ਮਲੋਟ (ਜੁਨੇਜਾ) : ਮਲੋਟ ਸ਼ਹਿਰ ਤੋਂ ਬਾਹਰ ਇਕ ਡੇਰੇ ਨਜ਼ਦੀਕ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਪੁਲਸ ਨੇ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕੀਤੀ ਹੈ ਪਰ ਮੌਕੇ ਤੋਂ ਸਾਹਮਣੇ ਆਈਆਂ ਤਸਵੀਰਾਂ ਅਨੁਸਾਰ ਮ੍ਰਿਤਕ ਦੀ ਬਾਂਹ ਵਿਚ ਸਰਿੰਜ ਲੱਗੀ ਹੋਈ ਸੀ ਜਿਸ ਤੋਂ ਲੱਗਦਾ ਹੈ ਕਿ ਮ੍ਰਿਤਕ ਦੀ ਮੌਤ ਨਸ਼ੇ ਦੇ ਸੇਵਨ ਕਰਕੇ ਹੋ ਸਕਦੀ ਹੈ। ਇਸ ਸਬੰਧੀ ਮਾਮਲੇ ਦੀ ਜਾਂਚ ਕਰ ਰਹੇ ਹੈੱਡ ਕਾਂਸਟੇਬਲ ਨਿਸ਼ਾਨ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਕਿ ਹਸਪਤਾਲ ਵਿਚ ਇਕ ਨੌਜਵਾਨ ਦੀ ਲਾਸ਼ ਮਿਲੀ ਹੈ।ਇਹ ਲਾਸ਼ ਨੈਸ਼ਨਲ ਹਾਈਵੇ ਤੇ ਮਲੋਟ ਡੱਬਵਾਲੀ ਰੋਡ ’ਤੇ ਇਕ ਡੇਰੇ ਨੇੜੇ ਪਈ ਸੀ। ਪੁਲਸ ਟੀਮ ਨੇ ਮੌਕੇ ’ਤੇ ਜਾ ਕੇ ਪੜਤਾਲ ਕੀਤੀ ਤਾਂ ਇਹ ਲਾਸ਼ ਕਰਨ ਕੁਮਾਰ (31 ਸਾਲ )ਪੁੱਤਰ ਤਰਸੇਮ ਲਾਲ ਵਾਸੀ ਵਾਰਡ ਨੰਬਰ 6 ਮਲੋਟ ਨਿਕਲੀ।
ਪਰਿਵਾਰ ਦਾ ਕਹਿਣਾ ਹੈ ਕਿ ਮ੍ਰਿਤਕ ਨੂੰ ਦੌਰੇ ਆਦਿ ਪੈਂਦੇ ਹਨ ਜਿਸ ਕਰ ਕੇ ਇਸ ਦੀ ਮੌਤ ਹੋਈ ਹੈ। ਪੁਲਸ ਨੇ ਮ੍ਰਿਤਕ ਦੀ ਪਤਨੀ ਪ੍ਰੀਤ ਰਾਣੀ ਅਤੇ ਪਿਤਾ ਤਰਸੇਮ ਲਾਲ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰਨ ਉਪਰੰਤ ਪੋਸਟ ਮਾਰਟਮ ਕਰਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਮ੍ਰਿਤਕ ਦੀ 6-7 ਸਾਲ ਪਹਿਲਾਂ ਸ਼ਾਦੀ ਹੋਈ ਸੀ ਅਤੇ ਉਸਦਾ ਦਾ ਪੰਜ ਸਾਲ ਦਾ ਇਕ ਬੇਟਾ ਹੈ।
ਪੰਜਾਬ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਦਿੱਤਾ ਵੱਡਾ ਤੋਹਫ਼ਾ, ਨੋਟੀਫਿਕੇਸ਼ਨ ਜਾਰੀ
NEXT STORY