ਗੁਰਦਾਸਪੁਰ, (ਦੀਪਕ)- ਲਾਇਸੈਂਸੀ ਪਿਸਤੌਲ ਨੂੰ ਸਾਫ ਕਰਦੇ ਸਮੇਂ ਅਚਾਨਕ ਗੋਲੀ ਚੱਲਣ ਕਾਰਨ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰਾਂ ਵੱਲੋਂ ਉਸ ਦੀ ਹਾਲਤ ਨਾਜ਼ੁਕ ਹੁੰਦੀ ਦੇਖ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਜਾਣਕਾਰੀ ਦਿੰਦਿਆਂ ਜ਼ਖਮੀ ਮਹਿੰਦਰਪਾਲ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਬਾਠ ਵਾਲੀ ਗਲੀ ਗੁਰਦਾਸਪੁਰ ਦੇ ਭਤੀਜੇ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਚਾਚੇ ਦੀ ਪੰਡੋਰੀ ਰੋਡ 'ਤੇ ਆਕਸੀਜਨ ਦੇ ਸਿਲੰਡਰ ਭਰਨ ਦੀ ਦੁਕਾਨ ਹੈ, ਜਿਥੇ ਉਹ ਅੱਜ ਦੁਪਹਿਰ ਸਮੇਂ ਆਪਣੇ ਲਾਇਸੈਂਸੀ ਪਿਸਤੌਲ ਨੂੰ ਸਾਫ ਕਰ ਰਿਹਾ ਸੀ ਕਿ ਅਚਾਨਕ ਉਸ ਵਿਚੋਂ ਗੋਲੀ ਚੱਲ ਗਈ, ਜੋ ਦੁਕਾਨ ਦੀ ਕੰਧ ਨਾਲ ਟਕਰਾਅ ਕੇ ਚਾਚਾ ਮਹਿੰਦਰਪਾਲ ਦੀ ਛਾਤੀ ਵਿਚ ਜਾ ਵੱਜੀ, ਜਿਸ ਕਾਰਨ ਉਹ ਜ਼ਖਮੀ ਹੋ ਗਏ। ਨੇੜੇ ਦੇ ਦੁਕਾਨਦਾਰਾਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ ਪਰ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਨਾਜ਼ੁਕ ਹੁੰਦੀ ਦੇਖ ਅੰਮ੍ਰਿਤਸਰ ਰੈਫਰ ਕਰ ਦਿੱਤਾ।
ਕੀ ਕਹਿਣਾ ਹੈ ਥਾਣਾ ਮੁਖੀ ਸ਼ਾਮ ਲਾਲ ਦਾ
ਇਸ ਸਬੰਧੀ ਥਾਣਾ ਸਿਟੀ ਦੇ ਮੁਖੀ ਸ਼ਾਮ ਲਾਲ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮਾਮਲੇ ਸਬੰਧੀ ਸੂਚਨਾ ਮਿਲ ਗਈ ਹੈ ਅਤੇ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਫਿਲਹਾਲ ਜ਼ਖਮੀ ਦੀ ਹਾਲਤ ਨਾਜ਼ੁਕ ਹੈ ਅਤੇ ਡਾਕਟਰਾਂ ਵੱਲੋਂ ਉਸ ਨੂੰ ਅੰਮ੍ਰਿਤਸਰ ਰੈਫਰ ਕੀਤਾ ਗਿਆ ਹੈ।
ਸ੍ਰੀ ਮੁਕਤਸਰ ਸਾਹਿਬ 'ਚ ਮਿਲੀ ਪਾਣੀ 'ਚ ਕੈਮੀਕਲ ਮਿਲਾਉਣ ਦੀ ਧਮਕੀ, ਜ਼ਿਲਾ ਪ੍ਰਸ਼ਾਸ਼ਨ ਦੀ ਉੱਡੀ ਨੀਂਦ
NEXT STORY