ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਅੱਜ ਸੂਬੇ ਭਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਵਿਆਪਕ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਪੰਜਾਬ ਭਰ ਵਿੱਚ 36 ਥਾਵਾਂ ’ਤੇ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਇਕੱਠੇ ਹੋ ਕੇ ਅਰਥੀ ਫੂਕ ਮੁਜ਼ਾਹਰੇ ਕੀਤੇ। ਇਹ ਰੋਸ ਪ੍ਰਦਰਸ਼ਨ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਅਗਵਾਈ ਹੇਠ ਕੀਤੇ ਗਏ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਭਾਜਪਾ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕੀਤਾ।


ਭਾਜਪਾ ਆਗੂਆਂ ਆਗੂਆਂ ਨੇ ਇਲਜ਼ਾਮ ਲਾਇਆ ਕਿ ਮੁੱਖ ਮੰਤਰੀ ਦਫ਼ਤਰ ਭ੍ਰਿਸ਼ਟਾਚਾਰ ਦਾ ਅੱਡਾ ਬਣ ਗਿਆ ਹੈ ਅਤੇ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਭ੍ਰਿਸ਼ਟਾਚਾਰ ਦੀ ਦਲਦਲ ਵਿੱਚ ਧੱਕ ਦਿੱਤਾ ਹੈ। ਹੁਣ ਹਾਈਕੋਰਟ ਦੇ ਹੁਕਮਾਂ ਉੱਤੇ ਜੇ ਸੀਬੀਆਈ ਜਾਂਚ ਸ਼ੁਰੂ ਹੋਈ ਹੈ ਤਾਂ ਮੁੱਖ ਮੰਤਰੀ ਤੇ ਆਪ ਲੀਡਰਸ਼ਿਪ ਭਾਜਪਾ ਨੂੰ ਬਦਨਾਮ ਕਰ ਰਹੀ ਹੈ।

36 ਥਾਵਾਂ 'ਤੇ ਸਾੜੇ ਗਏ ਸਰਕਾਰ ਤੇ ਭ੍ਰਿਸ਼ਟਾਚਾਰ ਦੇ ਪੁਤਲੇ
ਪੰਜਾਬ ਭਰ ਵਿੱਚ ਭਾਜਪਾ ਦੁਆਰਾ 36 ਵੱਖ-ਵੱਖ ਥਾਵਾਂ ‘ਤੇ ਅੱਜ ਕਰਵਾਏ ਗਏ ਸਮਾਗਮਾਂ ਵਿੱਚ ਪ੍ਰਦੇਸ਼ ਭਾਜਪਾ ਦੇ ਕੌਮੀ ਉੱਪ ਪ੍ਰਧਾਨ ਆਗੂ ਮਨਪ੍ਰੀਤ ਸਿੰਘ ਬਾਦਲ, ਸਹਿ-ਇੰਚਾਰਜ ਵਰਿੰਦਰ ਸਚਦੇਵਾ, ਅਲਕਾ ਗੁੱਜਰ, ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਮਨੋਰੰਜਨ ਕਾਲੀਆ, ਅਵਿਨਾਸ਼ ਰਾਏ ਖੰਨਾ, ਵਿਜੇ ਸਾਂਪਲਾ, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਭਾਜਪਾ ਦੇ ਸੀਨੀਅਰ ਆਗੂ ਰਾਕੇਸ਼ ਰਾਠੌਰ, ਜੀਵਨ ਗੁਪਤਾ, ਮਹਾਰਾਣੀ ਪ੍ਰਨੀਤ ਕੌਰ, ਬੀਬਾ ਜੈਇੰਦਰ ਕੌਰ, ਰਵੀਕਰਨ ਸਿੰਘ ਕਾਹਲੋਂ, ਅਸ਼ਵਨੀ ਸੇਖੜੀ, ਹਰਮਿੰਦਰ ਸਿੰਘ ਜੱਸੀ, ਜੰਗੀ ਲਾਲ ਮਹਾਜਨ, ਜੀਵਨ ਗਰਗ, ਸ਼ਿਵਰਾਜ ਚੌਧਰੀ, ਪਰਮਪਾਲ ਕੌਰ ਮਲੂਕਾ, ਸੰਦੀਪ ਜਾਖੜ, ਅਮਰਜੀਤ ਸਿੰਘ ਅਮਰੀ, ਕੇਡੀ ਭੰਡਾਰੀ, ਰਜਨੀਸ਼ ਧੀਮਾਨ, ਰਾਜੇਸ਼ ਬਾਘਾ, ਸਰਬਜੀਤ ਸਿੰਘ ਮੱਕੜ, ਸੁਸ਼ੀਲ ਕੁਮਾਰ ਰਿੰਕੂ, ਗੇਜਾ ਰਾਮ ਵਾਲਮੀਕੀ, ਮਨਜੀਤ ਸਿੰਘ ਰਾਏ, ਪ੍ਰਵੀਨ ਬਾਂਸਲ, ਵੰਦਨਾ ਤੇ ਹਰਜਿੰਦਰ ਸਿੰਘ ਠੇਕੇਦਾਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਥੇਦਾਰ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਨਿਭਾਈ ਛਬੀਲ ਦੀ ਸੇਵਾ
NEXT STORY