ਜਲੰਧਰ- ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ 'ਸਰਕਾਰ ਤੁਹਾਡੇ ਦੁਆਰ ਸਰਕਾਰ' ਦਾ ਮੁੱਖ ਉਦੇਸ਼ ਪੰਜਾਬ ਦੇ ਲੋਕਾਂ ਦੇ ਮਸਲੇ ਸਿੱਧੇ ਤੌਰ 'ਤੇ ਹੱਲ ਕਰਨਾ ਹੈ। ਇਸ ਮੁਹਿੰਮ 'ਚ ਪੰਜਾਬ ਦੇ ਵੱਖ-ਵੱਖ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ 'ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਕੇ ਤੁਰੰਤ ਹੱਲ ਕਰਨ ਲਈ ਕਿਹਾ ਜਾਂਦਾ ਹੈ। ਇਸ ਮੁਹਿੰਮ ਦਾ ਟੀਚਾ ਸਰਕਾਰ ਦੇ ਨੁਮਾਇੰਦਿਆਂ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚ ਕੇ, ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕੀਤਾ ਜਾਵੇ। ਇਸ ਸਕੀਮ ਤਹਿਤ ਪੰਜਾਬ ਦੇ ਲੋਕਾਂ ਨੂੰ ਘਰ ਬੈਠਿਆਂ ਹੀ ਵੱਖ-ਵੱਖ ਵਿਭਾਗਾਂ ਦੀਆਂ 43 ਨਾਗਰਿਕ ਸੇਵਾਵਾਂ ਦਾ ਲਾਭ ਮਿਲ ਰਿਹਾ ਹੈ।
ਘਰ ਬੈਠੇ ਮਿਲ ਰਹੀਆਂ ਸਹੂਲਤਾਂ 'ਚ ਜਨਮ, ਵਿਆਹ, ਮੌਤ, ਆਮਦਨ, ਰਿਹਾਇਸ਼, ਜਾਤੀ, ਪੇਂਡੂ ਖੇਤਰ, ਸਰਹੱਦੀ ਖੇਤਰ, ਪਿਛੜੇ ਖੇਤਰ, ਪੈਨਸ਼ਨ, ਬਿਜਲੀ ਬਿੱਲ ਦਾ ਭੁਗਤਾਨ, ਜ਼ਮੀਨ ਦੀ ਹੱਦਬੰਦੀ ਸਰਟੀਫਿਕੇਟ ਅਤੇ ਹੋਰ ਸਹੂਲਤਾਂ ਨੂੰ ਸ਼ਾਮਲ ਕੀਤਾ ਗਿਆ ਹੈ।ਇਹ ਪ੍ਰਗਤੀਸ਼ੀਲ ਯਤਨ ਲੋਕਾਂ ਨੂੰ ਬਿਹਤਰ ਸਰਕਾਰੀ ਸਹੂਲਤਾਂ ਅਤੇ ਸੇਵਾਵਾਂ ਦੇਣ ਵਿੱਚ ਮਦਦਗਾਰ ਸਾਬਤ ਹੋ ਰਹੀ ਹੈ। ਭਗਵੰਤ ਮਾਨ ਨੇ ਇਸ ਮੁਹਿੰਮ ਨੂੰ ਲੋਕਾਂ ਲਈ ਤਿਆਰ ਕੀਤਾ ਹੈ ਤਾਂ ਜੋ ਉਨ੍ਹਾਂ ਦੇ ਕੰਮਾਂ 'ਚ ਸਿਆਸੀ ਦਫਤਰਾਂ ਦੇ ਦੌਰੇ ਕਰਨ ਦੀ ਲੋੜ ਨਾ ਪਵੇ, ਅਤੇ ਸਰਕਾਰ ਦੇ ਕਾਰਜ ਜ਼ਿਆਦਾ ਪ੍ਰਭਾਵਸ਼ਾਲੀ ਹੋਣ।
