ਬਠਿੰਡਾ (ਵਿਜੇ ਵਰਮਾ) : ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਭਾਬੀ ਕਮਲ ਕੌਰ ਕਤਲ ਮਾਮਲੇ 'ਚ ਹੁਣ ਤੱਕ ਦਾ ਸਭ ਤੋਂ ਵੱਡਾ ਖ਼ੁਲਾਸਾ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਅਮਨੀਤ ਕੌਂਡਲ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਦੌਰਾਨ ਪਤਾ ਲੱਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਅਤੇ ਉਸ ਦੇ ਸਾਥੀ ਪਿਛਲੇ 3 ਮਹੀਨਿਆਂ ਤੋਂ ਇਸ ਕਤਲਕਾਂਡ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ। 5 ਦੋਸ਼ੀਆਂ ਨੇ ਮਿਲ ਕੇ ਪਿਛਲੇ ਲੰਬੇ ਸਮੇਂ ਤੋਂ ਇਸ ਲਈ ਕੰਮ ਕੀਤਾ। ਉਹ ਕਈ ਵਾਰ ਲੁਧਿਆਣਾ 'ਚ ਕਮਲ ਕੌਰ ਭਾਬੀ ਦੇ ਘਰ ਵੀ ਗਏ। ਯੋਜਨਾ ਨੂੰ ਆਖ਼ਰੀ ਰੂਪ ਦੇਣ ਲਈ ਸਾਰੇ ਦੋਸ਼ੀ ਮੋਗਾ ਤੋਂ ਲੁਧਿਆਣਾ ਪੁੱਜੇ ਅਤੇ ਕਾਰਾਂ ਦੀ ਪ੍ਰਮੋਸ਼ਨ ਕਰਨ ਦੇ ਬਹਾਨੇ ਕੰਚਨ ਕੁਮਾਰੀ ਉਰਫ਼ ਕਮਲ ਭਾਬੀ ਨੂੰ ਬਠਿੰਡਾ ਲੈ ਆਏ। ਇੱਥੇ ਉਨ੍ਹਾਂ ਨੇ ਉਸ ਦੀ ਕਾਰ ਦੀ ਮੁਰੰਮਤ ਵੀ ਕਰਵਾਈ ਅਤੇ ਉਸ ਨੂੰ ਕੁੱਝ ਪੈਸੇ ਵੀ ਦਿੱਤੇ। ਇਸ ਦੌਰਾਨ ਉਹ ਵੱਖ-ਵੱਖ ਬਹਾਨੇ ਬਣਾ ਕੇ ਸ਼ਹਿਰ 'ਚ ਸੁੰਨਸਾਨ ਥਾਂ ਦੀ ਭਾਲ 'ਚ ਬਠਿੰਡਾ-ਭੁੱਚੋ ਰੋਡ ਅਤੇ ਆਸ-ਪਾਸ ਦੇ ਇਲਾਕੇ 'ਚ ਕਮਲ ਕੌਰ ਭਾਬੀ ਨੂੰ ਘੁੰਮਾਉਂਦੇ ਰਹੇ।
ਇਹ ਵੀ ਪੜ੍ਹੋ : ਪੰਜਾਬ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ ਕਿਸਾਨ ਦੀ ਮੌਤ, ਖੇਤ 'ਚ ਚਲਾ ਰਿਹਾ ਸੀ ਟਰੈਕਟਰ
ਪਰਨੇ ਨਾਲ ਘੁੱਟਿਆ ਗਲਾ
