ਚੰਡੀਗੜ੍ਹ : ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਸਣੇ ਪੂਰੇ ਉੱਤਰੀ ਭਾਰਤ ਵਿਚ ਸਾਲ 2024 ਦੇ ਪਹਿਲੇ ਦਿਨ ਹੀ ਸ਼ੀਤ ਲਹਿਰ ਨੇ ਜ਼ੋਰ ਫੜ ਲਿਆ ਹੈ ਅਤੇ ਲਗਾਤਾਰ ਡਿੱਗ ਰਹੇ ਤਾਪਮਾਨ ਨੇ ਲੋਕਾਂ ਨੂੰ ਦਿਨ ਭਰ ਕੰਬਣੀ ਛੇੜੀ ਰੱਖੀ। ਸਾਲ ਦੇ ਪਹਿਲੇ ਦਿਨ ਪੰਜਾਬ ਤੇ ਹਰਿਆਣਾ ਵਿਚ ਸਾਰਾ ਦਿਨ ਸੂਰਜ ਨਹੀਂ ਨਿਕਲਿਆ ਤੇ ਚੱਲ ਰਹੀਆਂ ਠੰਡੀਆਂ ਹਵਾਵਾਂ ਨੇ ਆਮ ਜੀਵਨ ਪ੍ਰਭਾਵਿਤ ਕਰੀ ਰੱਖਿਆ। ਮੌਸਮ ਵਿਭਾਗ ਅਨੁਸਾਰ ਪੰਜਾਬ ਦਾ ਗੁਰਦਾਸਪੁਰ ਤੇ ਹਰਿਆਣਾ ਦਾ ਕਰਨਾਲ ਸ਼ਹਿਰ ਸਭ ਤੋਂ ਠੰਢੇ ਰਹੇ।
ਇਹ ਵੀ ਪੜ੍ਹੋ : ਨਵੇਂ ਸਾਲ ਮੌਕੇ ਪੰਜਾਬ ਸਰਕਾਰ ਦਾ ਜਨਤਾ ਨੂੰ ਸ਼ਾਨਦਾਰ ਤੋਹਫ਼ਾ
ਮੌਸਮ ਵਿਗਿਆਨੀਆਂ ਅਨੁਸਾਰ ਗੁਰਦਾਸਪੁਰ ਸ਼ਹਿਰ ਵਿਚ ਸ਼ੀਤ ਲਹਿਰ ਦੇ ਨਾਲ-ਨਾਲ ਸੰਘਣੀ ਧੁੰਦ ਵੀ ਪਈ ਰਹੀ ਜਿਸ ਕਾਰਨ ਦਿਸਣ ਹੱਦ 50 ਤੋਂ 200 ਮੀਟਰ ਤੱਕ ਦਰਜ ਕੀਤੀ ਗਈ ਹੈ। ਇਸੇ ਤਰ੍ਹਾਂ ਪਟਿਆਲਾ, ਬਠਿੰਡਾ, ਅੰਮ੍ਰਿਤਸਰ, ਲੁਧਿਆਣਾ ਤੇ ਚੰਡੀਗੜ੍ਹ ਸ਼ਹਿਰ ’ਚ ਵੀ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ ਗਿਆ ਹੈ। ਮੌਸਮ ਵਿਗਿਆਨੀਆਂ ਨੇ ਪੰਜਾਬ ਤੇ ਹਰਿਆਣਾ ਵਿਚ ਅਗਲੇ ਚਾਰ ਦਿਨ 2 ਤੋਂ 5 ਜਨਵਰੀ ਤੱਕ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੌਰਾਨ ਤਾਪਮਾਨ ਵਿਚ 2 ਤੋਂ 4 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਮਿਲਣ ਵਾਲੀ ਫਰੀ ਬਿਜਲੀ ਨੂੰ ਲੈ ਕੇ ਅਹਿਮ ਖ਼ਬਰ, ਸਾਲ ਦੇ ਪਹਿਲੇ ਦਿਨ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮੌਸਮ ਵਿਭਾਗ ਨੇ ਪੂਰਬੀ ਅਤੇ ਪੱਛਮੀ ਉੱਤਰ ਪ੍ਰਦੇਸ਼, ਉੱਤਰਾਖੰਡ, ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਤੋਂ ਇਲਾਵਾ ਲੱਦਾਖ ਵਿਚ ਵੀ ਜਨਵਰੀ ਦੇ ਮਹੀਨੇ ’ਚ ਆਮ ਨਾਲੋਂ ਵੱਧ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਮੁਤਾਬਕ ਅਜੇ ਲੋਕਾਂ ਨੂੰ ਠੰਡ ਤੋਂ ਫਿਲਹਾਲ ਰਾਹਤ ਨਹੀਂ ਮਿਲੇਗੀ ਅਤੇ ਅਗਲੇ ਦੋ-ਤਿੰਨ ਦਿਨ ਵਿਚ ਠੰਡ ਹੋਰ ਜ਼ੋਰ ਵਿਖਾ ਸਕਦੀ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ, ਸਿਹਤ ਵਿਭਾਗ ਨੇ ਜਾਰੀ ਕੀਤੀ ਵਿਸ਼ੇਸ਼ ਐਡਵਾਇਜ਼ਰੀ, ਖਾਸ ਧਿਆਨ ਰੱਖਣ ਦੀ ਹਦਾਇਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਮੇਤ 8 ਸੂਬਿਆਂ ਦੇ ਡਰਾਈਵਰ ਹੜਤਾਲ ’ਤੇ, ‘ਹਿੱਟ ਐਂਡ ਰਨ’ ਕਾਨੂੰਨ ਦਾ ਵਿਰੋਧ ਤੇਜ਼
NEXT STORY