ਤਰਨਤਾਰਨ, (ਰਾਜੂ)- ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਰੰਜਿਸ਼ ਤਹਿਤ ਕੁੱਟ-ਮਾਰ ਕਰਨ ਦੇ ਦੋਸ਼ ਹੇਠ 7 ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਧਰਮਿੰਦਰ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਨੋਰੰਗਾਬਾਦ ਨੇ ਆਪਣੇ ਬਿਆਨ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਸ ਦੀ ਭਤੀਜੀ ਦਾ ਜਨਮ ਦਿਨ ਸੀ ਤੇ ਉਹ ਪਰਿਵਾਰ ਤੇ ਰਿਸ਼ਤੇਦਾਰਾਂ ਨਾਲ ਜਨਮ ਦਿਨ ਮਨਾ ਰਹੇ ਸੀ। ਇਸ ਦੌਰਾਨ ਵਿਹੜੇ 'ਚ ਇੱਟਾਂ-ਰੋੜੇ ਡਿੱਗਣੇ ਸ਼ੁਰੂ ਹੋ ਗਏ। ਜਦੋਂ ਉਸ ਨੇ ਆਪਣੇ ਘਰ ਦਾ ਮੇਨ ਗੇਟ ਖੋਲ੍ਹਿਆ ਤਾਂ ਪਿੰਡ ਦਾ ਲਵਪ੍ਰੀਤ ਸਿੰਘ ਪੁੱਤਰ ਲੱਖਾ ਸਿੰਘ, ਹਰਜੀਤ ਕੌਰ ਪੁੱਤਰੀ ਲੱਖਾਂ ਸਿੰਘ, ਸੁਖਦੇਵ ਸਿੰਘ ਵਾਸੀਆਨ ਨੋਰੰਗਾਬਾਦ ਤੇ 4 ਅਣਪਛਾਤੇ ਵਿਅਕਤੀ ਘਰ ਦੇ ਬਾਹਰ ਖੜ੍ਹੇ ਸਨ, ਜਿਨ੍ਹਾਂ ਨੇ ਮੇਰੀ ਕੁੱਟ-ਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਸਬੰਧੀ ਜਾਂਚ ਅਫਸਰ ਏ. ਐੱਸ. ਆਈ. ਨਰੇਸ਼ ਕੁਮਾਰ ਨੇ ਉਕਤ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕਰਕੇ ਜਾਂਚ ਅਮਲ 'ਚ ਲਿਆਂਦੀ ਹੈ।
ਭਾਕਿਯੂ ਵੱਲੋਂ 5ਵੇਂ ਦਿਨ ਵੀ ਧਰਨਾ ਜਾਰੀ
NEXT STORY