ਮੋਗਾ (ਅਜ਼ਾਦ) - ਬਾਘਾਪੁਰਾਣਾ ਦੇ ਨੇੜੇ ਪਿੰਡ ਲੰਗੇਆਣਾ ਖੁਰਦ ਦੇ ਛੱਪੜ 'ਚੋਂ ਇਕ 40-42 ਸਾਲਾਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਨਾਇਬ ਸਿੰਘ ਨੇ ਦੱਸਿਆ ਕਿ ਉਨ੍ਹਾਂ ਪਿੰਡ ਦੇ ਸਰਪੰਚ ਛਿੰਦਰ ਸਿੰਘ ਨੇ ਸੂਚਿਤ ਕੀਤਾ ਕਿ ਉਨ੍ਹਾਂ ਦੇ ਪਿੰਡ 'ਚ ਸਥਿਤ ਛੱਪੜ 'ਚ ਕਿਸੇ ਅਣਪਛਾਤੇ ਵਿਅਕਤੀ ਦੀ ਲਾਸ਼ ਤੈਰ ਰਹੀ ਹੈ। ਲੋਕਾਂ ਦੀ ਮਦਦ ਨਾਲ ਅਣਪਛਾਤੇ ਵਿਅਕਤੀ ਦੀ ਲਾਸ਼ ਨੂੰ ਬਾਹਰ ਕੱਢ ਲਿਆ। ਵਿਅਕਤੀ ਦੀ ਪਛਾਣ ਨਾ ਹੋਣ 'ਤੇ ਉਸਨੂੰ 72 ਘੰਟੇ ਲਈ ਸਿਵਲ ਹਸਪਤਾਲ ਮੋਗਾ ਰੱਖਿਆ ਗਿਆ ਹੈ। ਪਛਾਣ ਹੋਣ ਜਾਂ 72 ਘੰਟੇ ਬੀਤ ਜਾਣ ਦੇ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਔਰਤ ਦਾ ਪਰਸ ਖੋਹਣ ਦੀ ਕੋਸ਼ਿਸ਼ ਕਰ ਰਹੇ ਨੌਜਵਾਨਾਂ ਨੂੰ ਲੋਕਾਂ ਨੇ ਦਬੋਚਿਆ
NEXT STORY