ਬਠਿੰਡਾ : ਪੰਜਾਬ ਸਰਕਾਰ ਨੇ ਸੂਬੇ ਵਿਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਜੋ ਸਹੁੰ ਖਾਧੀ ਹੈ ਉਸ ਨੂੰ ਬੂਰ ਪੈਂਦਾ ਦਿਖਾਈ ਦੇ ਰਿਹਾ ਹੈ। ਸੂਬੇ ਦੇ ਕਈ ਪਿੰਡ ਪੰਜਾਬ ਸਰਕਾਰ ਦੇ ਹੱਕ ਵਿਚ ਨਿੱਤਰ ਰਹੇ ਹਨ। ਅਨੇਕਾਂ ਪਿੰਡਾਂ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਦੀ ਤਿਆਰੀ ਖਿੱਚੀ ਜਾ ਰਹੀ ਹੈ।
ਨਸ਼ਾ ਤਸ਼ਕਰਾਂ ਖਿਲਾਫ ਕਾਰਵਾਈ ਜਾਰੀ! ਗੈਰ-ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ 'ਤੇ ਚੱਲਿਆ ਬੁਲਡੋਜ਼ਰ
ਹੁਣ ਜ਼ਿਲ੍ਹਾ ਬਠਿੰਡਾ ਦੇ ਬਲਾਕ ਸੰਗਤ ਦੀਆਂ ਪੰਚਾਇਤਾਂ ਨੇ ਕਿਸੇ ਵੀ ਨਸ਼ਾ ਤਸਕਰ ਦੀ ਕੋਈ ਵੀ ਮਦਦ ਨਾ ਕਰਨ ਦਾ ਹਲਫ਼ ਲਿਆ ਹੈ। ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਜ਼ੋਰਦਾਰ ਢੰਗ ਨਾਲ ਪ੍ਰੋੜ੍ਹਤਾ ਕੀਤੀ ਅਤੇ ਪ੍ਰਸ਼ਾਸਨਿਕ ਤੇ ਕਾਨੂੰਨੀ ਕਾਰਵਾਈ ਦੌਰਾਨ ਤਸਕਰਾਂ ਦੀ ਕੋਈ ਵੀ ਮਦਦ ਨਾ ਕਰਨ ਦੀ ਸਹੁੰ ਚੁੱਕੀ।
ਪੰਜਾਬ 'ਚ IAS ਤੇ PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਲਿਸਟ
ਜਥੇਦਾਰਾਂ ਨੂੰ ਅਹੁਦਿਆਂ ਤੋਂ ਹਟਾਉਣ ਨਾਲ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ’ਚ ਵਧਿਆ ਰੋਸ
NEXT STORY