ਲੁਧਿਆਣਾ (ਹਿਤੇਸ਼) : ਐੱਸ. ਐੱਸ. ਜੌਹਲ ਵਲੋਂ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਸੰਗਰੂਰ ਲੋਕ ਸਭਾ ਸੀਟ ’ਤੇ ਹੋਣ ਵਾਲੀਆਂ ਉਪ ਚੋਣਾਂ ਦੌਰਾਨ ਸੰਯੁਕਤ ਉਮੀਦਵਾਰ ਬਣਾ ਕੇ ਬਿਨਾਂ ਵਿਰੋਧ ਜਿੱਤ ਦਿਵਾਉਣ ਸੰਬੰਧੀ ਦਿੱਤੇ ਗਏ ਸੁਝਾਅ ਦਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਪ੍ਰਤਾਪ ਬਾਜਵਾ ਤੋਂ ਇਲਾਵਾ ਪਰਮਜੀਤ ਸਰਨਾ ਵਲੋਂ ਸਮਰਥਨ ਕੀਤਾ ਗਿਆ ਸੀ ਪਰ ਸਿਮਰਨਜੀਤ ਮਾਨ ਪਹਿਲਾਂ ਹੀ ਚੋਣਾਂ ਲੜਨ ਦਾ ਐਲਾਨ ਕਰ ਚੁੱਕੇ ਸਨ। ਇਸ ਤੋਂ ਇਲਾਵਾ ਬਾਕੀ ਪਾਰਟੀਆਂ ਵਲੋਂ ਸਿੱਧੂ ਮੂਸੇਵਾਲਾ ਦੇ ਪਿਤਾ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਤੋਂ ਬਾਅਦ ਚੋਣਾਂ ਲੜਨ ਤੋਂ ਇਨਕਾਰ ਕਰਨ ਤੱਕ ਇੰਤਜ਼ਾਰ ਕੀਤਾ ਗਿਆ। ਇਹ ਵੀ ਪਤਾ ਲੱਗਾ ਹੈ ਕਿ ਭਾਜਪਾ ਨੇ ਵੀ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਚੋਣ ਲੜਨ ਦੀ ਪੇਸ਼ਕਸ਼ ਕੀਤੀ ਸੀ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਵੱਡਾ ਖ਼ੁਲਾਸਾ, ਅੰਡਰਵਰਲਡ ਨਾਲ ਜੁੜੇ ਤਾਰ
ਇਸ ਤੋਂ ਬਾਅਦ ਅਕਾਲੀ ਦਲ ਬਾਦਲ ਵਲੋਂ ਰਾਜੋਆਣਾ ਦੀ ਭੈਣ ਨੂੰ ਉਮੀਦਵਾਰ ਬਣਾ ਦਿੱਤਾ ਗਿਆ ਅਤੇ ਕਾਂਗਰਸ ਨੇ ਦਲਬੀਰ ਗੋਲਡੀ ਨੂੰ ਟਿਕਟ ਦੇ ਦਿੱਤੀ ਹੈ। ਹਾਲਾਂਕਿ ਭਾਜਪਾ ਵਲੋਂ ਕੇਵਲ ਸਿੰਘ ਢਿੱਲੋਂ ਨੂੰ ਉਮੀਦਵਾਰ ਬਨਾਉਣ ਨਾਲ ਪਹਿਲਾਂ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਉਮੀਦਵਾਰ ਬਨਾਉਣ ਦੀ ਪੇਸ਼ਕਸ਼ ਕੀਤੀ ਗਈ ਸੀ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ‘ਕੇਕੜਾ’ 11 ਦਿਨਾਂ ਦੇ ਰਿਮਾਂਡ ’ਤੇ, ਜਾਂਚ ’ਚ ਸਾਹਮਣੇ ਆਈਆਂ ਵੱਡੀਆਂ ਗੱਲਾਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਨਗਰ ਕੌਂਸਲ ਦੇ ਪ੍ਰਧਾਨ ’ਤੇ ਅਣਪਛਾਤੇ ਵਿਅਕਤੀਆਂ ਨੇ ਕੀਤੀ ਫਾਇਰਿੰਗ, ਗੱਡੀ ’ਚ ਵੱਜੀਆਂ ਗੋਲੀਆਂ
NEXT STORY