ਬਟਾਲਾ/ਅੱਚਲ ਸਾਹਿਬ (ਬੇਰੀ, ਗੋਰਾ ਚਾਹਲ)- ਬਟਾਲਾ ਦੇ ਨਜ਼ਦੀਕੀ ਪਿੰਡ ਧੰਦੋਈ ਦੇ ਸ਼ਮਸ਼ਾਨਘਾਟ ’ਚੋਂ 22 ਸਾਲਾ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਊਧਨਵਾਲ ਪੁਲਸ ਚੌਂਕੀ ਦੇ ਇੰਚਾਰਜ ਪੰਜਾਬ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਧੰਦੋਈ ਦੇ ਸ਼ਮਸ਼ਾਨਘਾਟ ’ਚ ਇਕ ਨੌਜਵਾਨ ਦੀ ਲਾਸ਼ ਪਈ ਹੈ। ਇਸ ਤੋਂ ਬਾਅਦ ਉਨ੍ਹਾਂ ਤੁਰੰਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ। ਮ੍ਰਿਤਕ ਨੌਜਵਾਨ ਦੀ ਪਛਾਣ ਕਰਨਬੀਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਪੰਜਗਰਾਈਆਂ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸਵੈ-ਇੱਛਾ ਸੇਵਾਵਾਂ ਖ਼ਤਮ ਕਰਨ ਦਾ ਲਿਆ ਫ਼ੈਸਲਾ
ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਪਿੰਡ ਥਰੀਏਵਾਲ ਦੇ ਪੋਲਟਰੀ ਫ਼ਾਰਮ ’ਚ ਕੰਮ ਕਰਦਾ ਸੀ ਅਤੇ ਬੀਤੇ ਦਿਨ ਉਹ ਪੋਲਟਰੀ ਫ਼ਾਰਮ ਤੋਂ ਆਪਣੀ ਡਿਊਟੀ ਖ਼ਤਮ ਕਰਕੇ ਚਲਾ ਗਿਆ ਸੀ ਪਰ ਉਹ ਘਰ ਵਾਪਸ ਨਹੀਂ ਪਰਤਿਆ। ਬੀਤੇ ਦਿਨ ਉਕਤ ਨੌਜਵਾਨ ਦੀ ਲਾਸ਼ ਪਿੰਡ ਧੰਦੋਈ ਦੇ ਸ਼ਮਸ਼ਾਨਘਾਟ ਤੋਂ ਬਰਾਮਦ ਹੋਈ ਹੈ। ਜਿਸ ਨਾਲ ਇਲਾਕੇ 'ਚ ਸਨਸਨੀ ਫੈਲ ਗਈ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਹੈ ਅਤੇ ਮ੍ਰਿਤਕ ਦੇ ਪਿਤਾ ਗੁਰਨਾਮ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ 174 ਦੀ ਕਾਰਵਾਈ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਮੌਸਮ ਨੂੰ ਲੈ ਕੇ ਤਾਜ਼ਾ ਜਾਣਕਾਰੀ, ਜਾਣੋ ਆਉਣ ਵਾਲੇ 5 ਦਿਨਾਂ 'ਚ ਕਿਹੋ ਜਿਹਾ ਰਹੇਗਾ ਮੌਸਮ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਸਵੈ-ਇੱਛਾ ਨਾਲ ਸੇਵਾਵਾਂ ਖ਼ਤਮ ਕਰਨ ਦਾ ਫ਼ੈਸਲਾ
NEXT STORY