ਮੋਗਾ, (ਆਜ਼ਾਦ)- ਪਿੰਡ ਸਮਾਲਸਰ ਨੇੜੇ ਸੇਖਾ ਕਲਾਂ ਰੋਡ ਤੋਂ ਝਾੜੀਆਂ 'ਚ ਪਈ ਇਕ ਪ੍ਰਵਾਸੀ ਮਜ਼ਦੂਰ ਦੀ ਲਾਸ਼ ਮਿਲਣ ਦਾ ਪਤਾ ਲੱਗਾ ਹੈ। ਥਾਣਾ ਸਮਾਲਸਰ ਦੇ ਮੁੱਖ ਅਫਸਰ ਇੰਸਪੈਕਟਰ ਲਵਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ ਸਮੇਂ ਅੱਜ ਗੁਰਦੀਪ ਸਿੰਘ ਅਤੇ ਮੈਂਬਰ ਪੰਚਾਇਤ ਛਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਕਿਸੇ ਕੰਮ ਦੇ ਸਬੰਧ 'ਚ ਸੇਖਾ ਕਲਾਂ ਵੱਲ ਜਾ ਰਹੇ ਸਨ ਤਾਂ ਨਹਿਰ ਦੇ ਨੇੜੇ ਝਾੜੀਆਂ 'ਚ ਪਈ ਉਨ੍ਹਾਂ ਇਕ ਲਾਸ਼ ਦੇਖੀ, ਜੋ ਪ੍ਰਵਾਸੀ ਮਜ਼ਦੂਰ ਦੀ ਸੀ।
ਉਨ੍ਹਾਂ ਕਿਹਾ ਕਿ ਸੂਚਨਾ ਮਿਲਣ 'ਤੇ ਮੈਂ ਅਤੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਮੌਕੇ 'ਤੇ ਪੁੱਜੇ ਅਤੇ ਲਾਸ਼ ਕਬਜ਼ੇ 'ਚ ਲੈ ਕੇ ਉਸ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਪਹੁੰਚਾਇਆ। ਲਾਸ਼ ਨੂੰ 72 ਘੰਟਿਆਂ ਲਈ ਪਛਾਣ ਵਾਸਤੇ ਮੁਰਦਾਘਰ 'ਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਲਾਸ਼ ਦੀ ਪਛਾਣ ਹੋਣ ਤੋਂ ਬਾਅਦ ਅਗਲੇਰੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।
ਭੁੱਕੀ ਸਣੇ ਕਾਬੂ ਦੋਸ਼ੀ 4 ਦਿਨਾਂ ਦੇ ਪੁਲਸ ਰਿਮਾਂਡ 'ਤੇ
NEXT STORY