ਲੁਧਿਆਣਾ (ਰਾਜ) : ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਨ ਦੇ ਦੋਸ਼ ਵਿਚ ਫੜੇ ਗਏ ਸਤਬੀਰ ਸਿੰਘ ਤੋਂ ਕਈ ਅਹਿਮ ਖੁਲਾਸੇ ਹੋਏ ਹਨ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਸਤਬੀਰ ਸਿੰਘ ਸੰਦੀਪ ਕਾਹਲੋਂ ਨੂੰ ਜਾਣਦਾ ਸੀ। ਸੰਦੀਪ ਕਾਹਲੋਂ ਬੀ. ਡੀ. ਪੀ. ਓ. ਦੀ ਪੋਸਟ ’ਤੇ ਹੈ, ਜੋ ਕਿ ਇਕ ਸਾਬਕਾ ਅਕਾਲੀ ਮੰਤਰੀ ਦਾ ਭਤੀਜਾ ਹੈ। ਮਨਦੀਪ ਸਿੰਘ ਤੂਫਾਨ ਅਤੇ ਮਨਪ੍ਰੀਤ ਸਿੰਘ ਉਰਫ ਰਈਆ ਦੋਵੇਂ ਹੀ ਇਕ ਹੋਰ ਸਾਥੀ ਦੇ ਨਾਲ ਸੰਦੀਪ ਕਾਹਲੋਂ ਦੀ ਕੋਠੀ ਵਿਚ ਹੀ ਠਹਿਰੇ ਹੋਏ ਸਨ।
ਇਹ ਵੀ ਪੜ੍ਹੋ : ਬਾਬਾ ਗਿਆਨੀ ਨੇ ਰੇਕੀ ਕਰ ਕੇ ਸੁੱਖਾ ਗੈਂਗਸਟਰ ਨੂੰ ਦਿੱਤੀ ਸੀ ਕਾਰੋਬਾਰੀ ਬਾਰੇ ਜਾਣਕਾਰੀ, ਇੰਝ ਹੋਇਆ ਖੁਲਾਸਾ
ਪਤਾ ਲੱਗਾ ਹੈ ਕਿ ਸੰਦੀਪ ਨੇ ਹੀ ਸਤਬੀਰ ਸਿੰਘ ਨੂੰ ਮਨਦੀਪ, ਮਨਪ੍ਰੀਤ ਅਤੇ ਉਸ ਦੇ ਤੀਜੇ ਸਾਥੀ ਨੂੰ ਬਠਿੰਡਾ ਛੱਡਣ ਲਈ ਕਿਹਾ ਸੀ। ਸਤਬੀਰ ਨੂੰ ਇਹ ਵੀ ਨਹੀਂ ਪਤਾ ਸੀ ਕਿ ਉਸ ਦੇ ਨਾਲ ਬੈਠੇ ਨੌਜਵਾਨ ਸ਼ੂਟਰ ਹਨ। ਇਹ ਸ਼ੂਟਰ ਜੱਗੂ ਭਗਵਾਨਪੁਰੀਆ ਦੇ ਰਾਈਟ ਹੈਂਡ ਮੰਨੇ ਜਾਂਦੇ ਹਨ, ਜੋ ਜੱਗੂ ਭਗਵਾਨਪੁਰੀਆ ਦੇ ਇਸ਼ਾਰੇ ’ਤੇ ਹੀ ਕੰਮ ਕਰਦੇ ਸਨ। ਹੁਣ ਪੁਲਸ ਸੰਦੀਪ ਕਾਹਲੋਂ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਪੁਲਸ ਟੀਮਾਂ ਨੇ ਸੰਦੀਪ ਦੇ ਘਰ ਵੀ ਛਾਪੇਮਾਰੀ ਕੀਤੀ ਸੀ ਪਰ ਉਹ ਫਰਾਰ ਚੱਲ ਰਿਹਾ ਹੈ। ਪੁਲਸ ਸੂਤਰਾਂ ਦਾ ਕਹਿਣਾ ਹੈ ਕਿ ਸੰਦੀਪ ਦੇ ਫੜੇ ਜਾਣ ਤੋਂ ਬਾਅਦ ਕਈ ਅਹਿਮ ਖੁਲਾਸੇ ਹੋ ਸਕਦੇ ਹਨ।
ਇਹ ਵੀ ਪੜ੍ਹੋ : ਮੈਂ ਲਾਰੈਂਸ ਬਿਸ਼ਨੋਈ ਗਰੁੱਪ ਦਾ ਸ਼ੂਟਰ ਬੋਲ ਰਿਹਾ ਹਾਂ, 5 ਲੱਖ ਦੇ, ਨਹੀਂ ਤਾਂ ਜਾਵੇਗੀ ਜਾਨ
ਸੰਦੀਪ ਨੂੰ ਫੜਨ ਲਈ ਬਣਾਈ ਯੋਜਨਾ ਵੀ ਹੋਈ ਨਾਕਾਮ
