ਗੁਰਦਾਸਪੁਰ (ਵਿਨੋਦ)-ਕੰਟਰੈਕਟ ਬੇਸ ’ਤੇ ਵਿਆਹ ਕਰਨ ਤੋਂ ਬਾਅਦ 24,58,100 ਰੁਪਏ ਖਰਚ ਕਰਕੇ ਇਕ ਕੁੜੀ ਨੂੰ ਕੈਨੇਡਾ ਭੇਜਣ ਅਤੇ ਬਾਅਦ ’ਚ ਕੁੜੀ ਵੱਲੋਂ ਮੁੰਡੇ ਨੂੰ ਵਿਦੇਸ਼ ਨਾ ਬੁਲਾਉਣ ਅਤੇ ਨਾ ਹੀ ਕੋਈ ਵੀਜ਼ਾ ਅਪਲਾਈ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਾਹਨੂੰਵਾਨ ਪੁਲਸ ਨੇ ਕੁੜੀ ਉਸ ਦੇ ਭਰਾ ਤੇ ਪਿਤਾ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੇ ਦੀਨਾਨਗਰ ਮੁਕੰਮਲ ਬੰਦ, ਪੜ੍ਹੋ ਪੂਰੀ ਖ਼ਬਰ
ਇਸ ਸਬੰਧੀ ਸਹਾਇਕ ਸਬ ਇੰਸਪੈਕਟਰ ਹਰਪ੍ਰੀਤਮ ਸਿੰਘ ਨੇ ਦੱਸਿਆ ਕਿ ਹਰਬੰਸ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਭਿੱਟੇਵੱਡ ਨੇ ਐੱਸ.ਪੀ ਹੈੱਡਕੁਆਰਟਰ ਗੁਰਦਾਸਪੁਰ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦੇ ਮੁੰਡੇ ਰੋਬਨਪ੍ਰੀਤ ਸਿੰਘ ਦਾ ਵਿਆਹ 24-3-2022 ਨੂੰ ਕੋਮਲਪ੍ਰੀਤ ਕੌਰ ਪੁੱਤਰੀ ਬਲਵੰਤ ਸਿੰਘ ਵਾਸੀ ਰਾਊਵਾਲ ਨਾਲ ਕੰਟਰੈਕਟ ਬੇਸ ’ਤੇ ਹੋਇਆ ਸੀ। ਜਿਸ ਵਿਚ ਕਿਹਾ ਗਿਆ ਸੀ ਕਿ ਉਸ ਦਾ ਮੁੰਡਾ ਰੋਬਨਪ੍ਰੀਤ ਸਿੰਘ ਕੁੜੀ ਕੋਮਲਪ੍ਰੀਤ ਕੌਰ ਨੂੰ ਵਿਦੇਸ਼ ਭੇਜਣ ਲਈ ਪੈਸੇ ਖਰਚ ਕਰੇਗਾ ਅਤੇ ਕੋਮਲਪ੍ਰੀਤ ਕੌਰ ਵਿਦੇਸ਼ ਜਾ ਕੇ ਰੋਬਨਪ੍ਰੀਤ ਸਿੰਘ ਦੇ ਵੀਜ਼ੇ ਦਾ ਪ੍ਰਬੰਧ ਕਰੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਵਿਦਿਅਕ ਅਦਾਰੇ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁਦਈ ਵੱਲੋਂ ਆਪਣਾ ਵਾਅਦਾ ਪੂਰਾ ਕਰਦੇ ਹੋਏ ਕੋਮਲਪ੍ਰੀਤ ਕੌਰ ਨੂੰ 24,58,100 ਰੁਪਏ ਖਰਚ ਕਰਕੇ ਵਿਦੇਸ਼ ਕੈਨੇਡਾ ਭੇਜ ਦਿੱਤਾ ਸੀ, ਪਰ ਕੋਮਲਪ੍ਰੀਤ ਕੌਰ ਵਿਦੇਸ਼ ਜਾ ਕੇ ਆਪਣੇ ਕੀਤੇ ਹੋਏ ਵਾਅਦੇ ਤੋਂ ਮੁਕਰ ਗਈ ਅਤੇ ਮੁਦਈ ਨੇ ਮੁੰਡੇ ਨੂੰ ਵਿਦੇਸ਼ ਨਹੀਂ ਬੁਲਾਇਆ ਅਤੇ ਨਾ ਹੀ ਕੋਈ ਵੀਜ਼ਾ ਅਪਲਾਈ ਕੀਤਾ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਮੁਲਜ਼ਮ ਪਾਏ ਗਏ ਬਲਵੰਤ ਸਿੰਘ ਪੁੱਤਰ ਦਰਸ਼ਨ ਸਿੰਘ, ਉਸ ਦੀ ਕੁੜੀ ਕੋਮਲਪ੍ਰੀਤ ਕੌਰ ਅਤੇ ਗੁਰਬਖ਼ਸ ਸਿੰਘ ਪੁੱਤਰ ਬਲਵੰਤ ਸਿੰਘ ਵਾਸੀਆਨ ਰਾਊਵਾਲ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪਹਿਲਗਾਮ ਪਿੱਛੋਂ ਦਹਿਲ ਜਾਣਾ ਸੀ ਪੰਜਾਬ, 4 ਕਿੱਲੋ ਤੋਂ ਵੱਧ RDX ਸਮੇਤ ਹਥਿਆਰਾਂ ਦਾ ਜ਼ਖੀਰਾ ਬਰਾਮਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦਾ ਆਸਟ੍ਰੇਲੀਆ 'ਚ ਗੋਲ਼ੀਆਂ ਮਾਰ ਕੇ ਕਤਲ
NEXT STORY