ਬਟਾਲਾ, (ਸੈਂਡੀ)- ਨਜ਼ਦੀਕੀ ਪਿੰਡ ਭੰਗਵਾਂ ਵਿਖੇ ਛੱਪੜ 'ਚੋਂ ਇਕ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਥਾਣਾ ਕਾਦੀਆਂ ਦੇ ਏ. ਐੱਸ. ਆਈ. ਮਦਨ ਮੋਹਨ ਨੇ ਦੱਸਿਆ ਕਿ ਪਿੰਡ ਭੰਗਵਾਂ ਦੇ ਕਿਸੇ ਵਿਅਕਤੀ ਨੇ ਸੂਚਿਤ ਕੀਤਾ ਕਿ ਪਿੰਡ ਦੇ ਛੱਪੜ 'ਚ ਇਕ ਵਿਅਕਤੀ ਦੀ ਲਾਸ਼ ਤੈਰ ਰਹੀ ਹੈ। ਏ. ਐੱਸ. ਆਈ. ਨੇ ਦੱਸਿਆ ਕਿ ਅਸੀਂ ਤੁਰੰਤ ਪੁਲਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਤੇ ਲਾਸ਼ ਨੂੰ ਛੱਪੜ 'ਚੋਂ ਬਾਹਰ ਕੱਢਿਆ ਤੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਭੇਜਿਆ ਗਿਆ। ਏ. ਐੱਸ. ਆਈ. ਨੇ ਦੱਸਿਆ ਕਿ ਮ੍ਰਿਤਕ ਦੀ ਸਨਾਖ਼ਤ ਨਹੀਂ ਹੋ ਪਾਈ। ਇਸ ਲਈ 174 ਦੀ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਲਾਸ਼ ਦੀ ਸ਼ਨਾਖ਼ਤ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ਰੱਖਿਆ ਗਿਆ।
ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੇ 3,78,000
NEXT STORY