ਕੋਟਕਪੂਰਾ(ਨਰਿੰਦਰ/ਦਿਵੇਦੀ)- ਅੱਜ ਦੇਰ ਸ਼ਾਮ ਸਥਾਨਕ ਫਰੀਦਕੋਟ-ਕੋਟਕਪੂਰਾ ਰੋਡ ’ਤੇ ਬਣੇ ਨਵੇਂ ਰੇਲਵੇ ਓਵਰਬ੍ਰਿਜ ’ਤੇ ਤਿੰਨ ਕਾਰ ਸਵਾਰਾਂ ਵੱਲੋਂ ਪਿਸਤੌਲ ਦੀ ਨੋਕ ’ਤੇ ਇਕ ਪਿੱਕਅਪ ਗੱਡੀ ਦੇ ਡਰਾਈਵਰ ਕੋਲੋਂ 60 ਹਜ਼ਾਰ ਰੁਪਏ ਲੁੱਟਣ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਰੀ ਅਨੁਸਾਰ ਮਨਿੰਦਰ ਸਿੰਘ ਨਾਮਕ ਵਿਅਕਤੀ ਫਰੀਦਕੋਟ ਵਿਖੇ ਘਿਓ ਦੀ ਸਪਲਾਈ ਦੇ ਕੇ ਵਾਪਸ ਬਠਿੰਡਾ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਸਥਾਨਕ ਫਰੀਦਕੋਟ ਰੋਡ ’ਤੇ ਬਣੇ ਰੇਲਵੇ ਓਵਰਬ੍ਰਿਜ ’ਤੇ ਪੁੱਜਾ ਤਾਂ ਇਕ ਸਵਿਫਟ ਕਾਰ ਸਵਾਰਾਂ ਨੇ ਉਸ ਨੂੰ ਰੋਕ ਲਿਆ।
ਜਾਣਕਾਰੀ ਦਿੰਦੇ ਹੋਏ ਗੱਡੀ ਦੇ ਚਾਲਕ ਮਨਿੰਦਰ ਸਿੰਘ ਨੇ ਦੱਸਿਆ ਕਿ ਕਾਰ ’ਚੋਂ ਦੋ ਨੌਜਵਾਨ ਬਾਹਰ ਆਏ, ਜਦਕਿ ਉਨ੍ਹਾਂ ਦਾ ਇਕ ਸਾਥੀ ਕਾਰ ’ਚ ਹੀ ਬੈਠਾ ਰਿਹਾ। ਬਾਹਰ ਆਏ ਦੋਵਾਂ ਨੌਜਵਾਨਾਂ ’ਚੋਂ ਇਕ ਨੇ ਪਿਸਤੌਲ ਦਿਖਾ ਕੇ ਗੱਡੀ ਦੀ ਚਾਬੀ ਲੈ ਲਈ ਅਤੇ ਦੂਸਰਾ ਗੱਡੀ ਦੇ ਅੰਦਰ ਆ ਗਿਆ। ਉਸਨੇ ਦੱਸਿਆ ਕਿ ਉਕਤ ਨੌਜਵਾਨ ਗੱਡੀ ਦੇ ਡੈਸ਼ ਬੋਰਡ ’ਚ ਰੱਖੇ ਕਰੀਬ 60 ਹਜ਼ਾਰ ਰੁਪਏ ਕੱਢ ਕੇ ਫਰਾਰ ਹੋ ਗਏ ਅਤੇ ਜਾਂਦੇ ਹੋਏ ਗੱਡੀ ਦੀ ਚਾਬੀ ਵੀ ਨਾਲ ਹੀ ਲੈ ਗਏ।
ਘਟਨਾ ਦੀ ਸੂਚਨਾ ਮਿਲਣ ’ਤੇ ਬਲਕਾਰ ਸਿੰਘ ਸੰਧੂ ਡੀ. ਐੱਸ. ਪੀ. ਕੋਟਕਪੂਰਾ ਅਤੇ ਐੱਸ. ਐੱਚ. ਓ. ਸਰਬਜੀਤ ਸਿੰਘ ਪੀ. ਪੀ. ਐੱਸ. ਮੌਕੇ ’ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਐੱਸ. ਐੱਚ. ਓ. ਥਾਣਾ ਸਿਟੀ ਸਰਬਜੀਤ ਸਿੰਘ ਨੇ ਦੱਸਿਆ ਕਿ ਮਨਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ ਭਲਾਈ ਬਿੱਲ ਕੈਬਨਿਟ 'ਚ ਲਿਆਉਣ ਲਈ ਹਰੀ ਝੰਡੀ
NEXT STORY