ਮਹਿਲ ਕਲਾਂ (ਗੁਰਮੁੱਖ ਸਿੰਘ ਹਮੀਦੀ, ਵਿਜੈ ਕੁਮਾਰ ਸਿੰਗਲਾ) : ਹਲਕਾ ਮਹਿਲ ਕਲਾਂ ਦੇ ਪਿੰਡ ਸਹੌਰ ਦੀ ਜੰਮਪਲ ਹਾਲ ਬਾਅਦ ਹਮੀਦੀ ਦੀ ਨੌਜਵਾਨ ਕੁੜੀ ਮਨਪ੍ਰੀਤ ਕੌਰ ਸਪੁੱਤਰੀ ਕਿਸਾਨ ਕੇਵਲ ਸਿੰਘ ਵਾਸੀ ਸਹੌਰ ਜੋ ਕਿ ਇਕ ਸਾਲ ਪਹਿਲਾਂ ਕੈਨੇਡਾ ਦੇ ਸੂਬੇ ਟਰਾਂਟੋ ਮਿਸੀਸਾਗਾ ਸ਼ਹਿਰ ਵਿਚ ਪੜ੍ਹਾਈ ਕਰਨ ਲਈ ਗਈ ਸੀ। ਜਿਸ ਦੀ 9 ਅਗਸਤ ਨੂੰ ਮਿਸੀਸਾਗਾ (ਕੈਨੇਡਾ) ਵਿਚ ਮੌਤ ਹੋ ਗਈ ਸੀ, ਦਾ ਅੱਜ ਹਜ਼ਾਰਾਂ ਨਮ ਅੱਖਾਂ ਨੇ ਹਮੀਦੀ ਦੇ ਸ਼ਮਸ਼ਾਨ ਵਿਚ ਅੰਤਿਮ ਸੰਸਕਾਰ ਕਰ ਦਿੱਤਾ। ਇਸ ਦੌਰਾਨ ਮ੍ਰਿਤਕ ਕੁੜੀ ਦੇ ਪਰਿਵਾਰ ਦਾ ਵਿਰਲਾਪ ਦੇਖ ਹਰ ਅੱਖ ’ਚੋਂ ਹੰਝੂ ਵਗ ਤੁਰੇ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਭਰੀ ਜਵਾਨੀ ਵਿਚ ਲੜਕੀ ਮਨਪ੍ਰੀਤ ਕੌਰ ਦਾ ਚਲੇ ਜਾਣਾ ਪਰਿਵਾਰ ਤੇ ਸਮਾਜ ਦੇ ਲੋਕਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਅਸੀਂ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਖੜ੍ਹੇ ਹਾਂ। ਇਸ ਮੌਕੇ ਲੜਕੀ ਦੇ ਪਿਤਾ ਕੇਵਲ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਨੇ ਮਨਪ੍ਰੀਤ ਕੌਰ ਨੂੰ 1 ਏਕੜ ਜ਼ਮੀਨ ਵੇਚ ਕੇ ਕੈਨੇਡਾ ਭੇਜਿਆ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਸਾਰੇ ਐਂਟਰੀ ਪੁਆਇੰਟਾਂ ’ਤੇ ਪੰਜਾਬ ਪੁਲਸ ਦੇ ਹਾਈਟੈੱਕ ਨਾਕੇ, 40 ਐੱਫ. ਆਈ. ਆਰ. ਦਰਜ

ਉਨ੍ਹਾਂ ਕਿਹਾ ਕਿ 9 ਅਗਸਤ ਨੂੰ ਸਵੇਰੇ ਮਨਹੂਸ ਖ਼ਬਰ ਮਿਲੀ ਕਿ ਮਨਪ੍ਰੀਤ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ ਹੈ। ਇਸ ਸਮੇਂ ਸਾਥੀ ਨਰਾਇਣ ਦੱਤ, ਕਿਸਾਨ ਆਗੂ ਜਗਰਾਜ ਸਿੰਘ ਹਰਦਾਸਪੁਰਾ, ਮਲਕੀਤ ਸਿੰਘ ਈਨਾ ਮਹਿਲ ਕਲਾਂ, ਅਮਰਜੀਤ ਸਿੰਘ ਮਹਿਲ ਖੁਰਦ, ਬਲਬੀਰ ਸਿੰਘ ਸੇਖੇ ਵਾਲੇ, ਗੁਰਦੇਵ ਸਿੰਘ ਮਾਂਗੇਵਾਲ, ਨਾਨਕ ਸਿੰਘ ਅਮਲਾ ਸਿੰਘ ਵਾਲਾ, ਮਲਕੀਤ ਸਿੰਘ ਮਹਿਲਕਲਾਂ, ਅਮਰਜੀਤ ਸਿੰਘ ਮਹਿਲ ਖੁਰਦ, ਜਸਪਾਲ ਸਿੰਘ ਕਲਾਲਮਾਜਰਾ, ਕਰਨੈਲ ਸਿੰਘ ਗਾਂਧੀ, ਨਛੱਤਰ ਸਿੰਘ ਸਹੌਰ, ਅਮਰਜੀਤ ਸਿੰਘ ਠੁੱਲੀਵਾਲ, ਗੋਪਾਲ ਕ੍ਰਿਸ਼ਨ ਹਮੀਦੀ, ਜਗਰਾਜ ਸਿੰਘ ਹਮੀਦੀ, ਪਿਸ਼ੌਰਾ ਸਿੰਘ ਹਮੀਦੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ-ਵੱਖ ਜਥੇਬੰਦੀਆਂ, ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਕੋਲੋਂ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਮੰਗ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਸੱਪ ਨੇ ਡੱਸਿਆ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਿੱਖਿਆ ਦਾ ਲੰਗਰ ਚਲਾਉਣ ਅਤੇ ਯੁਵਾ ਸ਼ਕਤੀ ਨੂੰ ਹੁਨਰਮੰਦ ਬਣਾਉਣ ਦੀ ਲੋੜ : ਸੰਸਦ ਮੈਂਬਰ ਸਾਹਨੀ
NEXT STORY