ਲੁਧਿਆਣਾ (ਗੌਤਮ) : ਕੁੜੀ ਨੇ ਪਹਿਲਾਂ ਸੋਸ਼ਲ ਮੀਡੀਆ ’ਤੇ ਮੁੰਡੇ ਨਾਲ ਫਰੈਂਡਸ਼ਿਪ ਕੀਤੀ ਅਤੇ ਉਸ ਨਾਲ ਵਿਆਹ ਰਚਾ ਲਿਆ ਪਰ ਵਿਆਹ ਤੋਂ ਤਿੰਨ ਮਹੀਨੇ ਬਾਅਦ ਹੀ ਲਾੜੀ ਬਣੀ ਕੁੜੀ ਘਰੋਂ ਕੀਮਤੀ ਸਾਮਾਨ ਅਤੇ ਆਪਣੇ ਪਤੀ ਦੀ ਪਿਸਤੌਲ ਅਤੇ 6 ਜ਼ਿੰਦਾ ਕਾਰਤੂਸ ਲੈ ਕੇ ਫ਼ਰਾਰ ਹੋ ਗਈ। ਜਾਂਚ ਤੋਂ ਬਾਅਦ ਥਾਣਾ ਦੁੱਗਰੀ ਦੀ ਪੁਲਸ ਨੇ ਭਗਤ ਸਿੰਘ ਨਗਰ, ਪੱਖੋਵਾਲ ਰੋਡ ਦੇ ਰਹਿਣ ਵਾਲੇ ਚਿਤਵਨਪਾਲ ਸਿੰਘ ਦੇ ਬਿਆਨ ’ਤੇ ਹੰਬੜਾਂ ਦੀ ਰਹਿਣ ਵਾਲੀ ਭਗਵੰਤ ਕੌਰ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਹਾਲ ਦੀ ਘੜੀ ਮੁਲਜ਼ਮ ਔਰਤ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਕਾਰ ਬਜ਼ਾਰ ਦਾ ਕਾਰੋਬਾਰ ਹੈ।
ਇਹ ਵੀ ਪੜ੍ਹੋ : ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਪਿਆ ਪੰਗਾ! ਯੂਨੀਅਨ ਨੇ ਕਰ 'ਤਾ ਵੱਡਾ ਐਲਾਨ, ਪੜ੍ਹੋ ਪੂਰਾ ਮਾਮਲਾ
ਉਸ ਨੇ ਤਿੰਨ ਮਹੀਨੇ ਪਹਿਲਾਂ ਹੀ ਭਗਵੰਤ ਕੌਰ ਨਾਲ ਵਿਆਹ ਕੀਤਾ ਸੀ। ਉਸ ਨੇ ਦੱਸਿਆ ਕਿ ਉਨ੍ਹਾਂ ਦੀ ਸੋਸ਼ਲ ਮੀਡੀਆ ’ਤੇ ਫਰੈਂਡਸ਼ਿਪ ਹੋਈ ਅਤੇ ਹੌਲੀ-ਹੌਲੀ ਰਿਸ਼ਤੇ ਮਜ਼ਬੂਤ ਹੋ ਗਏ ਅਤੇ ਉਨ੍ਹਾਂ ਨੇ ਵਿਆਹ ਕਰ ਲਿਆ ਪਰ ਵਿਆਹ ਤੋਂ ਕੁੱਝ ਸਮੇਂ ਬਾਅਦ ਉਨ੍ਹਾਂ ਦਾ ਆਪਸ 'ਚ ਝਗੜਾ ਹੋਣ ਲੱਗਾ ਕਿਉਂਕਿ ਉਸ ਨੂੰ ਪਤਾ ਲੱਗਾ ਕਿ ਭਗਵੰਤ ਕੌਰ ਨੇ ਉਸ ਨੂੰ ਬਹੁਤ ਕੁੱਝ ਝੂਠ ਬੋਲਿਆ ਸੀ। ਉਸ ਨੇ ਦੋਸ਼ ਲਾਇਆ ਕਿ ਉਸ ਨੂੰ ਪਤਾ ਲੱਗਾ ਕਿ ਉਸ ਨੇ ਪਹਿਲਾਂ ਵੀ ਵਿਆਹ ਕੀਤਾ ਹੋਇਆ ਸੀ।
ਇਹ ਵੀ ਪੜ੍ਹੋ : ਪੰਜਾਬ ਭਰ 'ਚ ਆਧਾਰ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ! ਸੂਬਾ ਵਾਸੀਆਂ ਨੂੰ ਪਈ ਨਵੀਂ ਟੈਨਸ਼ਨ
ਹੋਰ ਕਈ ਗੱਲਾਂ ਦਾ ਸੱਚ ਵੀ ਉਸ ਨੂੰ ਪਤਾ ਲੱਗ ਗਿਆ। ਉਸ ਦੀ ਪਤਨੀ ਪ੍ਰਾਈਵੇਟ ਨੌਕਰੀ ਕਰਦੀ ਸੀ। 1 ਅਕਤੂਬਰ ਨੂੰ ਉਹ ਆਪਣੇ ਕਿਸੇ ਦੋਸਤ ਨੂੰ ਲੈ ਕੇ ਘਰ ਆਈ ਅਤੇ ਉਸ ਨੂੰ ਦੱਸਿਆ ਕਿ ਉਹ ਆਪਣਾ ਕੁੱਝ ਸਾਮਾਨ ਲੈ ਕੇ ਜਾ ਰਹੀ ਹੈ। ਜਦੋਂ ਉਸ ਨੇ ਘਰ ਆ ਕੇ ਦੇਖਿਆ ਤਾਂ ਘਰ ਦੇ ਹੋਰ ਕੀਮਤੀ ਸਾਮਾਨ ਦੇ ਨਾਲ-ਨਾਲ ਉਸ ਦੀ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਵੀ ਗਾਇਬ ਸਨ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਕੈਪਟਨ ਅਮਰਿੰਦਰ ਸਿੰਘ ਨਾਲ ਸਾਡਾ ਕੋਈ ਸੰਪਰਕ ਨਹੀਂ : ਪਰਗਟ ਸਿੰਘ
NEXT STORY