ਚੰਡੀਗੜ੍ਹ(ਬਿਊਰੋ) : ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਮਾਮਲੇ ਲਈ ਗਠਿਤ ਕੈਬਨਿਟ ਸਬ ਕਮੇਟੀ ਦੀ ਮੰਗਲਵਾਰ ਨੂੰ ਹੋਈ ਬੈਠਕ ਸਿਰਫ਼ ਚਰਚਾ ਤਕ ਹੀ ਸੀਮਤ ਰਹਿ ਗਈ। ਵਿਭਾਗੀ ਪੱਧਰ ’ਤੇ ਕੱਚੇ ਮੁਲਾਜ਼ਮਾਂ ਦਾ ਪੂਰਾ ਰਿਕਾਰਡ ਨਾ ਮਿਲ ਸਕਣ ਕਾਰਨ ਇਸ ਮਸਲੇ ’ਤੇ ਕੋਈ ਖਾਸ ਮੰਥਨ ਨਹੀਂ ਹੋ ਸਕਿਆ।
ਇਹ ਵੀ ਪੜ੍ਹੋ- ਪਤਨੀ ਦਾ ਕਤਲ ਕਰਕੇ ਥਾਣੇ ਪਹੁੰਚਿਆ ਪਤੀ, ਬਿਆਨ ਸੁਣ ਹੈਰਾਨ ਰਹਿ ਗਈ ਪੁਲਸ
ਰਿਕਾਰਡ ਨਾ ਮਿਲਣ ਕਾਰਨ ਸਬ ਕਮੇਟੀ ਦੇ ਮੈਂਬਰਾਂ ਨੇ ਨਾਰਾਜ਼ਗੀ ਜਤਾਉਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਅਗਲੇ ਦੋ ਦਿਨਾਂ ਦੇ ਅੰਦਰ ਪੂਰਾ ਰਿਕਾਰਡ ਪੇਸ਼ ਕੀਤਾ ਜਾਵੇ। ਹੁਣ ਇਸ ਮਸਲੇ ’ਤੇ ਅਗਲੀ ਬੈਠਕ 21 ਜੁਲਾਈ ਨੂੰ ਹੋਵੇਗੀ। ਕਮੇਟੀ ਦੇ ਪੱਧਰ ’ਤੇ ਕਰੀਬ 36 ਹਜ਼ਾਰ ਕੱਚੇ ਮੁਲਾਜ਼ਮਾਂ ਦੇ ਭਵਿੱਖ ਦਾ ਫ਼ੈਸਲਾ ਹੋਣਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਸਾਰੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਸੀ। ਇਸ ਮਾਮਲੇ ’ਤੇ ਹੀ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਵਿਚ ਕਾਨੂੰਨੀ ਪੇਚੀਦਗੀਆਂ ਨੂੰ ਦੂਰ ਕਰਨ ਲਈ ਮੰਥਨ ਕੀਤਾ ਜਾ ਰਿਹਾ ਹੈ। ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ ਸਬ ਕਮੇਟੀ ਵਿਚ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਹਰਜੋਤ ਬੈਂਸ ਵੀ ਸ਼ਾਮਲ ਹਨ।
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।
GNDU ਦੀ ਨਿਵੇਕਲੀ ਪਹਿਲਕਦਮੀ, QR ਕੋਡ ਜ਼ਰੀਏ ਹੋਵੇਗੀ ਕੈਂਪਸ ’ਚ ਲੱਗੇ ਰੁੱਖਾਂ ਤੇ ਬੂਟਿਆਂ ਦੀ ਪਛਾਣ
NEXT STORY