ਲੁਧਿਆਣਾ— ਪੰਜਾਬ 'ਚ ਹਿੰਦੂ ਆਗੂਆਂ ਦੇ ਕਤਲ ਦੇ ਦੋਸ਼ 'ਚ ਪੰਜਾਬ ਪੁਲਸ ਵਲੋਂ ਗ੍ਰਿਫਤਾਰ ਕੀਤੇ ਜਗਤਾਰ ਸਿੰਘ ਜੌਹਲ ਨਾਲ ਅੱਜ ਬ੍ਰਿਟਿਸ਼ ਹਾਈ ਕਮਿਸ਼ਨ ਦੀ ਤਿੰਨ ਮੈਂਬਰੀ ਟੀਮ ਨੇ ਮੁਲਾਕਾਤ ਕੀਤੀ ਹੈ। ਬ੍ਰਿਟਿਸ਼ ਟੀਮ ਵਲੋਂ ਇਹ ਮੁਲਾਕਾਤ ਇਹ ਪਤਾ ਲਗਾਉਣ ਲਈ ਕੀਤੀ ਗਈ ਸੀ ਕਿ ਇਸ ਮਾਮਲੇ 'ਚ ਜੌਹਲ ਦੇ ਮਨੁੱਖੀ ਅਧਿਕਾਰਾਂ ਦਾ ਉਲੰਘਣ ਤਾਂ ਨਹੀਂ ਹੋਇਆ। ਪੁਲਸ ਡਿਪਟੀ ਕਮਿਸ਼ਨਰ ਧਰੁਮਣ ਨਿੰਬਲੇ ਨੇ ਦੱਸਿਆ ਕਿ ਦਿੱਲੀ ਤੋਂ ਆਏ ਹਾਈ ਕਮਿਸ਼ਨ ਦਾ ਇਹ ਦਲ ਇਕ ਘੰਟੇ ਤੱਕ ਜੱਗੀ ਦੇ ਨਾਲ ਰਿਹਾ।
ਹਾਈ ਕਮਿਸ਼ਨ ਦੇ ਅਧਿਕਾਰੀਆਂ ਨੇ ਉਸ ਤੋਂ ਪੁੱਛਿਆ ਕਿ ਉਸ ਨੂੰ ਉਹ ਸਾਰੀਆਂ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ, ਜੋ ਕਿ ਬਾਕੀ ਕੈਦੀਆਂ ਨੂੰ ਮਿਲ ਰਹੀਆਂ ਹਨ। ਦੋਸ਼ੀ ਨੂੰ ਇਹ ਵੀ ਪੁੱਛਿਆ ਗਿਆ ਕਿ ਕੀ ਉਸ ਨੂੰ ਤਸੀਹੇ ਦਿੱਤੇ ਗਏ ਹਨ। ਜੱਗੀ ਉਨ੍ਹਾਂ ਪੰਜਾਂ 'ਚ ਸ਼ਾਮਲ ਹੈ ਜਿਨ੍ਹਾਂ ਨੂੰ ਰਾਸ਼ਟਰੀ ਸਵੈ ਸੇਵਕ ਸੰਘ ਦੇ ਨੇਤਾ ਜਗਦੀਸ਼ ਗਗਨੇਜਾ ਦੇ ਕਤਲ ਦੇ ਸਿਲਸਿਲੇ 'ਚ ਗ੍ਰਿਫਤਾਰ ਕੀਤਾ ਗਿਆ ਹੈ। ਬੀਤੇ ਮਹੀਨੇ ਵਿਆਹ ਕਰਨ ਵਾਲੇ ਜੌਹਲ ਨੂੰ ਜਲੰਧਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ।
ਸੂਬੇ 'ਚ ਅਪ੍ਰੈਲ 2016 ਤੋਂ ਫਰਵਰੀ 2017 ਦੇ ਵਿਚਕਾਰ ਕਤਲ ਦੀਆਂ ਪੰਜ ਵਾਰਦਾਤਾਂ ਹੋਈਆਂ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬ੍ਰਿਟਿਸ਼ ਨਾਗਰਿਕ ਨੂੰ ਤਸੀਹੇ ਦੇਣ ਦੇ ਦੋਸ਼ਾਂ ਨੂੰ ਖਾਰਜ ਕੀਤਾ ਸੀ। ਇਸ ਤੋਂ ਇਕ ਦਿਨ ਪਹਿਲਾਂ ਬ੍ਰਿਟਿਸ਼ ਸਰਕਾਰ ਨੇ ਕਿਹਾ ਸੀ ਕਿ ਜੇਕਰ ਉਨ੍ਹਾਂ ਦੇ ਕਿਸੇ ਨਾਗਰਿਕ ਨੂੰ ਤਸੀਹੇ ਦਿੱਤੇ ਗਏ ਤਾਂ ਉਹ ਸਖਤ ਕਦਮ ਚੁੱਕੇਗੀ। ਜੱਗੀ ਦੀ ਪੁਲਸ ਰਿਮਾਂਡ 28 ਨਵੰਬਰ ਤੱਕ ਵਧਾ ਦਿੱਤੀ ਗਈ ਹੈ।
ਕੱਟੜਪੰਥੀਆਂ ਵਲੋਂ ਸੋਸ਼ਲ ਮੀਡੀਆ ਦੀ ਦੁਰਵਰਤੋਂ ਨੂੰ ਲੈ ਕੇ ਪੁਲਸ ਚੌਕਸ ਰਹੇ : ਅਮਰਿੰਦਰ
NEXT STORY