ਚੰਡੀਗੜ੍ਹ (ਸ਼ਰਮਾ) : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁਘ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਿੰਘੂ ਬਾਰਡਰ ’ਤੇ ਇੱਕ ਨਿਰਦੋਸ਼ ਆਦਮੀ ਦੇ ਬੇਰਹਿਮੀ ਨਾਲ ਕਤਲ ਨੇ ਸਪੱਸ਼ਟ ਤੌਰ ’ਤੇ ਸਾਬਿਤ ਕਰ ਦਿੱਤਾ ਹੈ ਕਿ ਅਪਰਾਧੀ ਕਿਸਾਨ ਅੰਦੋਲਨ ਨੂੰ ਪਿੱਛੇ ਛੱਡ ਗਏ ਹਨ। ਚੁਘ ਨੇ ਕਿਹਾ ਕਿ ਕਿਸਾਨਾਂ ਵਲੋਂ ਵਿਰੋਧ ਵਾਲੀ ਜਗ੍ਹਾ ’ਤੇ ਕਿਸੇ ਵੀ ਤਰ੍ਹਾਂ ਦਾ ਅਪਰਾਧ ਚਿੰਤਾਜਨਕ ਸੰਕੇਤ ਹੈ ਅਤੇ ਬੇਰਹਿਮੀ ਨਾਲ ਹੋਈ ਹੱਤਿਆ ਤੋਂ ਪਤਾ ਚੱਲਦਾ ਹੈ ਕਿ ਅੰਦੋਲਨ ਦੇ ਇਰਾਦੇ ਨਾਲ ਸਭ ਕੁਝ ਠੀਕ ਨਹੀਂ ਸੀ। ਚੁੱਘ ਨੇ ਕਿਹਾ ਕਿ ਕਿਸਾਨ ਆਗੂਆਂ ਨੂੰ ਵਿਰੋਧ ਸਥਾਨ ’ਤੇ ਅਪਰਾਧਿਕ ਗਤੀਵਿਧੀਆਂ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਅਪਰਾਧੀ ਖੁਦ ਨੂੰ ਸਮਰਪਣ ਕਰ ਦੇਣ। ਉਨ੍ਹਾਂ ਕਿਹਾ ਕਿ ਤਾਲਿਬਾਨੀ ਸੋਚ ਨੂੰ ਇਸ ਅੰਦੋਲਨ ਦਾ ਹਿੱਸਾ ਨਹੀਂ ਬਣਨ ਦਿੱਤਾ ਜਾਣਾ ਚਾਹੀਦਾ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਨੂੰ ਲਾਲੀਪਾਪ ਆਖਰੀ ਚਾਰ-ਪੰਜ ਮਹੀਨਿਆਂ ’ਚ ਹੀ ਕਿਉਂ ਦਿੱਤੇ ਜਾ ਰਹੇ ਹਨ? : ਸਿੱਧੂ
ਦੱਸਣਯੋਗ ਹੈ ਕਿ ਦਿੱਲੀ-ਹਰਿਆਣਾ ਸਰਹੱਦ 'ਤੇ ਕਿਸਾਨਾਂ ਦੇ ਕੁੰਡਲੀ ਸਥਿਤ ਪ੍ਰਦਰਸ਼ਨ ਸਥਾਨ ਦੇ ਨੇੜੇ ਇਕ ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਗਿਆ ਸੀ । ਇਸ ਕਤਲ ਦੀ ਪੂਰੀ ਜ਼ਿੰਮੇਵਾਰੀ ਨਿਹੰਗ ਸਰਬਜੀਤ ਸਿੰਘ ਨੇ ਲੈ ਲਈ ਹੈ ਅਤੇ ਆਤਮਸਮਰਪਣ ਕਰ ਦਿੱਤਾ ਹੈ । ਹਰਿਆਣਾ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਦਿੱਲੀ-ਹਰਿਆਣਾ ਸਰਹੱਦ ’ਤੇ ਕਿਸਾਨਾਂ ਦੇ ਪ੍ਰਦਰਸ਼ਨ ਸਥਾਨ ਨੇੜੇ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਕੇ ਉਸ ਦੀ ਲਾਸ਼ ਨੂੰ ਧਾਤੂ ਦੀ ਤਾਰ ਨਾਲ ਬੰਨ੍ਹ ਕੇ ਬੈਰੀਕੇਡ ਨਾਲ ਟੰਗ ਦਿੱਤਾ ਗਿਆ ਸੀ। ਨਿਹੰਗ ਸਿੰਘਾਂ ਦੇ ਇਕ ਸਮੂਹ ਨੂੰ ਕਥਿਤ ਤੌਰ 'ਤੇ ਇਸ ਘਟਨਾ ਲਈ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਸੀ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਕ ਵੀਡੀਓ ਕਲਿੱਪ ’ਚ ਕੁਝ ਨਿਹੰਗਾਂ ਨੂੰ ਖੂਨ ਨਾਲ ਲੱਥ-ਪੱਥ ਪਏ ਇਕ ਨੌਜਵਾਨ ਕੋਲ ਖੜ੍ਹੇ ਵੇਖਿਆ ਗਿਆ ਅਤੇ ਉਸ ਦਾ ਖੱਬਾ ਹੱਥ ਕੱਟਿਆ ਹੋਇਆ ਪਿਆ ਹੈ।
ਇਹ ਵੀ ਪੜ੍ਹੋ : ਓ.ਪੀ. ਸੋਨੀ ਵੱਲੋਂ ਬੀਮਾ ਕੰਪਨੀ ਨੂੰ ਹਸਪਤਾਲਾਂ ਨਾਲ ਮਿਲ ਕੇ ਕੰਮ ਕਰਨ ਦੇ ਨਿਰਦੇਸ਼
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਦੁਸਹਿਰੇ ਮੌਕੇ ਮੁੱਖ ਮੰਤਰੀ ਚੰਨੀ ਦੇ ਮੋਰਿੰਡਾ ਵਿਖੇ ਅਹਿਮ ਐਲਾਨ, ਕਿਹਾ-ਪੰਜਾਬ 'ਚ ਰਾਮ ਰਾਜ ਹੋਵੇਗਾ ਸਥਾਪਤ
NEXT STORY