ਬਠਿੰਡਾ(ਧਾਲੀਵਾਲ)- ਪੰਜਾਬ ਅੰਦਰ ਲਗਾਤਾਰ ਅਪਰਾਧਿਕ ਮਾਮਲਿਆਂ ਵਿੱਚ ਵਾਧਾ ਹੋ ਰਿਹਾ ਹੈ। ਇਸ ਦੇ ਚੱਲਦਿਆਂ ਅੱਜ ਮਾਹੌਲ ਇਸ ਤਰ੍ਹਾਂ ਹੋ ਚੁੱਕਿਆ ਹੈ ਕਿ ਪੁਲਸ ਪ੍ਰਸ਼ਾਸਨ ਤੋਂ ਵੀ ਇਨਸਾਫ਼ ਲੈਣ ਲਈ ਪੀਡ਼ਤ ਲੋਕਾਂ ਨੂੰ ਮ੍ਰਿਤਕ ਦੇਹਾਂ ਆਪਣੇ ਘਰ ਰੱਖਣ ਲਈ ਮਜਬੂਰ ਹਨ।
ਦੱਸ ਦੇਈਏ ਕਿ ਤਪਾ ਮੰਡੀ ਦੇ ਰਹਿਣ ਵਾਲੇ ਗੁਰਦੇਵ ਸਿੰਘ ਚੱਠਾ ਦਾ ਜ਼ਿਲ੍ਹਾ ਬਠਿੰਡਾ ਦੇ ਪਿੰਡ ਭੂੰਦੜ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਬੇਰਹਿਮੀ ਨਾਲ 8 ਨਵੰਬਰ ਦਿਨ ਸੋਮਵਾਰ ਨੂੰ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਇਨਸਾਫ਼ ਲੈਣ ਦੇ ਚਲਦੇ ਪੀਡ਼ਤ ਪਰਿਵਾਰਕ ਮੈਂਬਰਾਂ ਨੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ 7 ਦਿਨ ਬੀਤ ਜਾਣ ਤੋਂ ਬਾਅਦ ਵੀ ਹਾਲੇ ਤੱਕ ਮ੍ਰਿਤਕ ਗੁਰਦੇਵ ਸਿੰਘ ਚੱਠਾ ਦਾ ਸਸਕਾਰ ਨਹੀਂ ਕੀਤਾ ਹੈ।
ਇਹ ਵੀ ਪੜ੍ਹੋ- ਚੰਡੀਗੜ੍ਹ ਪੁਲਸ ਵੱਲੋਂ ਸੁਖਪਾਲ ਖਹਿਰਾ ਨਾਲ ਅਣਮਨੁੱਖੀ ਵਤੀਰਾ, ਅਣਮਿੱਥੇ ਸਮੇਂ ਲਈ ਬੈਠੇ ਭੁੱਖ ਹੜਤਾਲ 'ਤੇ
ਮ੍ਰਿਤਕ ਗੁਰਦੇਵ ਸਿੰਘ ਚੱਠਾ ਤੇ ਭਰਾ ਸਾਬਕਾ ਫੌਜੀ ਹਰਜੀਤ ਸਿੰਘ, ਮ੍ਰਿਤਕ ਦੀ ਪਤਨੀ ਰਾਜਦੀਪ ਕੌਰ ਅਤੇ ਮ੍ਰਿਤਕ ਦੀ ਭਾਨਜੀ ਅਮਨਦੀਪ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਿੰਡ ਭੂੰਦੜ ਵਿਖੇ 2009 ਤੋਂ ਲੈ ਕੇ ਹੁਣ ਤੱਕ ਸਾਢੇ 6 ਏਕੜ ਜ਼ਮੀਨ 'ਤੇ ਉਹ ਆਪ ਖ਼ੁਦ ਕਾਬਜ਼ ਸਨ। ਮਾਨਯੋਗ ਅਦਾਲਤ ਨੇ ਵੀ ਉਨ੍ਹਾਂ ਨੂੰ ਕਬਜ਼ਾ ਵਾਰੰਟ ਦੇ ਦਿੱਤਾ ਸੀ, ਪਰ ਪਿੰਡ ਦੇ ਕੁੱਝ ਵਿਅਕਤੀਆਂ ਵੱਲੋਂ ਜਾਣਬੁੱਝ ਕੇ ਉਨ੍ਹਾਂ ਦੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਪਿਛਲੇ ਕਈ ਸਮੇਂ ਤੋਂ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਦੋਸ਼ੀ ਵਿਅਕਤੀਆਂ ਖ਼ਿਲਾਫ ਪ੍ਰੇਸ਼ਾਨ ਕਰਨ ਦੇ ਚਲਦਿਆਂ ਪੁਲਸ ਪ੍ਰਸ਼ਾਸਨ ਨੂੰ ਦਰਖਾਸਤਾਂ ਦਿੱਤੀਆਂ ਗਈਆਂ ਸਨ, ਪਰ ਪੁਲਸ ਨੇ ਕੋਈ ਵੀ ਕਾਰਵਾਈ ਨਹੀਂ ਕੀਤੀ। ਜਿਸ ਦੇ ਚਲਦਿਆਂ ਦੋਸ਼ੀ ਵਿਅਕਤੀਆਂ ਦੇ ਹੌਸਲੇ ਬੁਲੰਦ ਸਨ। ਜਿਸ ਕਾਰਨ ਉਨ੍ਹਾਂ ਆਪਣੇ ਖੇਤ ਵਿੱਚ ਕੰਮ ਕਰ ਰਹੇ ਗੁਰਦੇਵ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਜਿਸ ਨਾਲ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਅੱਤਵਾਦ ਤੇ ਦੰਗਾ ਪੀੜਤ ਪਰਿਵਾਰਾਂ ਨੂੰ ਲੈ ਕੇ CM ਚੰਨੀ ਨੇ ਕੀਤਾ ਵੱਡਾ ਐਲਾਨ
ਉਨ੍ਹਾਂ ਦੱਸਿਆ ਕਿ ਕਤਲ ਤੋਂ ਬਅਦ 7 ਦਿਨ ਬੀਤ ਜਾਣ ਦੇ ਬਾਵਜੂਦ ਵੀ ਪੁਲਸ ਨੇ ਹਾਲੇ ਤੱਕ ਕਾਤਲਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਜਿਸ ਦੇ ਚਲਦਿਆਂ ਰੋਸ ਵਜੋਂ ਇਨਸਾਫ਼ ਲੈਣ ਲਈ ਮਜਬੂਰਨ ਉਨ੍ਹਾਂ ਵੱਲੋਂ ਮ੍ਰਿਤਕ ਗੁਰਦੇਵ ਸਿੰਘ ਦਾ ਪਿਛਲੇ 7 ਦਿਨਾਂ ਤੋਂ ਸਸਕਾਰ ਨਹੀਂ ਕੀਤਾ ਗਿਆ ਅਤੇ ਮ੍ਰਿਤਕ ਦੇਹ ਨੂੰ ਆਪਣੇ ਘਰ ਵਿੱਚ ਰੱਖ ਕੇ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਉਨ੍ਹਾਂ ਪੁਲਸ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਜਲਦੀ ਪੁਲਸ ਪ੍ਰਸ਼ਾਸਨ ਨੇ ਦੋਸ਼ੀ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਤਾਂ ਮ੍ਰਿਤਕ ਗੁਰਦੇਵ ਸਿੰਘ ਦਾ ਸਸਕਾਰ ਨਹੀਂ ਕੀਤਾ ਜਾਵੇਗਾ ਅਤੇ ਇਸ ਤੋਂ ਵੱਡਾ ਸੰਘਰਸ਼ ਉਲੀਕਿਆ ਜਾਵੇਗਾ। ਇਸ ਮਾਮਲੇ ਸਬੰਧੀ ਜਦ ਪੁਲਸ ਥਾਣਾ ਬਾਲਿਆਂਵਾਲੀ ਦੇ ਐਸ.ਐਚ.ਓ. ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਜਲਦ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਰਾਜਪਾਲ ਤੇ ਮੁੱਖ ਮੰਤਰੀ ਵੱਲੋਂ 19 ਨੂੰ ਦਾਸਤਾਨ-ਏ-ਸ਼ਹਾਦਤ ਥੀਮ ਪਾਰਕ ਤੇ ਹੈਰੀਟੇਜ਼ ਸਟਰੀਟ ਦਾ ਕੀਤਾ ਜਾਵੇਗਾ ਉਦਘਾਟਨ
NEXT STORY