ਚੰਡੀਗੜ੍ਹ : ਪੰਜਾਬ 'ਚ ਪੰਚਾਇਤੀ ਚੋਣਾਂ ਨੂੰ ਲੈ ਕੇ ਰਾਹ ਪੱਧਰਾ ਹੋ ਗਿਆ ਹੈ। ਦਰਅਸਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡਾ ਫ਼ੈਸਲਾ ਸੁਣਾਇਆ ਹੈ। ਹਾਈਕੋਰਟ ਨੇ ਕਰੀਬ 700 ਤੋਂ ਵੱਧ ਪਟੀਸ਼ਨਾਂ ਦੀ ਸੁਣਵਾਈ ਦੌਰਾਨ ਇਨ੍ਹਾਂ ਨੂੰ ਰੱਦ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਅੱਜ ਨਾ ਜਾਇਓ PGI, ਨਹੀਂ ਬਣਾਏ ਜਾਣਗੇ ਨਵੇਂ ਮਰੀਜ਼ਾਂ ਦੇ ਕਾਰਡ
ਇਸ ਤੋਂ ਇਲਾਵਾ ਹਾਈਕੋਰਟ ਨੇ 250 ਦੇ ਕਰੀਬ ਜਿਨ੍ਹਾਂ ਪੰਚਾਇਤਾਂ ਦੀ ਚੋਣ ਪ੍ਰਕਿਰਿਆ 'ਤੇ 14 ਅਕਤੂਬਰ ਤੱਕ ਰੋਕ ਲਾਈ ਸੀ, ਉਸ ਨੂੰ ਵੀ ਹਟਾ ਦਿੱਤਾ ਹੈ। ਅਜਿਹੇ 'ਚ ਸਾਫ਼ ਹੈ ਕਿ ਭਲਕੇ ਸਵੇਰੇ 8 ਵਜੇ ਪੰਚਾਇਤੀ ਚੋਣਾਂ ਲਈ ਵੋਟਾਂ ਪੈਣਗੀਆਂ।
ਇਹ ਵੀ ਪੜ੍ਹੋ : ਪ੍ਰਿੰਸੀਪਲਾਂ ਨੂੰ ਸਖ਼ਤ ਤਾੜਨਾ, ਵਿਭਾਗ ਨੇ ਦਿੱਤਾ ਅਲਟੀਮੇਟਮ
ਦੱਸਣਯੋਗ ਹੈ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ਪਹਿਲਾਂ ਕਾਫ਼ੀ ਸੰਸ਼ੋਪੰਜੇ ਵਾਲੇ ਹਾਲਾਤ ਸੀ ਪਰ ਹੁਣ ਚੋਣਾਂ ਦਾ ਰਾਹ ਬਿਲਕੁਲ ਪੱਧਰਾ ਹੋ ਗਿਆ ਹੈ। ਇਸ ਤੋਂ ਪਹਿਲਾਂ ਰਾਖਵੇਂ ਵਾਰਡਾਂ ਨੂੰ ਲੈ ਕੇ ਵੀ ਰੌਲਾ ਪਿਆ ਸੀ ਪਰ ਹੁਣ ਅਦਾਲਤ ਨੇ ਸਭ ਕੁੱਝ ਸਾਫ਼ ਕਰ ਦਿੱਤਾ ਹੈ। ਹੁਣ ਗਿੱਦੜਬਾਹਾ ਦੇ 24 ਪਿੰਡਾਂ ਨੂੰ ਛੱਡ ਕੇ ਹਰ ਪਾਸੇ ਪੰਚਾਇਤੀ ਚੋਣਾਂ ਹੋਣਗੀਆਂ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦੇ ਦੋਸ਼ ’ਚ ਮਾਮਲਾ ਦਰਜ
NEXT STORY