ਮਾਨਸਾ(ਜੱਸਲ)- ਪਿੰਡ ਬੁਰਜ ਹਰੀ ਵਿਖੇ ਇਕ ਵਿਆਹੁਤਾ ਦੀ ਫਾਹਾ ਲੈਣ ਨਾਲ ਮੌਤ ਹੋ ਗਈ ਹੈ। ਵਿਆਹੁਤਾ ਦੇ ਪੇਕੇ ਪਰਿਵਾਰ ਨੇ ਲੜਕੀ ਦੇ ਸਹੁਰੇ ਪਰਿਵਾਰ ’ਤੇ ਦੋਸ਼ ਲਾਇਆ ਹੈ ਕਿ ਉਸ ਨੂੰ ਮਾਰਨ ਤੋਂ ਬਾਅਦ ਫਾਹੇ ’ਤੇ ਲਟਕਾਇਆ ਗਿਆ ਹੈ, ਜਿਸ ਦੀ ਪੁਲਸ ਨੂੰ ਜਾਂਚ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਗੁਰੂ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਹਰ ਹਾਲ ’ਚ ਸਜ਼ਾ ਦਿਵਾਈ ਜਾਵੇਗੀ : ਨਵਜੋਤ ਸਿੱਧੂ
ਜਾਣਕਾਰੀ ਅਨੁਸਾਰ ਬਰਨੇ ਦੇ ਪਿੰਡ ਬਦਰਾ ਦੀ ਅਮਨਦੀਪ ਕੌਰ ਦਾ ਵਿਆਹ 6 ਸਾਲ ਪਹਿਲਾਂ ਪਿੰਡ ਬੁਰਜ ਹਰੀ ਦੇ ਗੁਰਪ੍ਰੀਤ ਸਿੰਘ ਨਾਲ ਹੋਇਆ ਸੀ, ਜਿਸ ਦੀ ਕੁੱਖੋਂ ਇਕ ਬੱਚੀ ਵੀ ਪੈਦਾ ਹੋਈ। ਬੁੱਧਵਾਰ ਨੂੰ ਪੇਕੇ ਪਰਿਵਾਰ ਨੂੰ ਸੁਨੇਹਾ ਮਿਲਿਆ ਕਿ ਉਨ੍ਹਾਂ ਦੀ ਲੜਕੀ ਅਮਨਦੀਪ ਕੌਰ ਨੇ ਖੁਦਕੁਸ਼ੀ ਕਰ ਲਈ ਹੈ। ਅਮਨਦੀਪ ਕੌਰ ਦੇ ਤਾਏ ਦੇ ਲੜਕੇ ਤਰਸੇਮ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਨਸ਼ਾ ਕਰਨ ਦਾ ਆਦੀ ਹੈ, ਲੜਕੀ ਨੂੰ ਸਹੁਰੇ ਪਰਿਵਾਰ ਨੇ ਮਿਲ ਕੇ ਪਹਿਲਾਂ ਮਾਰ ਦਿੱਤਾ ਅਤੇ ਫਿਰ ਫਾਹੇ ’ਤੇ ਲਟਕਾ ਦਿੱਤਾ, ਜਿਸ ’ਤੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਮਾਤਾ ਨੈਣਾ ਦੇਵੀ ਜਾ ਰਹੇ ਸ਼ਰਧਾਲੂਆਂ 'ਤੇ ਚੜ੍ਹਿਆ ਤੇਜ਼ ਰਫਤਾਰ ਟਿੱਪਰ, ਇਕ ਦੀ ਮੌਤ
ਮ੍ਰਿਤਕਾ ਦੇ ਪੇਕੇ ਪਰਿਵਾਰ ਵੱਲੋਂ ਪੋਸਟਮਾਰਟਮ ਤੋਂ ਇਨਕਾਰ ਕਰਨ ਤੋਂ ਬਾਅਦ ਠੂਠਿਆਂਵਾਲੀ ਪੁਲਸ ਚੌਕੀ ਅੱਗੇ ਧਰਨਾ ਲਗਾ ਦਿੱਤਾ। ਮ੍ਰਿਤਕਾ ਦੇ ਭਰਾ ਤਰਸੇਮ ਸਿੰਘ ਨੇ ਦੱਸਿਆ ਕਿ ਜਿੰਨੇ ਚਿਰ ਤਕ ਕਸੂਰਵਾਰਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਨੀ ਦੇਰ ਤਕ ਉਹ ਨਾ ਤਾਂ ਧਰਨਾ ਚੁੱਕਣਗੇ ਅਤੇ ਨਾ ਹੀ ਮ੍ਰਿਤਕਾ ਦਾ ਪੋਸਟਮਾਰਟਮ ਕਰਵਾਉਣਗੇ। ਦੇਰ ਸ਼ਾਮ ਤਕ ਇਹ ਧਰਨਾ ਜਾਰੀ ਰਿਹਾ।
ਇਹ ਵੀ ਪੜ੍ਹੋ : ਪੁਲਸ ਕਰਮਚਾਰੀ ਦੇ ਪੁੱਤ ਨੇ ਖੁਦ ਨੂੰ ਮਾਰੀ ਗੋਲੀ, ਮੌਤ
ਪੁਲਸ ਚੌਕੀ ਠੂਠਿਆਂਵਾਲੀ ਦੇ ਇੰਚਾਰਜ ਗੁਰਤੇਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਤੀ ਗੁਰਪ੍ਰੀਤ ਸਿੰਘ ਅਤੇ ਦਾਦੀ ਬੰਤ ਕੌਰ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਧਰਨਾਕਾਰੀਆਂ ਨੂੰ ਵੀ ਉਨ੍ਹਾਂ ਛੇਤੀ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿਵਾਇਆ।
ਮਾਤਾ ਨੈਣਾ ਦੇਵੀ ਜਾ ਰਹੇ ਸ਼ਰਧਾਲੂਆਂ 'ਤੇ ਚੜ੍ਹਿਆ ਤੇਜ਼ ਰਫਤਾਰ ਟਿੱਪਰ, ਇਕ ਦੀ ਮੌਤ
NEXT STORY