ਸਤਬੀਰ ਸਿੰਘ ਨੂੰ ਫੜਨ ਤੋਂ ਬਾਅਦ ਜਦੋਂ ਬੀ. ਡੀ. ਪੀ. ਓ. ਸੰਦੀਪ ਕਾਹਲੋਂ ਦਾ ਨਾਂ ਸਾਹਮਣੇ ਆਇਆ ਤਾਂ ਪੁਲਸ ਪ੍ਰਸ਼ਾਸਨ ਨੇ ਉਸ ਨੂੰ ਫੜਨ ਦੀ ਯੋਜਨਾ ਬਣਾਈ ਸੀ। ਉੱਚ ਅਧਿਕਾਰੀਆਂ ਨਾਲ ਗੱਲ ਕਰਕੇ ਉਨ੍ਹਾਂ ਨੇ ਸਾਰੇ ਬੀ. ਡੀ. ਪੀ. ਓਜ਼ ਦੀ ਮੀਟਿੰਗ ਬੁਲਾਈ ਸੀ ਪਰ ਉਦੋਂ ਤੱਕ ਸੰਦੀਪ ਚੌਕਸ ਹੋ ਚੁੱਕਾ ਸੀ। ਇਸ ਲਈ ਉਹ ਸਰਕਾਰ ਵੱਲੋਂ ਬੁਲਾਈ ਗਈ ਮੀਟਿੰਗ ਵਿਚ ਸ਼ਾਮਲ ਨਹੀਂ ਹੋਇਆ। ਇਸ ਲਈ ਉਹ ਪੁਲਸ ਦੇ ਹੱਥੋਂ ਨਿਕਲ ਗਿਆ।
ਇਹ ਵੀ ਪੜ੍ਹੋ : ਖੁਸ਼ੀਆਂ ’ਚ ਪਏ ਮੌਤ ਦੇ ਵੈਣ, ਡੀ. ਜੇ. ਪਾਰਟੀ ਦੌਰਾਨ ਚੱਲੀ ਗੋਲ਼ੀ ਨਾਲ ਨੌਜਵਾਨ ਦੀ ਮੌਤ
ਫਾਰਚੂਨਰ ਦੀ ਵੀਡੀਓ ਵਾਇਰਲ ਹੋਣ ’ਤੇ ਸਤਬੀਰ ਨੂੰ ਦਿੱਤੀ ਸੀ ਮਾਰਨ ਦੀ ਧਮਕੀ
ਸੂਤਰਾਂ ਮੁਤਾਬਕ ਜਦੋਂ ਬਠਿੰਡਾ ਵਿਚ ਇਕ ਪੈਟਰੋਲ ਪੰਪ ਤੋਂ ਫਾਰਚੂਨਰ ਕਾਰ ਦੀ ਵੀਡੀਓ ਵਾਇਰਲ ਹੋਈ ਸੀ ਤਾਂ ਖੁਦ ਨੂੰ ਫਸਿਆ ਦੇਖ ਕੇ ਸਤਬੀਰ ਸਿੰਘ ਪੁਲਸ ਕੋਲ ਜਾਣਾ ਚਾਹੁੰਦਾ ਸੀ ਪਰ ਸੰਦੀਪ ਸਿੰਘ ਕਾਹਲੋਂ ਨੇ ਉਸਨੂੰ ਅਤੇ ਉਸ ਦੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਸੀ ਕਿ ਜੇਕਰ ਉਸ ਨੇ ਕਿਸੇ ਨਾਲ ਕੋਈ ਗੱਲ ਸਾਂਝੀ ਕੀਤੀ ਤਾਂ ਉਹ ਸਾਰਿਆਂ ਨੂੰ ਮਾਰ ਦੇਵੇਗਾ, ਜਿਸ ਤੋਂ ਬਾਅਦ ਸੰਦੀਪ ਨੇ ਹੀ ਸਤਬੀਰ ਸਿੰਘ ਨੂੰ ਅੰਡਰਗਰਾਊਂਡ ਰਹਿਣ ਲਈ ਕਿਹਾ ਸੀ ਤਾਂ ਕਿ ਉਸ ਦਾ ਪਾਸਪੋਰਟ ਬਣਾ ਕੇ ਉਸ ਨੂੰ ਬਾਹਰ ਭੇਜਿਆ ਜਾ ਸਕੇ ਪਰ ਉਸ ਤੋਂ ਪਹਿਲਾਂ ਹੀ ਪੁਲਸ ਨੇ ਦਬੋਚ ਲਿਆ।
ਇਹ ਵੀ ਪੜ੍ਹੋ : ਮੁਕਤਸਰ ਸਾਹਿਬ ’ਚ ਦਿਲ ਕੰਬਾਊ ਘਟਨਾ, ਦਾਦਾ-ਦਾਦੀ ਤੇ ਤਾਏ ਨੂੰ ਗੋਲੀ ਮਾਰ ਕੇ ਖੁਦ ਪਹੁੰਚਿਆ ਥਾਣੇ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ, ਬਲਜਿੰਦਰ ਕੌਰ, ਸਰਬਜੀਤ ਕੌਰ ਤੇ ਬੁੱਧਰਾਮ ਮੰਤਰੀ ਅਹੁਦੇ ਦੀ ਦੌੜ ’ਚ
NEXT STORY