ਸਹੂਲਤਾਂ ਨੂੰ ਲੋਕਾਂ ਤੱਕ ਸਹੀ ਢੰਗ ਨਾਲ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਹੈਲਪਲਾਈਨ ਨੰਬਰ 1076 ਜਾਰੀ ਕਰ ਦਿੱਤਾ ਗਿਆ ਹੈ। ਇਸ ਨੰਬਰ ’ਤੇ ਫੋਨ ਕਰਕੇ ਲੋਕ ਆਪਣੀ ਸਹੂਲਤ ਦੇ ਮੁਤਾਬਕ ਅਧਿਕਾਰੀ ਨਾਲ ਮੁਲਾਕਾਤ ਦਾ ਸਮਾਂ ਤੈਅ ਕਰ ਸਕਦੇ ਅਤੇ ਆਪਣਾ ਕੰਮ ਕਰਵਾ ਸਕਦੇ ਹਨ। ਫੋਨ ਰਾਹੀਂ ਸਮਾਂ ਅਤੇ ਤਾਰੀਖ਼ ਤੈਅ ਹੋਣ ਤੋਂ ਬਾਅਦ ਲੋਕਾਂ ਨੂੰ ਲੋੜੀਂਦੇ ਦਸਤਾਵੇਜ਼ਾਂ, ਫੀਸਾਂ ਅਤੇ ਹੋਰ ਚੀਜ਼ਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ।
ਇਸ ਮੁਹਿੰਮ ਦੇ ਤਹਿਤ ਮੁੱਖ ਤੌਰ 'ਤੇ ਹੇਠ ਲਿਖੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ:
ਇਸ ਮੁਹਿੰਮ 'ਚ ਜਨਮ, ਵਿਆਹ, ਮੌਤ, ਆਮਦਨ, ਰਿਹਾਇਸ਼, ਜਾਤੀ, ਪੇਂਡੂ ਖੇਤਰ, ਸਰਹੱਦੀ ਖੇਤਰ, ਪਿਛੜੇ ਖੇਤਰ, ਪੈਨਸ਼ਨ, ਬਿਜਲੀ ਬਿੱਲ ਦਾ ਭੁਗਤਾਨ, ਜ਼ਮੀਨ ਦੀ ਹੱਦਬੰਦੀ ਸਰਟੀਫਿਕੇਟ, ਬਜ਼ੁਰਗਾਂ, ਵਿਧਵਾਵਾਂ ਅਤੇ ਦਿਵਿਆਂਗਾਂ ਲਈ ਵੱਖ-ਵੱਖ ਪੈਨਸ਼ਨ, ਜ਼ਮੀਨ ਸੰਬੰਧੀ ਮਾਮਲੇ, ਪੈਨਸ਼ਨ, ਰਾਸ਼ਨ ਕਾਰਡ, ਬਿਜਲੀ ਬਿਲ ਅਤੇ ਹੋਰ ਸਹੂਲਤਾਂ ਸ਼ਾਮਲ ਹਨ। ਇਸ ਮੁਹਿੰਮ ਦਾ ਟੀਚਾ ਸਿਰਫ ਸ਼ਿਕਾਇਤਾਂ ਹੱਲ ਕਰਨ ਵਿੱਚ ਹੀ ਨਹੀਂ, ਸਗੋਂ ਲੋਕਾਂ ਨੂੰ ਸਹੂਲਤਾਂ ਤੱਕ ਪਹੁੰਚ ਆਸਾਨ ਬਣਾਉਣ ਵਿੱਚ ਵੀ ਹੈ, ਜਿਸ ਨਾਲ ਲੋਕਾਂ ਦਾ ਜੀਵਨ ਸੁਧਰ ਸਕੇ।
ਪੰਜਾਬ ਦੇ ਲੋਕ 13 ਅਕਤੂਬਰ ਨੂੰ ਭੁੱਲ ਕੇ ਨਾ ਨਿਕਲਿਓ ਘਰੋਂ ਬਾਹਰ, ਕਿਸਾਨਾਂ ਨੇ ਕਰ 'ਤਾ ਵੱਡਾ ਐਲਾਨ
NEXT STORY