ਫਿਰ ਰਾਤ ਦੇ ਹਨ੍ਹੇਰੇ 'ਚ ਭੁੱਚੋ ਇਲਾਕੇ 'ਚ ਜਸਪ੍ਰੀਤ ਅਤੇ ਨਿਮਰਜੀਤ ਨੇ ਅੰਮ੍ਰਿਤਪਾਲ ਸਿੰਘ ਮਹਿਰੋਂ ਨਾਲ ਮਿਲ ਕੇ ਕਾਰ 'ਚ ਬੈਠੀ ਕਮਲ ਕੌਰ ਭਾਬੀ ਦਾ ਗਲਾ ਘੁੱਟ ਦਿੱਤਾ। ਇਸ ਲਈ ਉਨ੍ਹਾਂ ਨੇ ਇਕ ਪਰਨੇ ਦਾ ਇਸਤੇਮਾਲ ਕੀਤਾ। ਇਸ ਤੋਂ ਬਾਅਦ ਜਿਸ ਕਾਰ 'ਚ ਕਮਲ ਕੌਰ ਭਾਬੀ ਬੈਠੀ ਸੀ, ਉਸ ਕਾਰ ਨੂੰ ਆਦੇਸ਼ ਹਸਪਤਾਲ ਦੇ ਨੇੜੇ ਪਾਰਕਿੰਗ 'ਚ ਖੜ੍ਹਾ ਕਰ ਦਿੱਤਾ ਅਤੇ ਫ਼ਰਾਰ ਹੋ ਗਏ। ਵਾਰਦਾਤ ਤੋਂ ਬਾਅਦ ਅੰਮ੍ਰਿਤਸਰ ਹਵਾਈ ਅੱਡੇ ਤੋਂ ਅੰਮ੍ਰਿਤਪਾਲ ਯੂ. ਏ. ਈ. ਦੀ ਫਲਾਈਟ 'ਚ ਵਿਦੇਸ਼ ਭੱਜ ਗਿਆ। ਐੱਸ. ਐੱਸ. ਪੀ. ਨੇ ਦੱਸਿਆ ਕਿ ਇਸ ਦੀ ਜਾਣਕਾਰੀ ਉਨ੍ਹਾਂ ਨੂੰ ਲੁੱਕ ਆਊਟ ਸਰਕੂਲਰ ਜਾਰੀ ਕਰਨ ਤੋਂ ਬਾਅਦ ਮਿਲੀ।
ਇਹ ਵੀ ਪੜ੍ਹੋ : ਭਾਬੀ ਕਮਲ ਕੌਰ ਕਤਲ ਕੇਸ : ਅੰਮ੍ਰਿਤਸਰ ਤੋਂ ਜਹਾਜ਼ ਚੜ੍ਹ ਵਿਦੇਸ਼ ਭੱਜਿਆ ਅੰਮ੍ਰਿਤਪਾਲ ਮਹਿਰੋਂ (ਵੀਡੀਓ)
ਲਿਆਂਦਾ ਜਾਵੇਗਾ ਵਾਪਸ
ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਨੂੰ ਕੌਮੀ ਏਜੰਸੀਆਂ ਦੀ ਮਦਦ ਨਾਲ ਵਾਪਸ ਲਿਆਂਦਾ ਜਾਵੇਗਾ। ਕਮਲ ਕੌਰ ਦੇ ਕਤਲ ਤੋਂ ਪਹਿਲਾਂ ਉਸ ਨਾਲ ਜਬਰ-ਜ਼ਿਨਾਹ ਹੋਣ ਦੇ ਦਾਅਵਿਆਂ ਦਾ ਐੱਸ. ਐੱਸ. ਪੀ. ਨੇ ਖੰਡਨ ਨਹੀਂ ਕੀਤਾ, ਸਗੋਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਨੇ ਪੋਸਟਮਾਰਟਮ ਕਰਨ ਵਾਲੇ ਡਾਕਟਰਾਂ ਦੀ ਟੀਮ ਨੂੰ ਜਾਣੂੰ ਕਰਵਾ ਦਿੱਤਾ ਹੈ ਅਤੇ ਉਨ੍ਹਾਂ ਨੂੰ ਇਸ ਪਹਿਲੂ 'ਤੇ ਜਾਂਚ ਕਰਕੇ ਰਿਪੋਰਟ ਦੇਣ ਲਈ ਕਿਹਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਬੀ ਕਮਲ ਕੌਰ ਕਤਲ ਕੇਸ : ਅੰਮ੍ਰਿਤਸਰ ਤੋਂ ਜਹਾਜ਼ ਚੜ੍ਹ ਵਿਦੇਸ਼ ਭੱਜਿਆ ਅੰਮ੍ਰਿਤਪਾਲ ਮਹਿਰੋਂ (ਵੀਡੀਓ)
NEXT STORY