ਚੰਡੀਗੜ੍ਹ- ਕਾਂਗਰਸ ਹਾਈਕਮਾਨ ਵੱਲੋਂ ਦਲਿਤ ਸਿੱਖ ਚਿਹਰੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨੇ ਜਾਣ ਤੋਂ ਬਾਅਦ ਚੰਨੀ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਸ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਆਪਣੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਦੇ ਟਵਿੱਟਰ ਜ਼ਰੀਏ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਸਨ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਢੇ 4 ਸਾਲਾ ਦੇ ਕਾਰਜਕਾਲ ਦੌਰਾਨ ਸੀ. ਐੱਮ. ਅਹੁੱਦੇ 'ਤੇ ਰਹੇ ਆਪਣੇ ਅਫ਼ਸਰਾਂ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਸੁਖਪਾਲ ਸਿੰਘ ਖਹਿਰਾ ਨੇ ਵੀ ਚੰਨੀ ਨੂੰ ਨਵਾਂ ਮੁੱਖ ਮੰਤਰੀ ਬਣਾਏ ਜਾਣ 'ਤੇ ਦਿੱਤੀ ਵਧਾਈ
ਉਨ੍ਹਾਂ ਇਹ ਸੁਨੇਹਾ ਆਪਣੇ ਫੇਸਬੁੱਕ ਪੇਜ ਰਾਹੀ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਤੌਰ ‘ਤੇ ਜੋ ਵੀ ਮੇਰੇ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਫਰਜ਼ ਸੀ ਉਨ੍ਹਾਂ ਨੂੰ ਮੈਂ ਹਰ ਹੀਲੇ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਮੌਕੇ ਮੈਂ ਆਪਣੇ ਅਫ਼ਸਰਾਂ ਅਤੇ ਕਰਮਚਾਰੀਆਂ ਦਾ ਤਹਿ ਦਿਲੋਂ ਧੰਨਵਾਦੀ ਹਾਂ, ਜਿਨ੍ਹਾਂ ਨੇ ਇਨ੍ਹਾਂ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਨੂੰ ਤਰੱਕੀ ਅਤੇ ਸ਼ਾਂਤੀ ਦੇ ਰਾਹੇ ਪਾਉਣ ਲਈ ਮੇਰਾ ਹਰ ਕਦਮ 'ਤੇ ਸਾਥ ਦਿੱਤਾ। ਤੁਸੀਂ ਸਾਰੇ ਇਸੇ ਜਜ਼ਬੇ ਅਤੇ ਵਚਨਬੱਧਤਾ ਨਾਲ ਅੱਗੇ ਵੀ ਪੰਜਾਬ ਅਤੇ ਪੰਜਾਬੀਆਂ ਦੀ ਸੇਵਾ ਕਰਦੇ ਰਿਹੋ।
ਰਾਹੁਲ ਗਾਂਧੀ ਨੇ ਪੰਜਾਬ ਦੇ ਨਵੇਂ CM ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
NEXT STORY