ਮੋਗਾ (ਆਜ਼ਾਦ) - ਲੋਪੋਂ-ਬੱਧਨੀ ਕਲਾਂ ਰੋਡ 'ਤੇ ਸਥਿਤ ਪਾਣੀ ਵਾਲੇ ਸੂਏ 'ਚੋਂ ਪਿਛਲੇ ਕਈ ਦਿਨਾਂ ਤੋਂ ਲਾਪਤਾ ਬਜ਼ੁਰਗ ਨਛੱਤਰ ਸਿੰਘ (65) ਦੀ ਲਾਸ਼ ਮਿਲਣ ਦਾ ਪਤਾ ਲੱਗਾ ਹੈ। ਇਸ ਸਬੰਧ 'ਚ ਥਾਣਾ ਬੱਧਨੀ ਕਲਾਂ ਦੇ ਸਹਾਇਕ ਥਾਣੇਦਾਰ ਪਾਲ ਸਿੰਘ ਵੱਲੋਂ ਮ੍ਰਿਤਕ ਦੇ ਰਿਸ਼ਤੇਦਾਰ ਜਸਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਨਿਵਾਸੀ ਪਿੰਡ ਬੱਧਨੀ ਕਲਾਂ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕੀਤੀ ਗਈ।
ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਕਿਹਾ ਕਿ ਨਛੱਤਰ ਸਿੰਘ ਨਿਵਾਸੀ ਪਿੰਡ ਮਾਣੂੰਕੇ ਪਿਛਲੇ ਕਾਫੀ ਸਮੇਂ ਤੋਂ ਇਥੇ ਆਪਣੇ ਨਾਨਕੇ ਘਰ ਰਹਿੰਦਾ ਸੀ। ਉਹ ਪਿਛਲੇ 10 ਦਿਨਾਂ ਤੋਂ ਲਾਪਤਾ ਸੀ। ਅਸੀਂ ਉਸ ਦੀ ਬਹੁਤ ਤਲਾਸ਼ ਕੀਤੀ ਅਤੇ ਪੁਲਸ ਨੂੰ ਵੀ ਬੀਤੀ ਰਾਤ ਇਸ ਦੀ ਸੂਚਨਾ ਦਿੱਤੀ। ਅੱਜ ਸਵੇਰੇ ਪਤਾ ਲੱਗਾ ਕਿ ਸੂਏ 'ਚ ਇਕ ਲਾਸ਼ ਤੈਰ ਰਹੀ ਹੈ, ਜਿਸ 'ਤੇ ਉਸ ਦੀ ਪਛਾਣ ਨਛੱਤਰ ਸਿੰਘ ਦੇ ਤੌਰ 'ਤੇ ਕੀਤੀ। ਪੁਲਸ ਨੇ ਲਾਸ਼ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਿਸਾਂ ਨੂੰ ਸੌਂਪ ਦਿੱਤੀ।
5 ਮਰਲੇ ਤੋਂ ਛੋਟੇ ਮਕਾਨਾਂ 'ਤੇ ਪਾਣੀ ਤੇ ਸੀਵਰੇਜ ਦੀ ਬਿੱਲ ਵਸੂਲੀ ਨੂੰ ਚੁਣੌਤੀ
NEXT STORY