਧਤ ਮਸਲਿਆਂ ਲਈ ਨੁਮਾਇੰਦੇ ਅਤੇ 31 ਮੈਂਬਰੀ ਕੋਰ ਕਮੇਟੀ ਨਾਲ ਜੁੜੇ ਮੁੱਦਿਆਂ ਲਈ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਫਿਰ ਸੁਰਖੀਆਂ ’ਚ ਜਲੰਧਰ ਦਾ ਮਸ਼ਹੂਰ ਕੁੱਲੜ ਪਿੱਜ਼ਾ ਕਪਲ, ਗੁਰਪ੍ਰੀਤ ਕੌਰ ਨੇ ਕੈਮਰੇ ਸਾਹਮਣੇ ਆਖੀ ਵੱਡੀ ਗੱਲ
ਵੱਖ-ਵੱਖ ਵਿਭਾਗਾਂ ਦੀ ਪ੍ਰਬੰਧਕੀ ਰਿਪੋਰਟਾਂ ਮਨਜ਼ੂਰ
ਮੰਤਰੀ ਮੰਡਲ ਨੇ ਪੁਲਸ ਵਿਭਾਗ ਅਤੇ ਵਿਜੀਲੈਂਸ ਬਿਊਰੋ, ਪੰਜਾਬ ਦੀਆਂ ਕ੍ਰਮਵਾਰ ਸਾਲ 2020 ਅਤੇ 2022 ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਦੀਆਂ ਸਾਲ 2022-23 ਅਤੇ 2019-20 ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਵੱਡੀ ਵਾਰਦਾਤ, ਘਰ ਅੰਦਰ ਵੜ ਕੇ ਔਰਤ ਦਾ ਗਲਾ ਵੱਢ ਕੇ ਕਤਲ, ਹਾਲ ਦੇਖ ਦੰਗ ਰਹਿ ਗਏ ਬੱਚੇ
‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੋਧ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ 83 ਲਾਭਪਾਤਰੀਆਂ ਦੀ ਵਿੱਤੀ ਸਹਾਇਤਾ 10,000 ਰੁਪਏ ਸਾਲਾਨਾ ਵਧ ਕੇ 20,000 ਰੁਪਏ ਸਾਲਾਨਾ ਕਰ ਦਿੱਤੀ ਹੈ। ਪੰਜਾਬ ਸਰਕਾਰ ਉਨ੍ਹਾਂ ਮਾਪਿਆਂ ਨੂੰ ਵਿੱਤੀ ਸਹਾਇਤਾ ਵਜੋਂ ਜੰਗੀ ਜਗੀਰ ਪ੍ਰਦਾਨ ਕਰਦੀ ਹੈ ਜਿਨ੍ਹਾਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ 1962 ਅਤੇ 1971 ਦੌਰਾਨ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਭਾਰਤੀ ਫੌਜ ਵਿਚ ਸੇਵਾ ਨਿਭਾਅ ਚੁੱਕੇ ਹਨ। ਇਸ ਸਬੰਧ ਵਿਚ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜਿਨ੍ਹਾਂ ਮਾਪਿਆਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਜੋ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ-1962 ਅਤੇ 1971 ਦੌਰਾਨ ਭਾਰਤੀ ਫੌਜ ਵਿਚ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿਚ ਸੇਵਾ ਨਿਭਾਅ ਚੁੱਕੇ ਹਨ, ਨੂੰ ਦਿੱਤੀ ਜਾਣ ਵਾਲੀ ਜੰਗੀ ਜਗੀਰ ਦੀ ਰਾਸ਼ੀ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕੀਤਾ ਜਾਵੇਗੀ।
ਇਹ ਵੀ ਪੜ੍ਹੋ : ਸਰਕਾਰੀ ਅਫਸਰ ਤੋਂ ਜ਼ਬਰਨ ਪਰਾਲੀ ਨੂੰ ਅੱਗ ਲਗਵਾਉਣ ਦੇ ਮਾਮਲੇ ’ਚ ਪੁਲਸ ਦੀ ਵੱਡੀ ਕਾਰਵਾਈ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਵਾਈ ਲੈਣ ਗਏ ਬਜ਼ੁਰਗ ਦੀ ਕਿਸਮਤ ਨੇ ਮਾਰੀ ਪਲਟੀ, 4 ਘੰਟਿਆਂ 'ਚ ਬਣਿਆ ਢਾਈ ਕਰੋੜ ਦਾ ਮਾਲਕ
NEXT STORY